WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

*ਡਿਪਟੀ ਕਮਿਸ਼ਨਰ ਤੇ ਐਸ ਐਸ ਪੀ ਨੇ ਖੇਤਾਂ ਵਿੱਚ ਖੁਦ ਟਰੈਕਟਰ ਚਲਾਕੇ ਕਿਸਾਨਾਂ ਨੂੰ ਕੀਤਾ ਇੰਨ ਸੀਟੂ ਤੇ ਐਕਸ ਸੀਟੂ ਜ਼ਰੀਏ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ*

*ਡਿਪਟੀ ਕਮਿਸ਼ਨਰ ਤੇ ਐਸ ਐਸ ਪੀ ਨੇ ਖੇਤਾਂ ਵਿੱਚ ਖੁਦ ਟਰੈਕਟਰ ਚਲਾਕੇ ਕਿਸਾਨਾਂ ਨੂੰ ਕੀਤਾ ਇੰਨ ਸੀਟੂ ਤੇ ਐਕਸ ਸੀਟੂ ਜ਼ਰੀਏ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ* *ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਜਿਲ੍ਹੇ ਵਿੱਚ 5120 ਮਸ਼ੀਨਾਂ ਕਰਵਾਈਆਂ ਸਬਸਿਡੀ ਤੇ ਉਪਲੱਬਧ ਕਿਸਾਨ ਸੰਜ਼ਮ ਨਾਲ ਕੰਮ ਲੈਣ- ਡਿਪਟੀ ਕਮਿਸ਼ਨਰ* *ਜ਼ਿਲ੍ਹੇ ਦੇ 40 ਪਿੰਡਾਂ ਵਿੱਚ 62 ਏਕੜ ਜਮੀਨ ਅੰਦਰ ਝੋਨੇ ਦੀ ਪਰਾਲੀ ਦੀਆਂ ਗੱਠਾਂ ਸਾਂਭਣ ਲਈ ਬਣਾਈਆਂ ਸਟੋਰੇਜ ਥਾਵਾਂ* *ਸਟਬਲ ਬਰਨਿੰਗ ਰੋਕਣ ਲਈ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੀਆਂ ਟੀਮਾਂ ਕਰ ਰਹੀਆਂ ਹਨ ਕਿਸਾਨਾਂ ਨਾਲ ਲਗਾਤਰ ਰਾਬਤਾ - ਐਸ ਐਸ ਪੀ*

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10
ਮੋਗਾ 01 ਨਵੰਬਰ ( ਚਰਨਜੀਤ ਸਿੰਘ )
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਇਸਦੇ ਸੁਚੱਜੇ ਪ੍ਰਬੰਧਨ ਵੱਲ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਲਗਾਤਾਰ ਕੰਮ ਕਰ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਦੇ ਉੱਚ ਪੱਧਰੀ ਨੁਮਾਇੰਦੇ, ਖੇਤੀਬਾੜੀ ਵਿਭਾਗਾਂ ਸਮੇਤ ਨੋਡਲ ਅਫ਼ਸਰ, ਕਲੱਸਟਰ ਅਫ਼ਸਰਾਂ ਦੀਆਂ ਟੀਮਾਂ ਫੀਲਡ ਵਿੱਚ ਜਾ ਕੇ ਲਗਾਤਾਰ ਇਸ ਖੇਤਰ ਵਿੱਚ ਕਾਰਜ਼ ਕਰ ਰਹੀਆਂ ਹਨ ਤਾਂ ਕਿ ਜ਼ਿਲ੍ਹੇ ਨੂੰ ਜੀਰੋ ਸਟੱਬਲ ਬਰਨਿੰਗ ਜ਼ਿਲ੍ਹਾ ਬਣਾਇਆ ਜਾ ਸਕੇ। ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਅਤੇ ਐਸ.ਐਸ.ਪੀ. ਮੋਗਾ ਸ਼੍ਰੀ ਅਜੈ ਗਾਂਧੀ ਵੱਲੋਂ ਇਨ-ਸੀਟੂ ਅਤੇ ਐਕਸ-ਸੀਟੂ ਤਰੀਕਿਆਂ ਰਾਹੀਂ ਪਰਾਲੀ ਪ੍ਰਬੰਧਨ ਦੀ ਨਿਗਰਾਨੀ ਕਰਨ ਲਈ ਬਾਘਾਪੁਰਾਣਾ ਬਲਾਕ ਦੇ ਹੌਟਸਪੋਟ ਪਿੰਡਾਂ ਦੇ ਖੇਤਾਂ ਦੇ ਦੌਰੇ ਕੀਤੇ। ਡਿਪਟੀ ਕਮਿਸ਼ਨਰ ਤੇ ਐਸ ਐਸ ਪੀ ਨੇ ਰੋਡੇ, ਸਮਾਲਸਰ, ਲੰਡੇ ਆਦਿ ਪਿੰਡਾਂ ਦੇ ਖੇਤਾਂ ਵਿੱਚ ਖੁਦ ਟਰੈਕਟਰ ਚਲਾ ਕਿਸਾਨਾਂ ਨੂੰ ਇੰਨ ਸੀਟੂ ਤੇ ਐਕਸ ਸੀਟੂ ਜਰੀਏ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਵੱਲ ਮੋੜਨ ਲਈ ਜ਼ਿਲ੍ਹਾ ਪ੍ਰਸਾਸ਼ਨ ਪੁਰਜੋਰ ਕੋਸ਼ਿਸ਼ ਕਰ ਰਿਹਾ ਹੈ। ਵਾਤਾਵਰਨ ਪੱਖੀ ਖੇਤੀਬਾੜੀ ਮਸ਼ੀਨਰੀ ਦੀ ਕਿਸਾਨਾਂ ਤੱਕ ਆਸਾਨੀ ਨਾਲ ਪਹੁੰਚ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਕਿ ਸੰਦਾਂ ਦੀ ਘਾਟ ਕਾਰਨ ਕੋਈ ਵੀ ਕਿਸਾਨ ਪਰਾਲੀ ਨਾ ਜਲਾਏ। ਉਹਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਵਿੱਚ ਬੁਰੀ ਤਰ੍ਹਾਂ ਪ੍ਰਦੂਸ਼ਣ ਫੈਲਦਾ ਹੈ, ਉਥੇ ਧੂੰਏ ਕਾਰਣ ਸੜਕਾਂ ਤੇ ਕਈਂ ਹਾਦਸੇ ਵਾਪਰ ਜਾਂਦੇ ਹਨ ਅਤੇ ਕਈ ਭਿਆਨਕ ਬਿਮਾਰੀਆਂ ਵੀ ਫੈਲਦੀਆਂ ਹਨ। ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦਾ ਉਪਯੋਗੀ ਜੀਵਕ ਮਾਦਾ (ਮੱਲੜ) ਜੋ ਕਿ ਜ਼ਮੀਨ ਲਈ ਬਹੁਤ ਲਾਭਦਾਇਕ ਹੈ, ਵੀ ਨਸ਼ਟ ਹੋ ਜਾਂਦਾ ਹੈ। ਉਹਨਾਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਆਪਣੇ ਖੇਤਾਂ ਵਿੱਚ ਹੀ ਵਾਹ ਕੇ ਇਸ ਦੀਆਂ ਗੱਠਾਂ ਬਣਵਾਂ ਕੇ ਇਸਦੀ ਸੁਚੱਜੀ ਸਾਂਭ-ਸੰਭਾਲ ਕੀਤੀ ਜਾਵੇ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਿਸਾਨ ਆਪਣਾ ਬਹੁਮੁੱਲਾ ਯੋਗਦਾਨ ਪਾ ਸਕਣ। ਐਸ ਐਸ ਪੀ ਅਜੈ ਗਾਂਧੀ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸ਼ਨ ਸਿਵਲ ਪ੍ਰਸ਼ਾਸ਼ਨ ਨਾਲ ਮਿਲ ਕੇ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੇ ਠੱਲ੍ਹ ਪਾਉਣ ਲਈ ਦਿਨ ਰਾਤ ਕੰਮ ਕਰ ਰਿਹਾ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ ਗੁਰਪਰੀਤ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਕੁਦਰਤੀ ਪ੍ਰਬੰਧਨ ਲਈ ਨਿੱਤ ਦਿਨ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਉਹਨਾਂ ਪਰਾਲ਼ੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਅਤੇ ਸਰਕਾਰੀ ਸਹਾਇਤਾ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਅਤੇ ਪਰਾਲ਼ੀ ਨੂੰ ਅੱਗ ਲਾਉਣ ਨਾਲ ਹੋਣ ਵਾਤਾਵਰਣ , ਜ਼ਮੀਨ , ਮਨੁੱਖੀ ਜੀਵਣ ਨੂੰ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ । ਜਿਕਰਯੋਗ ਹੈ ਕਿ ਮੌਜੂਦਾ ਸਾਲ ਦੌਰਾਨ ਕਿਸਾਨਾਂ ਨੂੰ 320 ਆਧੁਨਿਕ ਮਸ਼ੀਨਾਂ ਸਬਸਿਡੀ ਤੇ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ 4800 ਦੇ ਕਰੀਬ ਮਸ਼ੀਨਰੀ ਪਹਿਲਾਂ ਤੋਂ ਜ਼ਿਲ੍ਹੇ ਦੇ ਕਿਸਾਨਾਂ ਕੋਲ ਉਪਲੱਬਧ ਹਨ।ਜ਼ਿਲ੍ਹੇ ਦੇ 40 ਪਿੰਡਾਂ ਵਿੱਚ 62 ਏਕੜ ਜਮੀਨ ਅੰਦਰ ਝੋਨੇ ਦੀ ਪਰਾਲੀ ਦੀਆਂ ਗੱਠਾਂ ਸਾਂਭਣ ਲਈ ਸਟੋਰੇਜ ਥਾਵਾਂ ਬਣਾਈਆਂ ਗਈਆਂ ਹਨ। ਪਰਾਲੀ ਸਾੜਨ ਦੀਆਂ ਘਟਨਾਵਾਂ ਉਪਰ ਨਜਰਸਾਨੀ ਤੇ ਕਾਰਵਾਈ ਲਈ ਜ਼ਿਲ੍ਹੇ ਵਿੱਚ 27 ਕਲੱਸਟਰ ਅਫ਼ਸਰ ਤੇ 152 ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ। ਇਸ ਮੌਕੇ ਐਸ ਡੀ ਐਮ ਬੇਅੰਤ ਸਿੰਘ ਸਿੱਧੂ, ਡਾ: ਸੁਖਰਾਜ ਕੌਰ ਦਿਓਲ ਖੇਤੀਬਾੜੀ ਅਫਸਰ, ਡਾ ਬਲਜਿੰਦਰ ਸਿੰਘ ਖੇਤੀਬਾੜੀ ਅਫਸਰ ਤੋਂ ਇਲਾਵਾ ਖੇਤੀਬਾੜੀ ਵਿਭਾਗ ਦਾ ਸਟਾਫ਼ ਵੀ ਹਾਜ਼ਰ ਸੀ।
SUNAMDEEP KAUR

Related Articles

Back to top button