ਤਾਜਾ ਖਬਰਾਂ
ਜ਼ਿਲ੍ਹਾ ਪੱਧਰੀ ਮੀਟਿੰਗ ਹੋਈ ਚੰਡੀਗੜ੍ਹ ਵਿਧਾਨ ਸਭਾ ਵੱਲ ਮਾਰਚ ਦੀਆਂ ਤਿਆਰੀਆਂ ਮੁਕੰਮਲ।

ਮਲੋਟ 21 ਮਾਰਚ (charanjit singh ):-ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਤੇ ਭਾਕਿਯੂ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹੰਗਾਮੀ ਮੀਟਿੰਗ ਜਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਵਾਟਰ ਵਰਕਸ ਮਲੋਟ ਵਿਖੇ ਹੋਈ ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਪੰਜਾਬ ਦੀਆਂ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਨਾਲ ਸਬੰਧਿਤ ਮੰਗਾਂ ਲਾਗੂ ਕਰਵਾਉਣ ਲਈ 26 ਮਾਰਚ ਨੂੰ ਚੰਡੀਗੜ੍ਹ ਵਿਧਾਨ ਸਭਾ ਇਜਲਾਸ ਵੱਲ ਮਾਰਚ ਕੀਤਾ ਜਾਵੇਗਾ ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।ਵੱਖਰੇ ਮਤੇ ਰਾਹੀਂ ਸ਼ੰਭੂ ਖਨੌਰੀ ਬਾਰਡਰ ਤੇ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਸਾਂਝੀ ਮਸਕ ਨਾਲ ਜ਼ਬਰ ਕਰਕੇ ਜਮਹੂਰੀ ਅੱਤ ਦੇ ਕਤਲ ਦੀ ਨਿਖੇਧੀ ਕੀਤੀ।ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਸੀਨੀਅਰ ਮੀਤ ਪ੍ਰਧਾਨ ਗੁਰਪਾਂਸ ਸਿੰਘ ਸਿੰਘੇਵਾਲਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਦੱਸਿਆ ਕਿ ਭਾਵੇਂ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਕਿ ਮੋਰਚੇ ਦੀਆਂ ਸਾਰੀਆਂ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਿਤ ਹਨ। ਪੰਜਾਬ ਸਰਕਾਰ ਨਾਲ ਸਬੰਧਿਤ ਕੋਈ ਮੰਗ ਨਹੀਂ ਇਹ ਕੋਰਾ ਝੂਠ ਹੈ ਜਦ ਕਿ ਕਿਸਾਨਾਂ ਦੀਆਂ 12 ਮੰਗਾਂ ਉਹ ਹਨ ਜੋ ਮੁੱਖ ਮੰਤਰੀ ਨਾਲ 19 ਦਸੰਬਰ 2023 ਨੂੰ ਵਿਚਾਰੀਆਂ ਗਈਆਂ ਸਨ। ਜੋ ਅਜੇ ਤੱਕ ਲਾਗੂ ਨਹੀਂ ਕੀਤੀਆਂ ਅਤੇ ਕੁਝ ਨਵੀਆਂ ਮੰਗਾਂ ਹਨ ਜਿਸ ਵਿਚ ਫਸਲਾਂ ਬਾਸਮਤੀ ਮੂੰਗੀ ਮਾਂਹ ਛੋਲੇ ਮੱਕੀ ਆਲੂ ਗੋਭੀ ਮਟਰ ਆਦਿ ਤੇ ਐਮ ਐਸ ਪੀ ਗਰੰਟੀ ਕਾਨੂੰਨ ਬਣਾਉਣ ਦੀ ਮੰਗ ਕਿਸਾਨਾਂ ਦੀ ਕਰਜ਼ਾ ਮੁਕਤੀ ਹਰ ਖੇਤ ਤੇ ਨਹਿਰੀ ਪਾਣੀ ਪਹੁੰਚਦਾ ਕੀਤਾ ਜਾਵੇ। ਅਤੇ ਘਰਾਂ ਵਿੱਚ ਸਾਫ ਸੁਥਰਾ ਪਾਣੀ ਪਹੁੰਚਦਾ ਕੀਤਾ ਜਾਵੇ। ਅਬਾਦਕਾਰ ਤੇ ਕਾਸ਼ਤਕਾਰ ਕਿਸਾਨਾਂ ਨੂੰ ਮਾਲਕੀ ਹੱਕ ਦਿੱਤੇ ਜਾਣ ਖੇਤੀ ਮੋਟਰਾਂ ਤੇ ਮੀਟਰ ਲਾਉਂਣੇ ਅਤੇ ਘਰਾਂ ਵਿੱਚ ਸਮਾਰਟ ਮੀਟਰ ਲਾਉਂਣੇ ਬੰਦ ਕੀਤੇ ਜਾਣ ਆਦਿ ਮੰਗਾਂ ਦਰਜ਼ ਹਨ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਭਾਰਤ ਵੱਲੋਂ 26 ਮਾਰਚ ਚੰਡੀਗੜ੍ਹ ਵਿਧਾਨ ਸਭਾ ਇਜਲਾਸ ਵੱਲ ਮਾਰਚ ਹਰ ਹਾਲਤ ਕੀਤਾ ਜਾਵੇਗਾ ਜਦੋਂ ਕਿ ਮੰਗਾਂ ਲਾਗੂ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ।
ਸ਼ਾਮਲ ਚ ਬਲਾਕ ਲੰਬੀ ਦੇ ਜਨਰਲ ਸਕੱਤਰ ਮਲਕੀਤ ਸਿੰਘ ਗੱਗੜ ਮਨੋਹਰ ਸਿੰਘ ਗੁਰਲਾਭ ਸਿੰਘ ਸਿੱਖਵਾਲਾ ਬੋਹੜ ਸਿੰਘ ਸੁਖਦੇਵ ਸਿੰਘ ਸੁਰਜੀਤ ਸਿੰਘ ਕਾਕਾ ਸਿੰਘ ਫੌਜੀ ਮਲੋਟ ਕੁਲਦੀਪ ਸਿੰਘ ਕਰਮਗੜ੍ਹ ਸੁਖਰਾਜ ਸਿੰਘ ਰਹੂੜਿਆਂ ਆਦਿ ਕਿਸਾਨ ਹਾਜ਼ਰ ਸਨ।
ਜਾਰੀ ਕਰਤਾ ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਮੁ 98551-77052
f




