ਅਪਰਾਧਸਿੱਖਿਆਖੇਡਤਾਜਾ ਖਬਰਾਂਤਾਜ਼ਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ
ਨੌਵੀਂ, ਦਸਵੀਂ, ਗਿਆਰਵ੍ਹੀਂ, ਬਾਰਵ੍ਹੀਂ ਸ੍ਰੇਣੀ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ 3 ਅਕਤੂਬਰ ਨੂੰ-ਡਿਪਟੀ ਕਮਿਸ਼ਨਰ
ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਧਾਰਾ 144 ਲਾਗੂ

ਮੋਗਾ, 29 ਸਤੰਬਰ:(Charanjit Singh)
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਕੰਟਰੋਲਰ (ਪ੍ਰੀਖਿਆਵਾਂ) ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਮਾਤ ਨੌਵੀਂ, ਦਸਵੀਂ, ਗਿਆਰਵ੍ਹੀਂ ਅਤੇ ਬਾਰਵ੍ਹੀਂ ਸ੍ਰੇਣੀ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਮਿਤੀ 3 ਅਕਤੂਬਰ, 2021 ਬਾਅਦ ਦੁਪਹਿਰ 2:30 ਤੋਂ 4:30 ਵਜੇ ਤੱਕ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿਖੇ ਕਰਵਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਹ ਪ੍ਰੀਖਿਆ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਮੋਗਾ, ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਅਤੇ ਐਸ.ਡੀ. ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਆਯੋਜਿਤ ਕਰਵਾਈ ਜਾ ਰਹੀ ਹੈ।
ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਉਕਤ ਨੂੰ ਮੱਦੇਨਜ਼ਰ ਰੱਖਦੇ ਹੋਏ ਧਾਰਾ 144 ਸੀ.ਆਰ.ਪੀ.ਸੀ. ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਬੋਰਡ ਵੱਲੋਂ ਜ਼ਿਲ੍ਹਾ ਮੋਗਾ ਅੰਦਰ ਉਪਰੋਕਤ ਸਥਾਪਿਤ ਪ੍ਰੀਖਿਆ ਕੇਂਦਰਾਂ ਦੇ ਆਸ-ਪਾਸ 100 ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅਤੇ ਡਿਊਟੀ ਸਟਾਫ਼ ਤੋਂ ਬਿੰਨਾਂ ਆਮ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਲਾਗੂ ਰਹਿਣਗੇ।




