ਅਪਰਾਧਸਿੱਖਿਆਖੇਡਤਾਜ਼ਾ ਖਬਰਾਂਤਾਜਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ
ਡਿਪਟੀ ਕਮਿਸ਼ਨਰ ਵੱਲੋਂ ਪੋਲਿੰਗ ਬੂਥਾਂ ਦੀ ਕੀਤੀ ਚੈਕਿੰਗ

ਮੋਗਾ, 30 ਸਤੰਬਰ (Charanjit Singh)
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਗਾਮੀ ਵਿਧਾਨ ਸਭਾ ਚੋਣਾਂ-2022 ਨੂੰ ਮੱਦੇਨਜ਼ਰ ਰੱਖਦੇ ਹੋਏ ਪੋਲਿੰਗ ਸਟੇਸ਼ਨਾਂ ਦੀ 100% ਫਿਜੀਕਲ ਵੈਰੀਫਿਕੇਸ਼ਨ ਕੀਤੀ ਜਾਣੀ ਹੈ। ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਵੱਲੋਂ ਅੱਜ ਚੋਣ ਹਲਕਾ 73 ਮੋਗਾ ਅਤੇ 74 ਧਰਮਕੋਟ ਦੇ ਪੋਲਿੰਗ ਸਟੇਸ਼ਨਾਂ ਦੀ ਚੈਕਿੰਗ ਕੀਤੀ ਗਈ।
ਅੱਜ ਉਹਨਾਂ ਵੱਲੋਂ ਜ਼ਿਲ੍ਹਾ ਮੋਗਾ ਦੇ ਵਿਧਾਨ ਸਭਾ ਚੋਣ ਹਲਕਾ 73 ਮੋਗਾ ਦੇ ਬੂਥ ਨੰਬਰ 209 ਤੋਂ 211 ਸਰਕਾਰੀਹ ਹਾਈ ਸਕੂਲ ਦੁਨੇਕੇ, ਬੂਥ ਨੰਬਰ 207 ਤੋਂ 208 ਤੱਕ ਸਰਕਾਰੀ ਹਾਈ ਸਕੂਲ ਲੰਡੇ ਕੇ ਅਤੇ 74 ਧਰਮਕੋਟ ਦੇ ਬੂਥ ਨੰਬਰ 84 ਤੋਂ 85 ਸਰਕਾਰੀ ਹਾਈ ਸਕੂਲ ਲੋਹਾਰਾ, ਬੂਥ ਨੰਬਰ 82 ਤੋਂ 83 ਸ਼ਹੀਦ ਕਰਮਜੀਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਜਨੇਰ ਦੀ ਚੈਕਿੰਗ ਕੀਤੀ। ਚੈਕਿੰਗ ਦੌਰਾਨ ਉਨ੍ਹਾਂ ਵੱਲੋਂ ਪਾਇਆ ਗਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰਾਂ ਨੂੰ ਮੁਹੱਈਆ ਕਰਵਾਉਣ ਵਾਲੀਆਂ ਸਾਰੀਆਂ ਸਹੂਲਤਾਂ ਉਪਲਬੱਧ ਹਨ।
ਇਸ ਮੌਕੇ ਵਿਧਾਨ ਸਭਾ ਚੋਣ ਹਲਕਾ 073-ਮੋਗਾ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ ਸ਼੍ਰੀ ਸਤਵੰਤ ਸਿੰਘ, ਐਸ.ਡੀ.ਐਮ. ਮੋਗਾ ਅਤੇ ਚੋਣ ਤਹਿਸੀਲਦਾਰ ਸ਼੍ਰੀ ਬਰਜਿੰਦਰ ਸਿੰਘ ਅਤੇ ਸਟਾਫ ਹਾਜਰ ਸਨ।




