ਅਪਰਾਧਸਿੱਖਿਆਖੇਡਤਾਜਾ ਖਬਰਾਂਤਾਜ਼ਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ
ਪਿੰਡ ਪੱਧਰੀ ਜਾਗਰੂਕਤਾ ਕੈਂਪਾਂ ਨੂੰ ਕਿਸਾਨਾਂ ਨੇ ਦਿੱਤਾ ਭਰਵਾਂ ਹੁੰਗਾਰਾ-ਮੁੱਖ ਖੇਤੀਬਾੜੀ ਅਫ਼ਸਰ
ਖੇਤੀਬਾੜੀ ਵਿਭਾਗ ਮੋਗਾ ਦੀ ਪਰਾਲੀ ਨਾ ਸਾੜਨ ਦੀ ਜਾਗਰੂਕਤਾ ਮੁਹਿੰਮ ਰਹੀ ਸਫ਼ਲ

ਮੋਗਾ, 27 ਸਤੰਬਰ:(Charanjit Singh)
ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਅਤੇ ਕਿਸਾਨਾਂ ਨੂੰ ਪਰਾਲੀ ਦੇ ਸਾੜਨ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਤੇਜ਼ੀ ਨਾਲ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਹਰ ਇੱਕ ਕਿਸਾਨ ਪਰਾਲੀ ਨੂੰ ਸਾੜਨ ਦੇ ਬੁਰੇ ਪ੍ਰਭਾਵਾਂ ਪ੍ਰਤੀ ਸੁਚੇਤ ਹੋ ਸਕੇ। ਸਬਸਿਡੀ ਉੱਪਰ ਮੁਹੱਈਆ ਕਰਵਾਈ ਜਾਣ ਵਾਲੀ ਖੇਤੀਬਾੜੀ ਮਸ਼ੀਨਰੀ ਜਿਹੜੀ ਕਿ ਵਾਤਾਵਰਨ ਪੱਖੀ ਹੈ, ਵਿੱਚ ਵੀ ਕਿਸਾਨ ਆਪਣੀ ਰੁਚੀ ਦਿਖਾ ਰਹੇ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਬਲਵਿੰਦਰ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਦਫ਼ਤਰ ਮੋਗਾ ਵੱਲੋਂ ਵੀ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਬੁਰੇ ਪ੍ਰਭਾਵਾਂ ਤੋਂ ਸੁਚੇਤ ਕਰਨ ਲਈ ਪਿੰਡ ਪਿੰਡ ਜਾਗਰੂਕਤਾ ਮੁਹਿੰਮ ਮਿਤੀ 26 ਅਗਸਤ, 2021 ਤੋਂ ਸ਼ੁਰੂ ਕਰ ਦਿੱਤੀ ਗਈ ਸੀ ਜਿਸ ਤਹਿਤ ਹੁਣ ਤੱਕ 37 ਕਿਸਾਨ ਜਾਗਰੂਕਤਾ ਕੈਂਪ ਆਯੋਜਿਤ ਕੀਤੇ ਜਾ ਚੁੱਕੇ ਹਨ ਅਤੇ ਇਸ ਜਾਗਰੂਕਤਾ ਮੁਹਿੰਮ ਨੂੰ ਭਰਵਾਂ ਹੁੰਗਾਰਾ ਵੀ ਕਿਸਾਨਾਂ ਵੱਲੋਂ ਮਿਲਿਆ। ਉਨ੍ਹਾਂ ਦੱਸਿਆ ਕਿ ਇਸ ਮਹੀਨੇ ਦਾ ਅਖਰੀਲਾ ਜਾਗਰੂਕਤਾ ਕੈਂਪ ਮਿਤੀ 29 ਸਤੰਬਰ 2021 ਨੂੰ ਨਿਹਾਲ ਸਿੰਘ ਵਾਲਾ ਦੇ ਤਖਤੂਪੁਰਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।
ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਬਲਵਿੰਦਰ ਸਿੰਘ ਨੇ ਦੱਸਿਆ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਪਰਾਲੀ ਪ੍ਰਬੰਧਨ ਵਿੱਚ ਜਾਂ ਹੋਰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਪੱਧਰੀ ਖਤੀਬਾੜੀ ਦਫ਼ਤਰ ਜਿਹੜਾ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੈ ਜਾਂ ਸਬੰਧਤ ਬਲਾਕ ਦੇ ਖੇਤੀਬਾੜੀ ਅਧਿਕਾਰੀ ਨਾਲ ਰਾਬਤਾ ਬਣਾ ਸਕਦਾ ਹੈ। ਬਲਾਕ ਪੱਧਰੀ ਦਫ਼ਤਰ ਹਮੇਸ਼ਾ ਕਿਸਾਨਾਂ ਦੀ ਮੱਦਦ ਲਈ ਤਤਪਰ ਹਨ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਭਾਵ ਝੋਨੇ ਦੀ ਕਟਾਈ ਤੋਂ ਪਹਿਲਾਂ ਤੱਕ, ਵੀ ਜਾਗਰੂਕਤਾ ਮੁਹਿੰਮ ਚਲਾਉਣ ਦੀ ਪਲੈਨਿੰਗ ਕੀਤੀ ਜਾ ਰਹੀ ਹੈ ਤਾਂ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਪਰਾਲੀ ਨੂੰ ਨਾ ਸਾੜਨ ਪ੍ਰਤੀ ਜਾਗਰੂਕ ਕੀਤਾ ਜਾ ਸਕੇ ਅਤੇ ਜ਼ਿਲ੍ਹਾ ਮੋਗਾ ਨੂੰ ਜੀਰੋ ਪ੍ਰਤੀਸ਼ਤ ਸਟਬਲ ਬਰਨਿੰਗ ਜ਼ਿਲ੍ਹਾ ਬਣਾ ਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।



