athens escortbest paydayloanChatAvenue visitorsਸਿੱਖਿਆਟੇਕਨੋਲਜੀਤਾਜਾ ਖਬਰਾਂਤਾਜ਼ਾ ਖਬਰਾਂਮੂਵੀ ਰੀਵਿਊਵਿਸ਼ਵ
ਡੇਅਰੀ ਵਿਕਾਸ ਵਿਭਾਗ ਨੇ ਦੁੱਧ ਖਪਤਕਾਰ ਜਾਗਰੂਕਤਾ ਸੈਮੀਨਾਰ ਅਤੇ ਕੈਂਪ ਲਗਾਇਆ

ਮੋਗਾ, 29 ਜਨਵਰੀ(charnjit singh)-ਡੇਅਰੀ ਵਿਕਾਸ ਵਿਭਾਗ ਮੋਗਾ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮੋਗਾ ਵਿਖੇ ‘ਦੁੱਧ ਸੰਪੂਰਨ ਅਤੇ ਸੰਤੁਲਿਤ ਖੁਰਾਕ’ ਸੰਬੰਧੀ ਦੁੱਧ ਖਪਤਕਾਰ ਜਾਗਰੂਕਤਾ ਸੈਮੀਨਾਰ ਅਤੇ ਕੈਂਪ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਹਾਜ਼ਰ ਬੱਚਿਆਂ ਨੂੰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਮੋਗਾ ਸ੍ਰੀ ਸੁਰਿੰਦਰ ਸਿੰਘ ਵੱਲੋਂ ਦੁੱਧ ਅਤੇ ਦੁੱਧ ਪਦਾਰਥਾਂ ਦੀ ਮਹੱਤਤਾ, ਪੰਜਾਬ ਦਾ ਡੇਅਰੀ ਕਿੱਤੇ ਵਿੱਚ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਗਈ। ਮਿਸ. ਦੇਵਸਿਮਰਨ ਕੌਰ, ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਦੁੱਧ ਦਾ ਮਨੁੱਖੀ ਜੀਵਨ ਵਿੱਚ ਰੋਲ, ਬੱਚਿਆਂ ਨੂੰ ਹਰ ਰੋਜ਼ ਦੁੱਧ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਵਾਸਤੇ ਮਹੱਤਵਪੂਰਨ ਜਾਣਕਾਰੀ ਦਿੱਤੀ। ਨਵਦੀਪ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਮੋਗਾ ਵੱਲੋਂ ਕੈਂਪ ਵਿੱਚ ਸ਼ਾਮਿਲ ਸਿਖਿਆਰਥੀਆਂ ਨੂੰ ਦੁੱਧ ਦੀ ਬਣਤਰ ਬਾਰੇ, ਕੁਦਰਤੀ ਅਤੇ ਮਿਲਾਵਟੀ ਦੁੱਧ ਦੀ ਪਰਖ ਬਾਰੇ ਦੱਸਿਆ ਗਿਆ। ਇਸ ਕੈਂਪ ਵਿੱਚ ਸਕੂਲ ਦੇ ਸਿਖਿਆਰਥਆਂ ਵੱਲੋਂ ਲਿਆਂਦੇ ਗਏ ਦੁੱਧ ਦੇ ਸੈਂਪਲਾਂ ਨੂੰ ਮਿਸ ਦੇਵਸਿਮਰਨ ਕੌਰ ਡੇਅਰੀ ਵਿਕਾਸ ਇੰਸਪੈਕਟਰ ਮੋਗਾ ਅਤੇ ਨਵਦੀਪ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਚੈਕ ਕੀਤਾਗਿਆ। ਦੁੱਧ ਦੇ ਕੁੱਲ 77 ਸੈਂਪਲਾਂ ਵਿੱਚੋਂ 68 ਸੈਂਪਲ ਮਿਆਰਾਂ ਅਨੁਸਾਰ ਅਤੇ 9 ਸੈਂਪਲ ਮਿਆਰਾਂ ਤੋਂ ਘੱਟ ਪਾਏ ਗਏ, ਕਿਸੇ ਵੀ ਸੈਂਪਲ ਵਿੱਚ ਹਾਨੀਕਾਰਕ ਤੱਤ ਦੀ ਪੁਸ਼ਟੀ ਨਹੀਂ ਹੋਈ।
ਕੈਂਪ ਵਿੱਚ ਬੱਚਿਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ ਅਤੇ ਡੇਅਰੀ ਵਿਕਾਸ ਵਿਭਾਗ ਮੋਗਾ ਦੀ ਟੀਮ ਵੱਲੋਂ ਇਸ ਸਕੂਲ ਦੇ ਪ੍ਰਿੰਸੀਪਲ ਸ੍ਰੀ ਕੁਲਵੰਤ ਸਿੰਘ ਨੂੰ ਵਿਭਾਗੀ ਮੋਮੈਂਟੋ ਦੇ ਕੇ ਸਨਮਾਨ ਚਿੰਨ ਦਿੱਤਾ ਗਿਆ। ਸਟੇਜ਼ ਸਕੱਤਰ ਦੀ ਜ਼ਿੰਮੇਵਾਰੀ ਮਿਸ ਦੇਵਸਿਮਰਨ ਕੌਰ, ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਨਿਭਾਈ ਗਈ। ਅੰਤ ਵਿੱਚ ਸਕੂਲ ਦੇ ਸਮੂਹ ਸਟਾਫ ਵੱਲੋਂ ਦਫਤਰ ਡੇਅਰੀ ਵਿਕਾਸ ਵਿਭਾਗ ਮੋਗਾ ਦੇ ਕਰਮਚਾਰੀਆਂ ਦਾ ਧੰਨਵਾਦ ਕੀਤਾ ਗਿਆ ਅਤੇ ਭਵਿੱਖ ਵਿੱਚ ਵੀ ਬੱਚਿਆਂ ਨੂੰ ਦੁੱਧ ਪ੍ਰਤੀ ਜਾਗਰੂਕ ਕਰਨ ਲਈ ਅਜਿਹੇ ਕੈਂਪ ਲਗਾਉਣ ਲਈ ਬੇਨਤੀ ਕੀਤੀ ਗਈ।

—