ਅਪਰਾਧਸਿੱਖਿਆਖੇਡਤਾਜਾ ਖਬਰਾਂਤਾਜ਼ਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ
ਨਿਰਮੋਹੀ ਕੁਸ਼ਟ ਰੋਗ ਆਸ਼ਰਮ ਵਿੱਚ ਗਾਂਧੀ ਜਯੰਤੀ ਨੂੰ ਸਮਰਪਿਤ ਪ੍ਰੋਗਰਾਮ ਆਯੋਜਿਤ
ਸਿਵਲ ਹਸਪਤਾਲ ਵੱਲੋਂ ਕੁਸ਼ਟ ਰੋਗੀਆਂ ਨੂੰ ਮੁਫ਼ਤ ਦਵਾਈਆਂ ਅਤੇ ਫਲਾਂ ਦੀ ਕੀਤੀ ਵੰਡ

ਮੋਗਾ 3 ਅਕਤੂਬਰ:(Charanjit Singh)
ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਮਹਾਤਮਾ ਗਾਂਧੀ ਜਯੰਤੀ ਨੂੰ ਸਮਰਪਿਤ ਜ਼ਿਲਾ ਕੁਸ਼ਟ ਰੋਗ ਨਿਵਾਰਣ ਲੈਪਰੋਸੀ ਸੋਸਾਇਟੀ ਮੋਗਾ ਅਧੀਨ ਅਤੇ ਸਿਵਿਲ ਸਰਜਨ ਮੋਗਾ ਡਾਕਟਰ ਅਮਰਪ੍ਰੀਤ ਕੌਰ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਮੋਗਾ ਵਲੋ ਨਿਰਮੋਹੀ ਕੁਸ਼ਟ ਰੋਗ ਆਸ਼ਰਮ ਵਿਚ ਕੁਸ਼ਟ ਰੋਗੀਆਂ ਨੂੰ ਮੁਫ਼ਤ ਦਵਾਈਆਂ ਅਤੇ ਫ਼ਲ ਦਿੱਤੇ ਗਏ।
ਇਸ ਮੌਕੇ ਤੇ ਹਾਜ਼ਰ ਚਮੜੀ ਰੋਗਾਂ ਦੇ ਮਾਹਿਰ ਡਾਕਟਰ ਜਸਪ੍ਰੀਤ ਕੌਰ ਅਤੇ ਜ਼ਿਲਾ ਨੋਡਲ ਅਫ਼ਸਰ ਜ਼ਿਲਾ ਲੈਪੋਰੇਸੀ ਸੋਸਾਇਟੀ ਮੋਗਾ ਨੇ ਕਿਹਾ ਕਿ ਕੁਸ਼ਟ ਰੋਗੀਆਂ ਨੂੰ ਕਦੇ ਵੀ ਨਫ਼ਰਤ ਦੀ ਨਜ਼ਰ ਨਾਲ ਨਹੀਂ ਦੇਖਣਾ ਚਾਹੀਦਾ, ਸਗੋਂ ਪਿਆਰ ਅਤੇ ਹਮਦਰਦੀ ਦੀ ਭਾਵਨਾ ਰੱਖਣ ਦੀ ਜਰੂਰਤ ਹੈ। ਉਨਾਂ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਤੇ ਕੁਸ਼ਟ ਰੋਗੀਆਂ ਦਾ ਇਲਾਜ ਅਤੇ ਰੋਜ਼ਾਨਾ ਵਰਤੋਂ ਵਿਚ ਆਉਣ ਵਾਲੀਆਂ ਦਵਾਈਆਂ ਮੁਫ਼ਤ ਦਿੱਤੀ ਜਾਂਦੀਆਂ ਹਨ । ਉਨਾਂ ਨੇ ਕਿਹਾ ਕਿ ਕੁਸ਼ਟ ਰੋਗ ਇਲਾਜ ਯੋਗ ਹੈ ਅਤੇ ਇਸ ਵਿਚ ਘਬਰਾਉਣ ਦੀ ਲੋੜ ਨਹੀਂ, ਸਗੋਂ ਸਿਵਿਲ ਹਸਪਤਾਲ ਵਿਚ ਇਸ ਦਾ ਇਲਾਜ ਬਿਲਕੁਲ ਮੁਫਤ ਹੁੰਦਾ ਹੈ ਅਤੇ ਦਵਾਈਆਂ ਵੀ ਮੁਫਤ ਦਿੱਤੀਆ ਜਾਂਦੀਆਂ ਹਨ।
ਇਸ ਮੌਕੇ ਤੇ ਨਾਨ ਮੈਡੀਕਲ ਸੁਪਰਵਾਈਜ਼ਰ ਗੁਰਪ੍ਰੀਤ ਕੌਰ, ਵਿਸਾਲ ਗਰਗ ਜ਼ਿਲਾ ਵਿੱਤੀ ਅਫ਼ਸਰ ਕੌਮੀ ਸਿਹਤ ਮਿਸ਼ਨ ,ਕਿ੍ਰਸ਼ਨਾ ਸ਼ਰਮਾ ਜ਼ਿਲਾ ਸਿੱਖਿਆ ਅਤੇ ਸੂਚਨਾ ਅਫ਼ਸਰ ਅਤੇ ਅੰਮਿ੍ਰਤ ਸਰਮਾ ਦਫਤਰ ਸਿਵਿਲ ਸਰਜਨ ਮੋਗਾ ਵੀ ਹਾਜ਼ਰ ਸਨ। ਇਸ ਮੌਕੇ ਮਹਾਤਮਾ ਗਾਂਧੀ ਜੀ ਦੇ ਸਿਧਾਂਤਾਂ ਅਤੇ ਪ੍ਰਵਚਨਾਂ ਨੂੰ ਵੀ ਯਾਦ ਕੀਤਾ ਗਿਆ।




