ਡਿਪਟੀ ਕਮਿਸ਼ਨਰ ਸਾਗਰ ਸੇਤੀਆ ਦੇ ਸਖਤ ਆਦੇਸ਼ਾਂ ਨਾਲ ਵਾਰਡ ਨੰਬਰ 29 ਦੀਆਂ ਸਾਰੀਆਂ ਸਟਰੀਟ ਲਾਈਟਾਂ ਹੋਈਆਂ ਚਾਲੂ

ਤਾਜਾ ਖਬਰਾਂ

ਮੋਗਾ, 18 ਅਗਸਤ, (ਚਰਨਜੀਤ ਸਿੰਘ )

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਲੋਕਾਂ ਨੂੰ ਪ੍ਰਸ਼ਾਸ਼ਨਿਕ ਸੇਵਾਵਾਂ ਪੂਰਨ ਪਾਦਰਦਸ਼ਤਾ ਤੇ ਸਮਾਂ ਬੱਧ ਤਰੀਕੇ ਨਾਲ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਜਿਥੇ ਆਮ ਲੋਕਾਂ ਦੀ ਸੁਰੱਖਿਆ ਦਾ ਸਵਾਲ ਹੁੰਦਾ ਹੈ ਉਸ ਕੰਮ ਨੂੰ ਪੂਰਾ ਕਰਨ ਲਈ ਪ੍ਰਸ਼ਾਸ਼ਨ ਵੱਲੋਂ ਬਿਲਕੁਲ ਵੀ ਢਿੱਲ ਨਹੀਂ ਵਰਤੀ ਜਾ ਰਹੀ। ਮੋਗਾ ਦੇ ਵਾਰਡ ਨੰਬਰ 29 ਦੀਆਂ ਸਟਰੀਟ ਲਾਈਟਾਂ ਬੰਦ ਹੋਣ ਦੀ ਸੂਚਨਾ ਮਿਲਣ ਤੇ ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਦੇ ਸਖਤ ਨਿਰਦੇਸ਼ਾਂ ਤਹਿਤ ਸਾਰੀਆਂ ਸਟਰੀਟ ਲਾਈਟਾਂ ਚਾਲੂ ਕਰਵਾ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਆਮ ਲੋਕਾਂ ਦੀ ਸੁਰੱਖਿਆ ਅਤੇ ਉਹਨਾਂ ਨੂੰ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਗੰਭੀਰ ਹੈ। ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਪਹਿਲ ਦੇ ਆਧਾਰ ਉਪਰ ਕੀਤਾ ਜਾ ਰਿਹਾ ਹੈ।

Fast News Punjab