ਅਪਰਾਧਸਿੱਖਿਆਖੇਡਤਾਜਾ ਖਬਰਾਂਤਾਜ਼ਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ
ਚਾਲੂ ਮਾਲੀ ਸਾਲ ਦੌਰਾਨ 3,460 ਸਬਸਿਡੀ ਵਾਲੇ ਖੇਤੀਬਾੜੀ ਸੰਦ ਦੇਣ ਦੇ ਸਪਲਾਈ ਆਰਡਰ ਕੀਤੇ ਜਾਰੀ-ਡਿਪਟੀ ਕਮਿਸ਼ਨਰ
ਖੇਤੀਬਾੜੀ ਵਿਭਾਗ ਮੋਗਾ ਵੱਲੋਂ ਪਿਛਲੇ ਦੋ ਸਾਲਾਂ ਵਿੱਚ 3,576 ਵਾਤਾਵਰਨ ਪੱਖੀ ਖੇਤੀਬਾੜੀ ਸੰਦ ਸਬਸਿਡੀ ਤੇ ਕਰਵਾਏ ਮੁਹੱਈਆ

ਮੋਗਾ, 25 ਸਤੰਬਰ:(Charanjit Singh)
ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਵਾਤਾਵਰਨ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੋਗਾ ਦਫ਼ਤਰ ਵੱਲੋਂ ਕਣਕ ਦੀ ਫ਼ਸਲ ਦੀ ਬਿਜਾਈ ਕਰਨ ਲਈ ਇੰਨ ਸੀਟੂ ਸੀ.ਆਰ.ਐਮ ਸਕੀਮ ਅਧੀਨ ਸਾਲ 2018-19 ਤੋਂ 2020-21 ਤੱਕ ਜਿ਼ਲ੍ਹਾ ਮੋਗਾ ਵਿਚ ਨਿੱਜੀ ਕਿਸਾਨਾਂ ਨੂੰ 1897, ਕਿਸਾਨ ਗਰੁੱਪਾਂ ਨੂੰ 1124, ਸਹਿਕਾਰੀ ਸਭਾਵਾਂ ਨੂੰ 548, ਗਰਾਮ ਪੰਚਾਇਤਾਂ ਨੂੰ 6 ਅਤੇ ਫਾਰਮਰ ਪ੍ਰੋਡਿਊਸਰ ਆਰਗੇਨਾਈਜੇਸ਼ਨ ਨੂੰ ਇਕ ਭਾਵ ਕੁੱਲ 3576 ਖੇਤੀ ਸੰਦ ਸਬਸਿਡੀ ਉੱਪਰ ਮੁਹੱਈਆ ਕਰਵਾਏ ਜਾ ਚੱੁਕੇ ਹਨ ਤਾਂ ਜੋ ਕਿਸਾਨ ਇਨ੍ਹਾਂ ਖੇਤੀ ਸੰਦਾਂ ਨਾਲ ਬਿਨਾਂ ਪਰਾਲੀ ਨੂੰ ਅੱਗ ਲਗਾਏ ਕਣਕ ਅਤੇ ਹੋਰ ਹਾੜ੍ਹੀ ਦੀਆਂ ਫਸਲਾਂ ਦੀ ਬਿਜਾਈ ਕਰਵਾ ਸਕਣ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਚਾਲੂ ਮਾਲੀ ਸਾਲ ਦੌਰਾਨ ਜਿ਼ਲ੍ਹਾ ਮੋਗਾ ਵਿਚ ਤਕਰੀਬਨ 3460 ਖੇਤੀ ਸੰਦ ਕਿਸਾਨਾਂ ਨੂੰ ਸਬਸਿਡੀ ਤੇ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਸਪਲਾਈ ਆਰਡਰ ਜਾਰੀ ਕਰ ਦਿੱਤੇ ਗਏ ਹਨ। ਇਨ੍ਹਾਂ ਵਿਚੋਂ 2351 ਖੇਤੀ ਸੰਦ ਵਿਅਕਤੀਗਤ, 11 ਗ੍ਰਾਮ ਪੰਚਾਇਤਾਂ ਨੂੰ 51 ਖੇਤੀ ਸੰਦ, 35 ਸਹਿਕਾਰੀ ਸਭਾਵਾਂ ਨੂੰ 106 ਖੇਤੀ ਸੰਦ ਅਤੇ 196 ਕਿਸਾਨ ਗਰੁੱਪਾਂ ਨੂੰ 952 ਖੇਤੀ ਸੰਦ ਦਿੱਤੇ ਜਾ ਰਹੇ ਹਨ।
ਸ੍ਰੀ ਸੰਦੀਪ ਹੰਸ ਨੇ ਅੱਗੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਵਿੱਚ ਪ੍ਰਦੂਸ਼ਣ ਫੈਲਦਾ ਹੈ, ਉੱਥੇ ਸੜਕੀ ਆਵਾਜਾਈ ਤੇ ਕਈ ਦੁਰਘਟਨਾਵਾਂ ਵਾਪਰਨ ਨਾਲ ਕੀਮਤੀ ਮਨੁੱਖੀ ਜਾਨਾਂ ਅਜਾਂਈ ਚਲੀਆਂ ਜਾਂਦੀਆਂ ਹਨ। ਭਿਆਨਕ ਬਿਮਾਰੀਆਂ ਫੈਲਣ ਦੇ ਨਾਲ ਨਾਲ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਨਸ਼ਟ ਹੁੰਦੀ ਹੈ ਅਤੇ ਕੁਦਰਤੀ ਬਨਸਪਤੀ ਵੀ ਅੱਗ ਲੱਗਣ ਨਾਲ ਝੁਲਸ ਜਾਂਦੀ ਹੈ। ਕਿਸਾਨਾਂ ਨੂੰ ਪਰਾਲੀ ਦੀ ਸੁੱਚਜੀ ਸਾਂਭ ਸੰਭਾਲ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਲਗਾਤਾਰ ਕਿਸਾਨਾਂ ਨੂੰ ਜਾਗਰੂਕ ਕਰ ਰਿਹਾ ਹੈ। ਇਸ ਕੰਮ ਲਈ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਪਿੰਡ ਪੱਧਰ ਤੇ ਕਿਸਾਨ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ ਅਤੇ ਹੁਣੇ ਤਂੋ ਹੀ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਮਾਨਸਿਕ ਤੌਰ ਤੇ ਤਿਆਰ ਕੀਤਾ ਜਾ ਰਿਹਾ ਹੈ।
ਖੇਤੀਬਾੜੀ ਵਿਭਾਗ, ਜਿ਼ਲ੍ਹਾ ਮੋਗਾ ਜਿ਼ਲ੍ਹੇ ਵਿਚ ਜ਼ੀਰੋ ਪ੍ਰਤੀਸ਼ਤ ਸਟਬਲ ਬਰਨਿੰਗ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਪ੍ਰਸ਼ਾਸਨ ਦੇ ਸਹਿਯੋਗ ਨਾਲ ਦਿਨ ਰਾਤ ਕੰਮ ਕਰ ਰਿਹਾ ਹੈ।




