WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਸਰਕਾਰ ਆਈ.ਟੀ.ਆਈ. ਲੜਕੇ ਮੋਗਾ ਵਿਖੇ ਲਗਾਇਆ ਗਿਆ ਸਵੈ ਰੋਜ਼ਗਾਰ ਕੈਂਪ

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 14 ਫਰਵਰੀ:-ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮੋਗਾ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਆਪਣੇ ਪੈਰ੍ਹਾਂ ਤੇ ਖੜ੍ਹਾ ਹੋਣ ਲਈ ਸਵੈ-ਰੋਜ਼ਗਾਰ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਜਾਂਦਾ ਹੈ ਤਾਂ ਜੋ ਵੱਧ ਤੋਂ ਵੱਧ ਨੌਜਵਾਨ ਆਪਣਾ ਕਾਰੋਬਾਰ ਸ਼ੁਰੂ ਕਰ ਸਕਣ।ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਮੋਗਾ ਸ਼੍ਰੀਮਤੀ ਡਿੰਪਲ ਥਾਪਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮੋਗਾ ਵੱਲੋਂ ਸਰਕਾਰੀ ਆਈ.ਟੀ.ਆਈ. (ਲੜਕੇ) ਮੋਗਾ ਵਿਖੇ ਸਵੈ-ਰੋਜ਼ਗਾਰ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਹਿੱਸਾ ਲਿਆ ਗਿਆ। ਇਸ ਕੈਂਪ ਦਾ ਮਨੋਰਥ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਸਕਿੱਲ ਹਾਸਲ ਕਰਨ ਉਪਰੰਤ ਸਵੈ ਰੋਜ਼ਗਾਰ ਅਪਨਾਉਣ ਸਬੰਧ ਉਤਸ਼ਾਹਿਤ ਕਰਨਾ ਸੀ।ਇਸ ਕੈਂਪ ਵਿੱਚ ਰੋਜ਼ਗਾਰ ਬਿਊਰੋ ਦਫ਼ਤਰ ਦੇ ਕਰੀਅਰ ਕਾਉਂਸਲਰ ਸ਼੍ਰੀ ਬਲਰਾਜ ਸਿੰਘ ਖਹਿਰਾ ਵੱਲੋਂ ਵਿਦਿਆਰਥੀਆਂ ਨੂੰ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਸਵੈ ਰੋਜ਼ਗਾਰ ਅਪਨਾਉਣ ਲਈ ਪ੍ਰੇਰਿਆ ਗਿਆ। ਇਸ ਤੋਂ ਇਲਾਵਾ ਇਸ ਕੈਂਪ ਵਿੱਚ ਜ਼ਿਲ੍ਹਾ ਉਦਯੋਗ ਕੇਂਦਰ ਦੇ ਐਫ.ਐਮ. ਨਿਰਮਲ ਸਿੰਘ, ਮੱਛੀ ਪਾਲਣ ਵਿਭਾਗ ਤੋਂ ਡਾ. ਮਨਜੋਤ ਕੌਰ, ਪਸ਼ੂ ਪਾਲਣ ਵਿਭਾਗ ਤੋਂ ਡਾ. ਪੈਰੀ, ਐਸ.ਸੀ. ਕਾਰਪੋਰੇਸ਼ਨ ਤੋਂ ਲਵਜੀਤ ਸਿੰਘ, ਬੀ.ਸੀ. ਕਾਰਪੋਰੇਸ਼ਨ ਤੋਂ ਰਵਿੰਦਰ ਸਿੰਘ, ਆਰਸੇਟੀ ਡਾਇਰੈਕਟਰ ਗੌਰਵ ਕੁਮਾਰ, ਡੇਅਰੀ ਵਿਭਾਗ ਤੋਂ ਮਿਸ ਦੇਵ ਸਿਮਰਨ ਕੌਰ ਅਤੇ ਰਿਟਾਇਰਡ ਪ੍ਰੋ ਬਲਵਿੰਦਰ ਸਿੰਘ ਵੱਲੋਂ ਵਿਭਾਗਾਂ ਨਾਲ ਸਬੰਧਤ ਸਵੈ ਰੋਜ਼ਗਾਰ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ।ਇਸ ਕੈਂਪ ਨੂੰ ਸਫਲ ਬਣਾਉਣ ਲਈ ਸਰਕਾਰੀ ਆਈ.ਟੀ.ਆਈ. ਮੋਗਾ ਦੇ ਡਿਪਟੀ ਡਾਇਰੈਕਟਰ ਸ਼੍ਰੀ ਹਰੀਸ਼ ਮੋਹਨ ਅਤੇ ਸਮੂਹ ਸਟਾਫ ਵੱਲੋਂ ਚੰਗੇ ਪ੍ਰਬੰਧ ਕੀਤੇ ਗਏ ਸਨ। ਇਸ ਸਵੈ ਰੋਜ਼ਗਾਰ ਕੈਂਪ ਪ੍ਰਤੀ ਵਿਦਿਆਰਥੀਆਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ।

 

SUNAMDEEP KAUR

Related Articles

Back to top button