ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਮੋਗਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਚੇਅਰਮੈਨ ਬਰਿੰਦਰ ਕੁਮਾਰ ਵੱਲੋਂ ਹੜ੍ਹ ਪੀੜਤ ਪਰਿਵਾਰਾਂ ਲਈ ਦਵਾਈਆਂ ਅਤੇ ਪਸ਼ੂਆ ਲਈ ਚਾਰੇ ਦਾ ਟਰੱਕ ਭੇਜਿਆ
*ਹੜ੍ਹਾਂ ਦੀ ਔਖੀ ਘੜੀ ਵਿੱਚ ਪੰਜਾਬ ਸਰਕਾਰ ਲੋਕਾਂ ਨੂੰ ਜਰੂਰੀ ਵਸਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ-ਮਨਜੀਤ ਸਿੰਘ ਬਿਲਾਸਪੁਰ

ਮੋਗਾ, 04ਸਤੰਬਰ ( ਚਰਨਜੀਤ ਸਿੰਘ )
ਪੰਜਾਬ ਅੰਦਰ ਹੜ੍ਹਾਂ ਦੀ ਨਾਜ਼ੁਕ ਸਥਿਤੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਪੰਜਾਬ ਸ੍. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਔਖੀ ਘੜੀ ਵਿੱਚ ਪੰਜਾਬ ਅਤੇ ਪੰਜਾਬੀਆਂ ਨਾਲ ਖੜ੍ਹੀ ਹੈ। ਲੋਕਾਂ ਨੂੰ ਅਜਿਹੇ ਮੁਸ਼ਕਿਲ ਸਮੇਂ ਵਿੱਚ ਹਰੇਕ ਜਰੂਰੀ ਵਸਤਾਂ ਮੁਹੱਈਆ ਕਰਵਾਉਣ ਲਈ ਰਾਜ ਸਰਕਾਰ ਵਚਨਬੱਧ ਹੈ। ਇਹਨਾਂ ਵਿਚਾਰਾਂ ਦਾ ਪ੍ਗਟਾਵਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਬਰਿੰਦਰ ਸਿੰਘ ਮਧੇਕੇ ਨੇ ਹੜ੍ਹ ਪ੍ਭਾਵਿਤ ਖੇਤਰ ਵਿਖੇ ਰਾਹਤ ਸਮੱਗਰੀ ਦਾ ਟਰੱਕ ਰਵਾਨਾ ਕਰਨ ਵੇਲੇ ਕੀਤਾ। ਵਿਧਾਇਕ ਬਿਲਾਸਪੁਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਾਰੀ ਕੈਬਿਨੇਟ ਦੇ ਸਾਥੀ, ਸਾਰੇ ਵਿਧਾਇਕ ਸਾਹਿਬਾਨ ਅਤੇ ਪਾਰਟੀ ਦੇ ਵੱਖ-ਵੱਖ ਅਹੁਦੇਦਾਰਾਂ ਦੀਆਂ ਡਿਊਟੀਆਂ ਲਗਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣ ਤਾਂ ਜੋ ਹੜ੍ਹਾਂ ਦੌਰਾਨ ਪ੍ਰਭਾਵਿਤ ਹੋਏ ਪਰਿਵਾਰਾਂ ਦੀ ਮਦਦ ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜਾਂ ਦਾ ਪਾਣੀ ਉੱਤਰ ਜਾਣ ਤੋਂ ਬਾਅਦ ਵੀ ਹੜ ਪ੍ਰਭਾਵਿਤ ਪਿੰਡਾਂ ਵਿੱਚ ਲੋੜੀਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ।ਉਨ੍ਹਾਂ ਕਿਹਾ ਮੁੱਖ ਮੰਤਰੀ ਪੰਜਾਬ ਵਲੋਂ ਖ਼ੁਦ ਗਰਾਊਂਡ ਜ਼ੀਰੋ ‘ਤੇ ਜਾ ਕੇ ਹੜ ਪ੍ਰਭਾਵਿਤ ਪਿੰਡਾਂ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਉਹ ਸਾਰੀ ਸਥਿਤੀ ‘ਤੇ ਨਜਰ ਰੱਖ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਨਗਰ ਪੰਚਾਇਤ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਅਤੇ ਕਿਸਾਨ ਵਿੰਗ ਦੇ ਜੋਨ ਇੰਚਾਰਜ਼ ਜਗਦੀਪ ਸਿੰਘ ਧਾਲੀਵਾਲ (ਗਟਰਾ) ਜਿਲ੍ਹਾ ਮੀਡੀਆ ਸੈਕਟਰੀ ਅੰਮ੍ਰਿਤਪਾਲ ਸਿੰਘ ਖਾਲਸਾ ਵੀ ਮੌਜੂਦ ਸਨ ।ਇਸ ਸਮੇਂ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਦੇ ਸਕੱਤਰ ਜਸਪ੍ਰੀਤ ਸਿੰਘ ਅਤੇ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲੇ ਦੇ ਮੁਲਾਜ਼ਮ ਪ੍ਰਦੀਪ ਸਿੰਘ, ਲਖਵੀਰ ਸਿੰਘ, ਦਵਿੰਦਰ ਸਿੰਘ ਦੀਨਾ,ਗੁਰਮਿੰਦਰ ਸਿੰਘ,ਸੁਰਿੰਦਰਪਾਲ ਸਿੰਘ, ਰਣਜੋਤ ਸਿੰਘ, ਸੁਖਵਿੰਦਰ ਸਿੰਘ,ਬਲਵੀਰ ਸਿੰਘ ਮਧੇਕੇ, ਦਿਲਪ੍ਰੀਤ ਸਿੰਘ ਭਾਗੀਕੇ ਵੀ ਹਾਜਰ ਸਨ ।





