ਜਵਾਹਰ ਨਵੋਦਿਆ ਵਿਦਿਆਲਿਆ ਲੁਹਾਰਾ ਮੋਗਾ ਵਿਖੇ ਛੇਵੀਂ ਕਲਾਸ ਵਿੱਚ ਦਾਖਲੇ ਦੀ ਆਖਰੀ ਮਿਤੀ 29-7-2025

ਧਰਮਕੋਟ 10 ਜੁਲਾਈ ( ਚਰਨਜੀਤ ਸਿੰਘ)ਜਵਾਹਰ ਨਵੋਦਿਆ ਵਿਦਿਆਲਿਆ ਲੁਹਾਰਾ ਮੋਗਾ ਵਿੱਚ ਵਿੱਦਿਅਕ ਵਰ੍ਹੇ 2026-27 ਲਈ ਛੇਵੀਂ ਜਮਾਤ ਵਿੱਚ ਦਾਖਲੇ ਲਈ ਦਾਖਲਾ ਪ੍ਰਵੇਸ਼ ਪ੍ਰੀਖਿਆ- 2027 ਦੇ ਆਨਲਾਈਨ ਫਾਰਮ ਨਵੋਦਿਆ ਵਿਦਿਆਲਿਆ ਦੀ ਵੈਬਸਾਈਟ ‘ਤੇ ਭਰੇ ਜਾ ਰਹੇ ਹਨ। ਫਾਰਮ ਭਰਨ ਦੇ ਚਾਹਵਾਨ ਪ੍ਰੀਖਿਆਰਤੀ ਦੀ ਉਮਰ 01.05. 2014 ਤੇ 31.07.2016 ਦੇ ਵਿੱਚਕਾਰ ਹੋਣੀ ਚਾਹੀਦੀ ਹੈ। ਪ੍ਰੀਖਿਆਰਥੀ ਨੇ ਤੀਜੀ, ਚੌਥੀ ਤੇ ਪੰਜਵੀਂ ਜਮਾਤ ਮੋਗਾ ਜ਼ਿਲ੍ਹਾ ਦੇ ਕਿਸੇ ਵੀ ਸਰਕਾਰੀ ਸਹਾਇਤਾ ਪ੍ਰਾਪਤ ਜਾਂ ਮਾਨਤਾ ਪ੍ਰਾਪਤ ਸਕੂਲ ਤੋਂ ਬਿਨਾਂ ਫੇਲ੍ਹ ਹੋਏ ਪੂਰਾ ਵਿੱਦਿਅਕ ਸੈਸ਼ਨ ਲਾ ਕੇ ਪਾਸ ਕੀਤੀ ਹੋਵੇ ਤੇ ਵਿਦਿਆਰਥੀ ਮੋਗਾ ਜ਼ਿਲ੍ਹਾ ਦਾ ਵਸਨੀਕ ਹੋਣਾ ਚਾਹੀਦਾ ਹੈ। ਵਿਦਿਆਰਥੀ ਦੀ ਪੰਜਵੀਂ ਜਮਾਤ ਵਿੱਦਿਅਕ ਸੈਸ਼ਨ 2025-26 ਦੇ ਦੌਰਾਨ ਪਾਸ ਹੋਵੇ। ਫਾਰਮ ਭਰਨ ਦੀ ਅੰਤਿਮ ਮਿਤੀ 29.07.2025 ਹੈ। ਆਨਲਾਈਨ ਫਾਰਮ ਭਰਨ ਲਈ ਮੋਗਾ ਜ਼ਿਲ੍ਹਾ ਦਾ ਆਧਾਰ ਕਾਰਡ ਜਾਂ ਰਿਹਾਇਸ਼ੀ ਸਰਟੀਫਿਕੇਟ ਹੋਣਾ ਲਾਜ਼ਮੀ ਹੈ। ਇਹ ਪ੍ਰਵੇਸ਼ ਪ੍ਰੀਖਿਆ 13.12. 2025 ਦਿਨ ਸ਼ਨੀਵਾਰ ਨੂੰ ਮੋਗਾ ਜ਼ਿਲ੍ਹਾ ਦੇ ਵੱਖ-ਵੱਖ ਕੇਂਦਰਾਂ ‘ਤੇ ਹੋਵੇਗੀ । ਇਹ ਜਾਣਕਾਰੀ ਜਵਾਹਰ ਨਵੋਦਿਆ ਵਿਦਿਆਲਿਆ ਦੇ ਮੁੱਖੀ ਪ੍ਰਿੰਸੀਪਲ ਰਾਕੇਸ਼ ਕੁਮਾਰ ਮੀਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ ।