ਅਪਰਾਧਸਿੱਖਿਆਖੇਡਤਾਜਾ ਖਬਰਾਂਤਾਜ਼ਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ
ਜ਼ਿਲਾ ਮੋਗਾ ਵਿੱਚ ਝੋਨੇ ਦੀ ਸਰਕਾਰੀ ਖਰੀਦ ਦੀ ਵਿਧਾਇਕ ਮੋਗਾ ਡਾ. ਹਰਜੋਤ ਕਮਲ ਨੇ ਕੀਤੀ ਰਸਮੀ ਸ਼ੁਰੂਆਤ
ਅੱਜ 36 ਮੀਟਿ੍ਰਕ ਟਨ ਝੋਨੇ ਦੀ ਹੋਈ ਖ੍ਰੀਦ-ਡਿਪਟੀ ਕਮਿਸ਼ਨਰ

ਮੋਗਾ, 3 ਅਕਤੂਬਰ (Charanjit Singh)
ਜ਼ਿਲਾ ਮੋਗਾ ਦੀਆਂ ਅਨਾਜ ਮੰਡੀਆਂ ਵਿੱਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ। ਇਸਦੀ ਰਸਮੀ ਸ਼ੁਰੂਆਤ ਅੱਜ ਵਿਧਾਇਕ ਮੋਗਾ ਡਾ. ਹਰਜੋਤ ਕਮਲ ਨੇ ਦਾਣਾ ਮੰਡੀ ਮੋਗਾ ਤੋਂ ਕਰ ਦਿੱਤੀ ਹੈ। ਝੋਨੇ ਦੀ ਖਰੀਦ ਦੀ ਸ਼ੁਰੂਆਤ ਕਰਨ ਮੌਕੇ ਉਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਹਮੇਸ਼ਾ ਖੜੀ ਸੀ, ਖੜੀ ਹੈ ਅਤੇ ਖੜੀ ਰਹੇਗੀ ਅਤੇ ਕਿਸਾਨਾਂ ਦੇ ਝੋਨੇ ਦੀ ਫਸਲ ਦਾ ਦਾਣਾ ਦਾਣਾ ਖਰੀਦ ਕੀਤਾ ਜਾਵੇਗਾ।
ਉਧਰ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਵਿੱਚ ਕੁੱਲ 109 ਮੰਡੀਆਂ/ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨਾਂ ਦੱਸਿਆ ਕਿ ਜ਼ਿਲੇ ਦੀਆਂ ਸਾਰੀਆਂ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਦੇ ਪੁਖਤਾ ਪ੍ਰਬੰਧ ਕਰ ਦਿੱਤੇ ਗਏ ਹਨ ਜਿੰਨਾਂ ਵਿੱਚ ਮੰਡੀਆਂ ਦੀ ਸਫ਼ਾਈ, ਲਾਈਟਾਂ, ਪੀਣ ਵਾਲਾ ਸਾਫ਼ ਪਾਣੀ, ਨਮੀ ਮੀਟਰ, ਤਰਪਾਲਾਂ ਆਦਿ ਪ੍ਰਬੰਧ ਸ਼ਾਮਿਲ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਏਜੰਸੀਆਂ ਨੂੰ ਉਨਾਂ ਦੇ ਝੋਨੇ ਦੀ ਖਰੀਦ ਦੇ ਟੀਚੇ ਦੇ ਦਿੱਤੇ ਗਏ ਹਨ। ਉਨਾਂ ਕਿਹਾ ਕਿ ਪਨਗਰੇਨ 34 ਫੀਸਦੀ, ਮਾਰਕਫੈੱਡ 26 ਫੀਸਦੀ, ਪਨਸਪ 22 ਫੀਸਦੀ, ਵੇਅਰਹਾਊਸ 13 ਫੀਸਦੀ, ਐਫ.ਸੀ.ਆਈ. 5 ਫੀਸਦੀ ਝੋਨੇ ਦੀ ਖਰੀਦ ਕਰੇਗੀ।
ਉਨਾਂ ਦੱਸਿਆ ਕਿ ਅੱਜ ਤੱਕ ਜ਼ਿਲੇ ਦੀਆਂ ਵੱਖ ਵੱਖ ਮੰਡੀਆਂ ਵਿੱਚ 113 ਮੀਟਿ੍ਰਕ ਟਨ ਝੋਨਾ ਪਹੁੰਚਿਆ ਹੈ ਅਤੇ ਇਸ ਵਿੱਚੋਂ ਅੱਜ 36 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।




