WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਜ਼ਿਲ੍ਹੇ ਅੰਦਰ ਝੋਨੇ ਦੀ ਨਾੜ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਲਾਗੂ

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 11 ਸਤੰਬਰ ( ਚਰਨਜੀਤ ਸਿੰਘ )

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਸਾਗਰ ਸੇਤੀਆ ਨੇ ਭਾਰਤੀ ਨਾਗਰਿਕ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਝੋਨੇ ਦੀ ਨਾੜ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।ਹੁਕਮਾਂ ਵਿੱਚ ਦੱਸਿਆ ਹੈ ਕਿ ਝੋਨੇ ਦੀ ਫਸਲ ਦੀ ਕਟਾਈ ਦਾ ਸ਼ੀਜਨ ਸ਼ੁਰੂ ਹੋਣ ਵੇਲੇ ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਝੋਨੇ ਦੀ ਪਰਾਲੀ ਰਹਿੰਦ-ਖੂੰਹਦ ਨੂੰ ਕੁਝ ਕਿਸਾਨਾਂ ਵੱਲੋਂ ਅੱਗ ਲਗਾ ਦਿੱਤੀ ਜਾਂਦੀ ਹੈ। ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਵਿੱਚ ਬੁਰੀ ਤਰ੍ਹਾਂ ਪ੍ਰਦੂਸ਼ਣ ਫੈਲਦਾ ਹੈ, ਉਥੇ ਧੂੰਏ ਕਾਰਣ ਸੜਕਾਂ ਤੇ ਕਈਂ ਹਾਦਸੇ ਵਾਪਰ ਜਾਂਦੇ ਹਨ ਅਤੇ ਕਈ ਭਿਆਨਕ ਬਿਮਾਰੀਆਂ ਵੀ ਫੈਲਦੀਆਂ ਹਨ। ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦਾ ਉਪਯੋਗੀ ਜੀਵਕ ਮਾਦਾ (ਮੱਲੜ) ਜੋ ਕਿ ਜ਼ਮੀਨ ਲਈ ਬਹੁਤ ਲਾਭਦਾਇਕ ਹੈ, ਵੀ ਨਸ਼ਟ ਹੋ ਜਾਂਦਾ ਹੈ। ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਇਸ ਤਰ੍ਹਾਂ ਨਾਲ ਲੱਗਦੇ ਖੇਤ ਖੜੀ ਫਸਲ ਜਾਂ ਆਲੇ-ਦੁਆਲੇ ਦੇ ਦਰੱਖਤ ਵੀ ਅੱਗ ਲੱਗਣ ਨਾਲ ਝੁਲਸ ਜਾਂਦੇ ਹਨ। ਹੁਕਮਾਂ ਵਿੱਚ ਅੱਗੇ ਦੱਸਿਆ ਹੈ ਕਿ ਡਾਕਟਰਾਂ ਅਤੇ ਮਾਹਿਰਾਂ ਦਾ ਇਹ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਵਾਤਾਵਰਣ ਵਿੱਚ ਵਿਕਅਤੀਆਂ ਨੂੰ ਸਾਂਹ ਲੈਣ ਵਿੱਚ ਸਮੱਸਿਆ ਆਉਂਦੀ ਹੈ, ਜਿਸਦਾ ਸਿੱਧਾ ਅਸਰ ਫੇਫੜਿਆਂ ਤੇ ਹੁੰਦਾ ਹੈ ਜੇਕਰ ਮੌਜੂਦਾ ਹਾਲਾਤਾਂ ਦੇ ਚਲਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਫਿਰ ਉਸ ਧੂੰਏ ਨਾਲ ਬਿਰਧ ਵਿਅਕਤੀਆਂ, ਦਮਾਂ, ਸੂਗਰ, ਦਿਲ ਦੇ ਮਰੀਜ਼, ਅੱਖਾਂ ਦੀਆਂ ਬਿਮਾਰੀਆਂ ਨਾਲ ਪੀੜ੍ਹਤ ਅਤੇ ਛੋਟੇ ਬੱਚਿਆਂ ਤੇ ਇਸਦਾ ਹੋਰ ਮਾੜਾ ਅਸਰ ਪਵੇਗਾ ਅਤੇ ਇਹ ਪਰਾਲੀ ਦਾ ਧੂੰਆਂ ਘਾਤਕ ਸਿੱਧ ਹੁੰਦੇ ਹੋਏ ਵੱਡਮੁੱਲੀਆ ਜਾਨਾਂ ਵੀ ਲਵੇਗਾ। ਇਸ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਸਖ਼ਤੀ ਨਾਲ ਰੋਕਣ ਦੀ ਜਰੂਰਤ ਹੈ। ਇਹ ਹੁਕਮ 9 ਨਵੰਬਰ 2025 ਲਾਗੂ ਰਹੇਗਾ।

ਤਸਵੀਰ:

ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ ਸਾਗਰ ਸੇਤੀਆ ਜਾਣਕਾਰੀ ਦਿੰਦੇ ਹੋਏ।

SUNAMDEEP KAUR

Related Articles

Back to top button