ਜਿਲ੍ਹੇ ਦੇ ਸਰਕਾਰੀ ਸਕੂਲਾਂ ਦੀ ਦੋ ਰੋਜ਼ਾ ਮਾਪੇ-ਅਧਿਆਪਕ ਮਿਲਣੀ 29 ਅਤੇ 30 ਸਤੰਬਰ ਨੂੰ 

ਅਪਰਾਧ ਸਿੱਖਿਆ ਖੇਡ ਤਾਜ਼ਾ ਖਬਰਾਂ ਤਾਜਾ ਖਬਰਾਂ ਦੇਸ਼ ਮਨੋਰੰਜਨ ਰਾਜ ਰਾਜਨੀਤੀ ਵਪਾਰ

ਮੋਗਾ ,28 ਸਤੰਬਰ(Charanjit Singh )
ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵਿੱਦਿਅਕ ਅਤੇ ਸਹਿ-ਵਿੱਦਿਅਕ ਪ੍ਰਾਪਤੀਆਂ ਬਿਹਤਰੀਨ ਬਣਾਉਣ ਲਈ ਮਾਪੇ ਅਧਿਆਪਕ ਮਿਲਣੀਆਂ ਜਰੀਏ ਵਿਦਿਆਰਥੀਆਂ ਦੇ ਮਾਪਿਆਂ ਨਾਲ ਲਗਾਤਾਰ ਸੰਪਰਕ ਰੱਖਿਆ ਜਾ ਰਿਹਾ ਹੈ। ਸਤੰਬਰ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਵੱਲੋਂ ਕੀਤੀਆਂ ਪ੍ਰਾਪਤੀਆਂ ਅਤੇ ਨਵੰਬਰ ਮਹੀਨੇ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇਖਣ ਬਾਰੇ ਮਾਪਿਆਂ ਨੂੰ ਜਾਣਕਾਰੀ ਦੇਣ ਦੇ ਮਨੋਰਥ ਨਾਲ 29 ਅਤੇ 30 ਸਤੰਬਰ ਨੂੰ ਮਾਪੇ ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ।

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

ਇਸ ਬਾਰੇ ਜਾਣਕਾਰੀ ਦਿੰਦਿਆਂ ਸੁਸ਼ੀਲ ਨਾਥ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਰਾਕੇਸ਼ ਕੁਮਾਰ ਮੱਕੜੀ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਨੇ ਦੱਸਿਆ ਕਿ ਵਿਭਾਗੀ ਹਦਾਇਤਾਂ ਅਨੁਸਾਰ ਜਿਲ੍ਹੇ ਦੇ ਸਮੂਹ ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ‘ਚ 29 ਅਤੇ 30 ਸਤੰਬਰ ਨੂੰ ਦੋ ਰੋਜ਼ਾ ਮਾਪੇ ਅਧਿਆਪਕ ਮਿਲਣੀ ਕਰਵਾਈ ਜਾਵੇਗੀ । ਇਸ ਦੌਰਾਨ ਅਧਿਆਪਕਾਂ ਵੱਲੋਂ ਮਾਪਿਆਂ ਨੂੰ ਉਹਨਾਂ ਦੇ ਬੱਚਿਆਂ ਦੀ ਸਤੰਬਰ ਪ੍ਰੀਖਿਆ ਦੇ ਬਿਹਤਰ ਅਤੇ ਕਮਜੋਰ ਪੱਖਾਂ ਤੋਂ ਜਾਣੂ ਕਰਵਾਇਆ ਜਾਵੇਗਾ ਤਾਂ ਜੋ ਵਿਦਿਆਰਥੀਆਂ ਦੀਆਂ ਬਿਹਤਰ ਪ੍ਰਾਪਤੀਆਂ ਨੂੰ ਹੋਰ ਬਿਹਤਰੀਨ ਅਤੇ ਕਮਜੋਰ ਪ੍ਰਾਪਤੀਆਂ ‘ਚ ਸੁਧਾਰ ਕੀਤਾ ਜਾ ਸਕੇ।ਮਾਪੇ ਆਪਣੀ ਸਹੂਲਤ ਅਨੁਸਾਰ ਕਿਸੇ ਵੀ ਦਿਨ ਸਕੂਲ ਪਹੁੰਚ ਕੇ ਆਪਣੇ ਬੱਚਿਆਂ ਦੀਆਂ ਪ੍ਰਾਪਤੀਆਂ ਬਾਰੇ ਅਧਿਆਪਕਾਂ ਨਾਲ ਵਿਚਾਰ ਵਟਾਂਦਰਾ ਕਰ ਸਕਦੇ ਹਨ।ਇਸ ਦੌਰਾਨ ਮਾਪਿਆਂ ਦੇ ਨਾਲ ਨਾਲ ਪੰਚਾਇਤੀ ਨੁੰਮਾਇੰਦਿਆਂ,ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਸਮਾਜ ਦੀਆਂ ਹੋਰ ਮੋਹਤਬਰ ਸਖਸ਼ੀਅਤਾਂ ਨਾਲ ਵੀ ਸਕੂਲ ਬਿਹਤਰੀ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।ਇਸ ਦੌਰਾਨ ਹਰ ਸਕੂਲ ਵੱਲੋਂ ਮਾਪਿਆਂ ਅਤੇ ਮੋਹਤਬਰ ਸਖਸ਼ੀਅਤਾਂ ਦੇ ਸੁਝਾਅ ਪ੍ਰਾਪਤ ਕਰਨ ਲਈ ਇੱਕ ਸੁਝਾਅ ਬਾਕਸ ਵੀ ਉਪਲਬਧ ਕਰਵਾਇਆ ਜਾਵੇਗਾ ਤਾਂ ਕਿ ਮਾਪਿਆਂ ਅਤੇ ਮੋਹਤਬਰ ਸਖਸ਼ੀਅਤਾਂ ਦੇ ਸੁਝਾਵਾਂ ਅਨੁਸਾਰ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਸਕੂਲ ਬਿਹਤਰੀ ਦੀਆਂ ਕੋਸ਼ਿਸ਼ਾਂ ਨੂੰ ਹੋਰ ਬਿਹਤਰੀਨ ਬਣਾਇਆ ਜਾ ਸਕੇ।
ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਮਾਪੇ-ਅਧਿਆਪਕ ਮਿਲਣੀ ਦੌਰਾਨ ਮਾਪਿਆਂ ਨੂੰ 12 ਨਵੰਬਰ ਨੂੰ ਹੋਣ ਜਾ ਰਹੇ ਨੈਸ਼ਨਲ ਅਚੀਵਮੈਂਟ ਸਰਵੇਖਣ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।ਇਸ ਸਰਵੇਖਣ ਦੀ ਅਹਿਮੀਅਤ ਤੋਂ ਮਾਪਿਆਂ ਨੂੰ ਜਾਣੂ ਕਰਵਾਉਂਦਿਆਂ ਬੱਚਿਆਂ ਨੂੰ ਇਸ ਦੀ ਤਿਆਰੀ ਬਾਰੇ ਪ੍ਰੇਰਿਤ ਕਰਨ ਲਈ ਕਿਹਾ ਜਾਵੇਗਾ ਵਿਭਾਗ ਵੱਲੋਂ ਇਸ ਸਰਵੇਖਣ ਦੀ ਕਰਵਾਈ ਜਾ । ਰਹੀ ਤਿਆਰੀ ਬਾਰੇ ਵੀ ਮਾਪਿਆਂ ਅਤੇ ਮੋਹਤਬਰ ਸਖਸ਼ੀਅਤਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਇਸ ਦੌਰਾਨ ਪੜ੍ਹੋ ਪੰਜਾਬ ਪ੍ਰਾਜੈਕਟ ਅਧੀਨ ਕੰਮ ਕਰਦੇ ਜਿਲ੍ਹਾ ਅਤੇ ਬਲਾਕ ਮੈਂਟਰ ਵਿਭਾਗੀ ਹਦਾਇਤਾਂ ਅਨੁਸਾਰ ਸਕੂਲ ਮੁਖੀਆਂ ਅਤੇ ਅਧਿਆਪਕਾਂ ਦਾ ਸਹਿਯੋਗ ਕਰਨਗੇ।

ਫੋਟੋ ਕੈਪਸ਼ਨ: ਸੁਸ਼ੀਲ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਰਾਕੇਸ਼ ਕੁਮਾਰ ਮੱਕੜ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ।

Fast News Punjab