ਜ਼ਿਲ੍ਹਾ ਮੋਗਾ ਦੇ ਨਵੇਂ ਚੁਣੇ 2486 ਪੰਚਾਂ ਦਾ ਸਹੁੰ ਚੁੱਕ ਸਮਾਗਮ 19 ਨਵੰਬਰ ਨੂੰ

ਤਾਜਾ ਖਬਰਾਂ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮੋਗਾ

ਜ਼ਿਲ੍ਹਾ ਮੋਗਾ ਦੇ ਨਵੇਂ ਚੁਣੇ 2486 ਪੰਚਾਂ ਦਾ ਸਹੁੰ ਚੁੱਕ ਸਮਾਗਮ 19 ਨਵੰਬਰ ਨੂੰ
– ਕੈਬਨਿਟ ਮੰਤਰੀ ਅਮਨ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ

ਮੋਗਾ, 18 ਨਵੰਬਰ (000) – ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਜ਼ਿਲ੍ਹਾ ਮੋਗਾ ਦੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ 19 ਨਵੰਬਰ ਨੂੰ ਸਹੁੰ ਚੁਕਾਉਣਗੇ।

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਵੇਂ ਚੁਣੇ ਗਏ ਪੰਚਾਇਤ ਮੈਬਰਾਂ/ਪੰਚਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ 19 ਨਵੰਬਰ, 2024 ਨੂੰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੀ ਅਮਨ ਅਰੋੜਾ ਜ਼ਿਲ੍ਹਾ ਮੋਗਾ ਦੇ 2486 ਪੰਚਾਂ ਨੂੰ ਫੱਕਰ ਬਾਬਾ ਦਾਮੂ ਸ਼ਾਹ ਜੀ ਸਟੇਡੀਅਮ, ਲੁਹਾਰਾ ਵਿਖੇ ਸਹੁੰ ਚੁਕਾਉਣਗੇ। ਇਹ ਸਮਾਗਮ ਸਵੇਰੇ 10:30 ਵਜੇ ਸ਼ੁਰੂ ਹੋ ਜਾਵੇਗਾ।

ਜ਼ਿਕਰਯੋਗ ਹੈ ਕਿ ਸੂਬੇ ਭਰ ਦੇ ਨਵੇਂ ਚੁਣੇ 10031 ਸਰਪੰਚਾਂ ਨੂੰ 8 ਨਵੰਬਰ ਨੂੰ ਲੁਧਿਆਣਾਂ ਵਿਖੇ ਸਹੁੰਚ ਚੁਕਾਈ ਗਈ ਸੀ।

ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਸਮੂਹ ਪੰਚਾਂ ਨੂੰ ਇਸ ਸਮਾਗਮ ਵਿੱਚ ਜਰੂਰੀ ਤੌਰ ਉੱਤੇ ਸ਼ਿਰਕਤ ਕਰਨ ਬਾਰੇ ਕਿਹਾ ਗਿਆ ਹੈ।
—

Fast News Punjab