WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਵਿਜੀਲੈਂਸ ਬਿਊਰੋ ਯੂਨਿਟ ਮੋਗਾ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਸੈਮੀਨਾਰ ਦਾ ਆਯੋਜਨ

ਪੰਜਾਬ ਸਰਕਾਰ ਦੇ ਐਂਟੀ-ਕਰੱਪਸ਼ਨ ਐਕਸ਼ਨ ਲਾਈਨ ਵਟਸਐਪ ਨੰਬਰ ਅਤੇ ਵਿਜੀਲੈਂਸ ਬਿਊਰੋ ਦੇ ਟੋਲ-ਫਰੀ ਨੰਬਰ ਬਾਰੇ ਵੀ ਦਿੱਤੀ ਜਾਣਕਾਰੀ

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10
ਮੋਗਾ, 31 ਅਕਤੂਬਰ, ( ਚਰਨਜੀਤ ਸਿੰਘ )
          ਪੰਜਾਬ ਸਰਕਾਰ ਅਤੇ ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਸ਼੍ਰੀ ਪੀ.ਕੇ. ਸਿਨਹਾ ਦੇ ਦਿਸ਼ਾ-ਨਿਰਦੇਸ਼ਾਂ ਤੇ ਸ਼੍ਰੀ ਮਨਜੀਤ ਸਿੰਘ ਐਸ.ਐਸ.ਪੀ. ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ਼ ਦੀ ਅਗਵਾਈ ਹੇਠ ਦਫ਼ਤਰ ਉਪ ਕਪਤਾਨ ਵਿਜੀਲੈਂਸ ਬਿਊਰੋ, ਯੂਨਿਟ ਮੋਗਾ ਵੱਲੋਂ ਮਿਤੀ 27 ਅਕਤੂਬਰ ਤੋਂ 2 ਨਵੰਬਰ 2025 ਤੱਕ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ।  ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਯੂਨਿਟ ਮੋਗਾ ਵੱਲੋਂ ਅੱਜ ਲਾਲਾ ਲਾਜਪਤ ਰਾਏ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਘੱਲ ਕਲਾਂ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਦੌਰਾਨ ਵਿਨੋਦ ਕੁਮਾਰ ਡੀ.ਐਸ.ਪੀ., ਇੰਸਪੈਕਟਰ ਅਮਨਦੀਪ ਸਿੰਘ, ਇੰਸਪੈਕਟਰ ਰਾਜਿੰਦਰ ਸਿੰਘ, ਏ.ਐਸ.ਆਈ. ਗੁਰਜਿੰਦਰ ਸਿੰਘ, ਏ.ਐਸ.ਆਈ. ਗੁਰਮੀਤ ਸਿੰਘ, ਏ.ਐਸ.ਆਈ. ਗੁਰਪ੍ਰੀਤ ਸਿੰਘ, ਹੌਲਦਾਰ ਭਾਰਤ ਭੂਸ਼ਣ ਅਤੇ ਹੌਲਦਾਰ ਹਰਬੇਲ ਸਿੰਘ ਵੱਲੋਂ ਰਿਸ਼ਵਤਖੋਰੀ ਵਿਰੁੱਧ “ ਚੌਕਸੀ ਸਾਡੀ ਸਾਂਝੀ ਜਿੰਮੇਵਾਰੀ” ਦੇ ਨਾਅਰੇ ਹੇਠ ਵਿਦਿਆਰਥੀਆਂ ਅਤੇ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਜੀ ਵੱਲੋਂ ਜਾਰੀ ਕੀਤੇ ਐਂਟੀ-ਕਰੱਪਸ਼ਨ ਐਕਸ਼ਨ ਲਾਈਨ ਵਟਸਐਪ ਨੰਬਰ 9501-200-200 ਅਤੇ ਵਿਜੀਲੈਂਸ ਬਿਊਰੋ ਦੇ ਟੋਲ-ਫਰੀ ਨੰਬਰ 1800-1800-1000 ਬਾਰੇ ਵੀ ਜਾਣਕਾਰੀ ਦਿੱਤੀ ਗਈ। ਸੈਮੀਨਾਰ ਵਿੱਚ ਕਾਲਜ ਦੇ ਵਿਦਿਆਰਥੀਆਂ ਵੱਲੋਂ ਵੀ ਭ੍ਰਿਸ਼ਟਾਚਾਰ ਵਿਰੁੱਧ ਭਾਸ਼ਣ ਦਿੱਤੇ ਗਏ ਅਤੇ ਸਾਰਿਆ ਨੂੰ ਭ੍ਰਿਸ਼ਟਾਚਾਰ ਖ਼ਿਲਾਫ਼ ਜਾਗਰੂਕ ਰਹਿਣ ਦੀ ਅਪੀਲ ਕੀਤੀ ਗਈ। ਇਸ ਮੌਕੇ ਕਾਲਜ ਦੀ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਰਣਜੀਤ ਸਿੰਘ ਬਰਾੜ, ਕ੍ਰਿਸ਼ਨ ਕੁਮਾਰ, ਕੇ.ਕੇ. ਕੌੜਾ, ਡਾ. ਨਵਨੀਤ ਨਾਗਪਾਲ (ਪ੍ਰਿੰਸੀਪਲ), ਸੁਖਵਿੰਦਰ ਸਿੰਘ ਹੀਰਾ (ਪ੍ਰਿੰਸੀਪਲ), ਸੁਰਜੀਤ ਸਿੰਘ, ਬਲਵਿੰਦਰ ਸਿੰਘ, ਸੁਖਜੈਨ ਸਿੰਘ (ਰਿਟਾ. ਪ੍ਰਿੰਸੀਪਲ) ਅਤੇ ਵਰਿੰਦਰ ਸਿੰਘ, ਰਿਟਾਇਰ ਇਮਸਪੈਕਟਰ ਸੁਰਿੰਦਰ ਸਿੰਘ ਆਦਿ ਨੇ ਸ਼ਮੂਲੀਅਤ ਕੀਤੀ।
SUNAMDEEP KAUR

Related Articles

Back to top button