WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
athens escortbest paydayloanChatAvenue visitorsਸਿੱਖਿਆਟੇਕਨੋਲਜੀਤਾਜਾ ਖਬਰਾਂਤਾਜ਼ਾ ਖਬਰਾਂਮੂਵੀ ਰੀਵਿਊਵਿਸ਼ਵ

ਸਿਹਤ ਵਿਭਾਗ ਵੱਲੋਂ ਸਰਦੀ ਤੋਂ ਬਚਾਅ ਲਈ ਐਡਵਾਇਜਰੀ ਜਾਰੀ

ਬੰਦ ਕਮਰੇ ਵਿੱਚ ਅੰਗੀਠੀ ਬਾਲਕੇ ਸੇਕਣਾ ਹੋ ਸਕਦੈ ਹਾਨੀਕਾਰਕ-ਸਿਵਲ ਸਰਜਨ

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 19 ਦਸੰਬਰ,

ਸਰਦੀ ਦੇ ਮੌਸਮ ਕਾਰਨ ਸੀਤ ਲਹਿਰ ਸ਼ੁਰੂ ਹੋ ਚੁੱਕੀ ਹੈ, ਜਿਸ ਵਿੱਚ ਬਜੁਰਗ ਅਤੇ ਛੋਟੇ ਬੱਚੇ ਅਤੇ ਕਿਸੇ ਬਿਮਾਰੀ ਤੋਂ ਪੀੜਤ ਜਿਆਦਾ ਪ੍ਰਭਾਵਿਤ ਹੁੰਦੇ ਹਨ, ਇਹਨਾਂ ਨੂੰ ਸਰਦੀ ਲੱਗਣ ਨਾਲ ਜੇਕਰ ਸਮੇਂ ਸਿਰ ਇਲਾਜ ਨਾ ਕਰਵਾਇਆ ਜਾਵੇ ਤਾਂ ਕਈ ਵਾਰ ਖਤਰੇ ਦਾ ਕਾਰਨ ਬਣ ਸਕਦਾ ਹੈ।

ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਮੋਗਾ ਡਾ. ਰਾਜੇਸ਼ ਅੱਤਰੀ ਵੱਲੋਂ ਕੀਤਾ ਗਿਆ। ਉਹਨਾਂ ਕਿਹਾ ਕਿ ਬਜੁਰਗ ਅਤੇ ਰੋਗਾਂ ਤੋਂ ਪੀੜਤ ਮਰੀਜ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜਿਆਦਾ ਠੰਡ ਅਤੇ ਧੁੰਦ ਹੋਣ ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ। ਉਨ੍ਹਾਂ ਦੱਸਿਆ ਕਿ ਸਰਦੀ ਦੇ ਮੌਸਮ ਵਿੱਚ ਘਰਾਂ ਵਿੱਚ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ, ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਜਿਸ ਨਾਲ ਬੰਦ ਕਮਰੇ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਿਹਤ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ। ਜਿਲ੍ਹਾ ਐਪੀਡਿਮਾਲੋਜਿਸਟ ਡਾ. ਨਰੇਸ਼ ਆਮਲਾ ਨੇ ਦੱਸਿਆ ਕਿ ਲਗਾਤਰ ਠੰਡ ਦੇ ਸੰਪਰਕ ਚ ਰਹਿਣ ਕਾਰਨ ਬਿਮਾਰੀਆਂ ਜਿਵੇਂ ਫਲੂ, ਨੱਕ ਵਗਣਾ, ਹਾਈਪੋਥਰਮੀਆ ਅਤੇ ਫਰੌਸਟਬਾਈਟ ਆਦਿ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ। ਵਿਭਾਗ ਵੱਲੋਂ ਜਿਲ੍ਹੇ ਅਧੀਨ ਆਉਂਦੇ ਹਸਪਤਾਲਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਠੰਡ ਨਾਲ ਪੀੜਤ ਮਰੀਜਾਂ ਦੇ ਇਲਾਜ ਲਈ ਹਸਪਤਾਲਾਂ ਵਿੱਚ ਲੋੜੀਂਦੇ ਇੰਤਜਾਮ ਕਰਨ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਓਹਨਾ ਦੱਸਿਆ ਕਿ ਛੋਟੇ ਬੱਚੇ ਇਸ ਮੌਸਮ ਚ ਜਿਆਦਾ ਬਿਮਾਰ ਹੁੰਦੇ ਹਨ ਇਸ ਲਈ ਬੱਚਿਆਂ ਨੂੰ ਗਰਮ ਕੱਪੜੇ ਪਾਉਣੇ ਚਾਹੀਦੇ ਹਨ ਅਤੇ ਬੂਟ-ਜੁਰਾਬਾਂ ਅਤੇ ਸਿਰ ਤੇ ਟੋਪੀ ਪਾਉਣੀ ਚਾਹੀਦੀ ਹੈ। ਦਮਾ ਅਤੇ ਸਾਹ ਦੀ ਬਿਮਾਰੀ ਦੇ ਮਰੀਜ ਬਹੁਤੀ ਜਿਆਦਾ ਠੰਡ ਹੋਣ ਤੇ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ ਅਤੇ ਖੁਰਾਕ ਵਿੱਚ ਵੀ ਗਰਮ ਚੀਜਾਂ ਜਿਵੇਂ ਸੂਪ, ਚਾਹ, ਕਾਫੀ, ਸੰਤੁਲਿਤ ਖੁਰਾਕ ਦਾ ਸੇਵਨ ਕਰਨ। ਸਰੀਰ ਵਿੱਚ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਥੋੜੇ-ਥੋੜੇ ਸਮੇਂ ਬਾਅਦ ਜਾਂ ਲੋੜ ਅਨੁਸਾਰ ਕੋਸਾ ਜਾਂ ਗਰਮ ਗੁਨਗੁਨਾ ਪਾਣੀ ਪੀਤਾ ਜਾਵੇ। ਜਿਆਦਾ ਤਕਲੀਫ ਹੋਣ ਤੇ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਾਉਣ ਚਾਹੀਦਾ ਹੈ।

SUNAMDEEP KAUR

Related Articles

Back to top button