ਜੇਲ੍ਹ ਵਾਰਡਰ ਦੇ ਲਿਖਤੀ ਪੇਪਰ ਵਿੱਚੋਂ ਸਫ਼ਲ ਯੁਵਕਾਂ ਦੀ ਸਰੀਰਕ ਟੈਸਟ ਦੀ ਮੁਫ਼ਤ ਤਿਆਰੀ ਕਰਵਾਏਗਾ ਸੀ-ਪਾਈਟ ਕੈਂਪ

ਅਪਰਾਧ ਸਿੱਖਿਆ ਖੇਡ ਤਾਜ਼ਾ ਖਬਰਾਂ ਤਾਜਾ ਖਬਰਾਂ ਦੇਸ਼ ਮਨੋਰੰਜਨ ਰਾਜ ਰਾਜਨੀਤੀ ਵਪਾਰ
ਮੋਗਾ, 5 ਅਕਤੂਬਰ(Charanjit Singh):-
ਜੇਲ ਵਾਰਡਰ ਦੀ ਹੋਈ ਲਿਖਤੀ ਪ੍ਰੀਖਿਆ ਵਿੱਚੋਂ ਮੈਰਿਟ ਵਿੱਚ ਆਏ ਯੁਕਵਾਂ ਨੂੰ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿੱਚ ਸਰੀਰਿਕ ਟੈਸਟ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ ।
ਇਹ ਜਾਣਕਾਰੀ ਦਿੰਦਿਆਂ ਹਕੂਮਤ ਸਿੰਘ ਵਾਲਾ ਕੈਂਪ ਦੇ ਇੰਚਾਰਜ ਇਕਬਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵੱਲੋਂ ਜਿ਼ਲ੍ਹਾ ਮੋਗਾ ਦੇ ਜੇਲ੍ਹ ਵਾਰਡਰ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਨੂੰ ਫਿਜ਼ੀਕਲ੍ਹ ਟ੍ਰੇਨਿੰਗ ਬਿਲਕੁੱਲ ਮੁਫ਼ਤ ਕਰਵਾਈ ਜਾਵੇਗੀ।   ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਮੁਫ਼ਤ ਖਾਣਾ ਅਤੇ ਮੁਫ਼ਤ ਰਹਾਇਸ਼ ਦਾ ਪ੍ਰਬੰਧ ਵੀ ਉਮੀਦਵਾਰਾਂ ਨੂੰ ਦਿੱਤਾ ਜਾਵੇਗਾ। ਕੈਂਪ ਵਿੱਚ ਸਰੀਰਿਕ ਟੇ੍ਰਨਿੰਗ  06 ਅਕਤੂਬਰ 2021  ਤੋਂ ਸ਼ੁਰੂ ਹੋ ਰਹੀ ਹੈ ।  ਕੈਂਪ ਵਿੱਚ ਦਾਖਲੇ ਸਮੇਂ ਮਾਸਕ, ਹੈਂਡ ਸਨੈਟਾਈਜ਼ਰ, ਨਹਾਉਣ ਵਾਲਾ ਸਾਬਨ, ਰੋਲ ਨੰਬਰ ਸਲਿੱਪ/ ਲਿਖਤੀ ਪੇਪਰ ਵਿੱਚੋਂ ਪਾਸ ਹੋਣ ਦਾ ਪਰੂਫ਼ , ਰਿਹਾਇਸ਼ ਦੇ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਦਸਵੀਂ ਅਤੇ ਬਾਰਵ੍ਹੀਂ ਪਾਸ ਸਰਟੀਫਿਕੇਟ ਦੀ ਇੱਕ-ਇੱਕ ਫੋਟੋ ਸਟੇਟ ਕਾਪੀ,  ਇੱਕ ਪਾਸਪੋਰਟ ਸਾਈਜ਼ ਦੀ ਫੋਟੋ ਅਤੇ ਮੌਸਮ ਅਨੁਸਾਰ ਬਿਸਤਰਾ ਅਤੇ ਖਾਣਾ ਖਾਣ ਲਈ ਬਰਤਨ ਨਾਲ ਲੈ ਕੇ ਆਉਣਾ ਲਾਜ਼ਮੀ ਹੋਵੇਗਾ। ਕੈਂਪ ਵਿੱਚ ਸਰਕਾਰ ਵੱਲੋਂ ਕੋਵਿਡ-19 ਦੀਆਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ  ਜਿਹੜੇ ਯੁਵਕ ਸਰੀਰਿਕ ਟ੍ਰੇਨਿੰਗ ਲਈ ਰੋਜ਼ਾਨਾ ਘਰ ਤੋਂ ਆਉਣਾ ਚਾਹੁੰਦੇ ਹਨ ਉਹ ਯੁਵਕ ਵੀ ਆ ਸਕਦੇ ਹਨ। ਜੇਕਰ ਕਿਸੇ ਵੀ ਉਮੀਦਵਾਰ ਨੂੰ ਟ੍ਰੇਨਿੰਗ ਲੈਣ ਲਈ ਵਧੇਰੇ ਜਾਣਕਾਰੀ ਲੈਣ ਦੀ ਜਰੂਰਤ ਮਹਿਸੂਸ ਹੁੰਦੀ ਹੈ ਤਾਂ ਉਹ ਮੋਬਾਇਲ ਨੰਬਰਾਂ 94638-31615, 70093-17626, 83601-63527 ਅਤੇ  94639-03533 ਉੱਪਰ ਸੰਪਰਕ ਕਰ ਸਕਦੇ ਹਨ।
Fast News Punjab