ਅਪਰਾਧਸਿੱਖਿਆਖੇਡਤਾਜ਼ਾ ਖਬਰਾਂਤਾਜਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ
ਜਸਪਾਲ ਸਿੰਘ ਪਰਾਲੀ ਨੂੰ ਖੇਤਾਂ ਵਿੱਚ ਗਾਲਣ ਦੀਆਂ ਚੁਣੌਤੀਆਂ ਨੂੰ ਢਾਹ ਦੇ ਕਰ ਰਿਹੈ ਲਾਾਹੇਵੰਦ ਖੇਤੀ
ਪਿਛਲੇ 5 ਸਾਲਾਂ ਤੋਂ ਬਿੰਨਾਂ ਅੱਗ ਲਗਾਏ ਮਲਚਿੰਗ ਵਿਧੀ ਰਾਹੀਂ ਕਰ ਰਿਹੈ ਖੇਤੀ

ਮੋਗਾ, 3 ਅਕਤੂਬਰ (Charanjit Singh)
ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਜਿੱਥੇ ਮਨੁੱਖੀ ਸਿਹਤ ਨੂੰ ਕਈ ਬਿਮਾਰੀਆਂ ਲੱਗਣ ਦਾ ਖਤਰਾ ਬਣਿਆ ਰਹਿੰਦਾ ਹੈ, ਉੱਥੇ ਹੀ ਕੋਰੋਨਾ ਵਾਇਰਸ ਦੀ ਮਹਾਂਮਾਰੀ ਹੋਣ ਕਾਰਨ ਗਲੇ ਅਤੇ ਫੇਫੜਿਆਂ ਸਬੰਧੀ ਬਿਮਾਰੀਆਂ ਲੱਗਣ ਦਾ ਵੀ ਡਰ ਹੈ।
ਅਜੋਕੇ ਸਮੇਂ ਜਿੱਥੇ ਕਿ ਕਿਸਾਨਾਂ ਲਈ ਪਰਾਲੀ ਦੀ ਸੁਚੱਜੀ ਵਰਤੋਂ ਇੱਕ ਚੁਣੌਤੀ ਬਣੀ ਹੈ ਉਥੇ ਹੀ ਮੋਗਾ-1 ਬਲਾਕ ਦੇ ਪਿੰਡ ਪੁਰਾਣੇ ਵਾਲਾ ਦਾ ਅਗਾਂਹਵਧੂ ਕਿਸਾਨ ਜਸਪਾਲ ਸਿੰਘ, ਇਨਾਂ ਚੁਣੌਤੀਆਂ ਤੋਂ ਉੱਪਰ ਉੱਠ ਕੇ ਆਪਣੀ 20 ਏਕੜ ਜਮੀਨ ਵਿੱਚ ਪਿਛਲੇ 5 ਸਾਲਾਂ ਤੋਂ ਬਿਨਾਂ ਅੱਗ ਲਗਾਏ ਸਫਲਤਾਪੂਰਵਕ ਖੇਤੀ ਕਰਕੇ ਹੋਰਨਾਂ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਿਆ ਹੋਇਆ ਹੈ।
ਜਸਪਾਲ ਸਿੰਘ 20 ਏਕੜ ਵਿੱਚ ਕਣਕ ਅਤੇ ਝੋਨੇ ਦੀ ਖੇਤੀ ਕਰਦਾ ਹੈ। ਉਸਨੇ ਕਿਹਾ ਕਿ ਉਹ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਮਲਚਰ ਮਾਰ ਕੇ ਰੋਟਾਵੇਟਰ ਨਾਲ ਕਣਕ ਦੀ ਬਿਜਾਈ ਕਰਦਾ ਹੈ ਜਿਸ ਨਾਲ ਨਾ ਤਾਂ ਵਾਤਾਵਰਨ ਉੱਪਰ ਮਾੜਾ ਪ੍ਰਭਾਵ ਪੈਂਦਾ ਅਤੇ ਨਾ ਹੀ ਕਿਸਾਨ ਦੀ ਜੇਬ ਤੇ ਕਿਉਂਕਿ ਇਸ ਨਾਲ ਫਸਲ ਦੇ ਝਾੜ ਉੱਪਰ ਕੋਈ ਵੀ ਮਾੜਾ ਅਸਰ ਨਹੀਂ ਪੈਂਦਾ ।
ਕਿਸਾਨ ਦਾ ਕਹਿਣਾ ਹੈ ਕਿ ਉਸਨੂੰ ਦਿਲੋਂ ਇਸ ਗੱਲ ਦੀ ਖੁਸ਼ੀ ਹੈ ਕਿ ਉਹ ਪਿਛਲੇ 5 ਸਾਲਾਂ ਤੋਂ ਵਾਤਾਵਰਨ ਦੀ ਸੁੱਧਤਾ ਆਪਣਾ ਅਹਿਮ ਯੋਗਦਾਨ ਦੇ ਰਿਹਾ ਹੈ। ਕਿਸਾਨ ਜਸਪਾਲ ਸਿੰਘ ਨੇ ਦੱਸਿਆ ਕਿ ਉਹ ਖੇਤੀਬਾੜੀ ਵਿਭਾਗ ਅਤੇ ਪੰਜਾਬ ਐਗਰੀਕਲਚਰ ਯੂਨੀਵਰਸਟੀ ਦੇ ਮਾਹਿਰਾਂ ਦੀਆਂ ਸੇਧਾਂ ਉੱਤੇ ਚੱਲ ਕੇ ਪਰਾਲੀ ਨੂੰ ਜਮੀਨ ਵਿੱਚ ਵਾਹ ਰਿਹਾ ਹੈ, ਜਿਸ ਨਾਲ ਅਗਲੀ ਫ਼ਸਲ ਵਿੱਚ ਖਾਦਾਂ ਦੀ ਵਰਤੋਂ ਨਾ-ਮਾਤਰ ਹੀ ਹੁੰਦੀ ਹੈ ਅਤੇ ਝਾੜ ਵਿੱਚ ਵੀ ਵਾਧਾ ਹੋ ਰਿਹਾ ਹੈ। ਕਿਸਾਨ ਦਾ ਕਹਿਣਾ ਹੈ ਕਿ ਪਰਾਲੀ ਨੂੰ ਜਮੀਨ ਵਿੱਚ ਮਿਲਾਉਣ ਨਾਲ ਮਿੱਟੀ ਪੋਲੀ ਅਤੇ ਭੂਰਪੁਰੀ ਹੋਈ ਹੈ ਅਤੇ ਗੁਣਵੱਤਾ ਵਿੱਚ ਵੀ ਸੁਧਾਰ ਆਇਆ ਹੈ।
ਕਿਸਾਨ ਜਸਪਾਲ ਸਿੰਘ ਨੇ ਜ਼ਿਲਾ ਦੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸ਼ਨ ਦੀ ਜੀਰੋ ਸਟਬਲ ਬਰਨ ਦੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਆਪਣਾ ਯੋਗਦਾਨ ਪਾਉਣ ਤਾਂ ਕਿ ਅਸੀਂ ਸਾਰੇ ਸ਼ੁੱਧ ਵਾਤਾਵਰਨ ਵਿੱਚ ਸਾਹ ਲੈ ਸਕੀਏ।
——–0———
ਤਸਵੀਰ-ਖੱਬੇ ਪਾਸੇ ਪਹਿਲੇ ਸਥਾਨ ਤੇ ਜਸਪਾਲ ਸਿੰਘ ਅਤੇ ਨਾਲ ਹੋਰ ਕਿਸਾਨ




