24 ਦਸੰਬਰ ਤੱਕ ਮਨਾਇਆ ਜਾ ਰਿਹਾ ਸੁਸ਼ਾਸ਼ਨ ਹਫ਼ਤੇ ਦਾ ਜਸ਼ਨ

athens escort best paydayloan ChatAvenue visitors ਸਿੱਖਿਆ ਟੇਕਨੋਲਜੀ ਤਾਜਾ ਖਬਰਾਂ ਤਾਜ਼ਾ ਖਬਰਾਂ ਮੂਵੀ ਰੀਵਿਊ ਵਿਸ਼ਵ

ਮੋਗਾ, 23 ਦਸੰਬਰ (Charanjit Singh) – ਭਾਰਤ ਸਰਕਾਰ ਦੇ ਪ੍ਰਸ਼ਾਸ਼ਨਿਕ ਸੁਧਾਰਾਂ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਅਤੇ ਪੰਜਾਬ ਸਰਕਾਰ ਦੇ ਗਵਰਨੈਂਸ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਡਾਇਰੈਕਟੋਰੇਟ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ  24 ਦਸੰਬਰ ਤੱਕ ਸੁਸ਼ਾਸ਼ਨ ਹਫ਼ਤੇ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਇਸ ਹਫ਼ਤੇ ਦੌਰਾਨ ” ਪ੍ਰਸ਼ਾਸ਼ਨ ਗਾਓਂ ਕੀ ਓਰ ” ਮੁਹਿੰਮ ਤਹਿਤ ਆਮ ਲੋਕਾਂ ਨੂੰ ਜਿੱਥੇ ਪ੍ਰਸ਼ਾਸ਼ਨਿਕ ਸੁਧਾਰਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਉਥੇ ਹੀ ਉਹਨਾਂ ਦੀਆਂ ਸ਼ਿਕਾਇਤਾਂ ਦਾ ਵੀ ਪਹਿਲ ਦੇ ਆਧਾਰ ਉੱਤੇ ਨਿਵਾਰਣ ਕੀਤਾ ਜਾ ਰਿਹਾ ਹੈ। ਇਸ ਸਬੰਧੀ ਗੁੱਡ ਗਵਰਨੈਂਸ ਵਰਕਸ਼ਾਪ ਦਾ ਆਯੋਜਨ ਅੱਜ ਸਹਾਇਕ ਕਮਿਸ਼ਨਰ (ਜ) ਸ਼੍ਰੀ ਹਿਤੇਸ਼ਵੀਰ ਗੁਪਤਾ ਦੀ ਪ੍ਰਧਾਨਗੀ ਹੇਠ ਕੀਤਾ ਗਿਆ, ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਾਗ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਜ) ਸ਼੍ਰੀ ਹਿਤੇਸ਼ਵੀਰ ਗੁਪਤਾ ਨੇ ਦੱਸਿਆ ਕਿ ਮਿਤੀ 19 ਅਤੇ 20 ਦਸੰਬਰ ਨੂੰ ਐੱਸ ਡੀ ਐੱਮ ਦਫ਼ਤਰ ਨਿਹਾਲ ਸਿੰਘ ਵਾਲਾ ਵਿਖੇ ਸ਼ਿਕਾਇਤ ਨਿਵਾਰਣ ਕੈਂਪਾਂ ਦਾ ਆਯੋਜਨ ਕੀਤਾ ਗਿਆ ਸੀ। ਅਜਿਹੇ ਕੈਂਪ 23 ਅਤੇ 24 ਦਸੰਬਰ ਨੂੰ ਐੱਸ ਡੀ ਐੱਮ ਦਫ਼ਤਰ ਮੋਗਾ ਵਿਖੇ ਵੀ ਲਗਾਏ ਜਾ ਰਹੇ ਹਨ। ਮਿਤੀ 21 ਅਤੇ 22 ਦਸੰਬਰ ਨੂੰ ਹਰੇਕ ਵਿਭਾਗ ਵੱਲੋਂ ਆਪਣੇ ਦਫ਼ਤਰ ਪੱਧਰ ਉੱਤੇ ਵਿਸ਼ੇਸ਼ ਮੁਹਿੰਮ ਚਲਾ ਕੇ ਬਕਾਇਆ ਪਈਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਸੀ। ਇਸ ਤੋਂ ਇਲਾਵਾ ਜੋ ਵੀ ਵੱਖ ਵੱਖ ਸੇਵਾਵਾਂ ਨਾਲ ਸਬੰਧਤ ਅਰਜ਼ੀਆਂ ਬਕਾਇਆ ਪਈਆਂ ਸਨ ਉਹਨਾਂ ਸੇਵਾਵਾਂ ਨੂੰ ਮੁਹਈਆ ਕਰਵਾਇਆ ਜਾ ਰਿਹਾ ਹੈ।
ਇਸੇ ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਮੋਗਾ ਵਿਖੇ ਗੁੱਡ ਗਵਰਨੈਂਸ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਹੈ। ਇਸ ਵਰਕਸ਼ਾਪ ਵਿੱਚ ਭੂਮੀ ਸੰਭਾਲ ਵਿਭਾਗ, ਪਿਰਾਮਲ ਫਾਉਂਡੇਸ਼ਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਕ੍ਰਮਵਾਰ ਹਾਈਡਰੋਹੋਪ ਪ੍ਰੋਜੈਕਟ, ਅਨੀਮੀਆ ਮੁਕਤ ਮੋਗਾ ਅਤੇ ਅਡਵਾਂਸਡ ਸੋਆਇਲ ਟੈਸਟਿੰਗ ਲੈਬੋਰਟਰੀ ਦੀ ਕਾਰਗੁਜ਼ਾਰੀ ਬਾਰੇ ਵਿਸ਼ੇਸ਼ ਤੌਰ ਉੱਤੇ ਪੇਸ਼ਕਾਰੀਆਂ ਕੀਤੀਆਂ ਗਈਆਂ।
ਸਹਾਇਕ ਕਮਿਸ਼ਨਰ (ਜ) ਸ਼੍ਰੀ ਹਿਤੇਸ਼ਵੀਰ ਗੁਪਤਾ ਨੇ ਸਮੂਹ ਵਿਭਾਗਾਂ ਨੂੰ ਇਸ ਮੁਹਿੰਮ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕਰਦਿਆਂ ਹਦਾਇਤ ਕੀਤੀ ਕਿ 24 ਦਸੰਬਰ ਨੂੰ ਇਸ ਹਫ਼ਤੇ ਦੀ ਸਮਾਪਤੀ ਤੱਕ ਸਾਰੀਆਂ ਸ਼ਿਕਾਇਤਾਂ ਦਾ ਹੱਲ ਕਰਨਾ ਅਤੇ ਪਬਲਿਕ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾਵੇ।

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

 

Fast News Punjab