ਅਪਰਾਧਸਿੱਖਿਆਖੇਡਤਾਜਾ ਖਬਰਾਂਤਾਜ਼ਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ
ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ 7 ਸਾਲਾਂ ਤੋਂ ਕਰ ਰਿਹੈ ਲਾਹੇਵੰਦ ਖੇਤੀ ਸੁਰਜੀਤ ਸਿੰਘ

ਮੋਗਾ, 5 ਅਕਤੂਬਰ(Charanjit Singh):-
ਜਿ਼ਲ੍ਹਾ ਮੋਗਾ ਦੇ ਬਲਾਕ ਬਾਘਾਪੁਰਾਣਾ ਦੇ ਪਿੰਡ ਮਾਣੂੰਕੇ ਦਾ ਕਿਸਾਨ ਸੁਰਜੀਤ ਸਿੰਘ ਪੁੱਤਰ ਕਰਨੈਲ ਸਿੰਘ ਪਿਛਲੇ 7 ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅਤੇ ਹੋਰ ਫ਼ਸਲੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਪੱਖੀ ਅਤੇ ਲਾਹੇਵੰਦ ਖੇਤੀ ਕਰ ਰਿਹਾ ਹੈ।ਅਗਾਂਹਵਧੂ ਕਿਸਾਨ ਸੁਰਜੀਤ ਸਿੰਘ ਖੇਤੀਬਾੜੀ ਵਿਭਾਗ ਨਾਲ ਰਾਬਤਾ ਰੱਖ ਕੇ ਆਧੁਨਿਕ ਤਕਨੀਕਾਂ ਨਾਲ ਆਪਣੀ ਫ਼ਸਲ ਦੀ ਪੈਦਾਵਾਰ ਕਰਦਾ ਹੈ।
ਪਿਛਲੇ ਸਮੇਂ ਤੋਂ ਸੁਰਜੀਤ ਸਿੰਘ ਨੇ ਵਾਤਾਵਰਣ ਪ੍ਰਦੂਸ਼ਣ ਤੋਂ ਚਿੰਤਤ ਹੋ ਕੇ ਝੋਨੇ ਅਤੇ ਕਣਕ ਦੇ ਨਾੜ ਨੂੰ ਅੱਗ ਲਗਾਉਣੀ ਛੱਡ ਦਿੱਤੀ ।ਇਕ ਅਗਾਂਹਵਧੂ ਕਿਸਾਨ ਹੋਣ ਦੇ ਨਾਲ ਨਾਲ ਸੁਰਜੀਤ ਸਿੰਘ ਆਪਣੇ ਪਿੰਡ ਦੇ ਕਿਸਾਨਾਂ ਲਈ ਵੀ ਚਾਨਣ ਮੁਨਾਰਾ ਹੈ।ਸੁਰਜੀਤ ਸਿੰਘ ਖੇਤੀਬਾੜੀ ਵਿਭਾਗ ਦੇ ਦਿਸ਼ਾ ਨਿਰਦੇਸ਼ ਹੇਠ ਕਣਕ ਦੀ ਬਿਜਾਈ ਵੱਖ ਵੱਖ ਆਧੁਨਿਕ ਢੰਗ ਤਰੀਕਿਆਂ ਨਾਲ ਕਰਦਾ ਹੈ।
ਸੁਰਜੀਤ ਸਿੰਘ ਨੇ ਦੱਸਿਆ ਕਿ ਉਹ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਕਣਕ ਦੀ ਬਿਜਾਈ ਸੁਪਰ ਸੀਡਰ, ਰੋਟਾਵੇਟਰ, ਮਲਚਰ ਅਤੇ ਪਲਾਓ ਨਾਲ ਕਰਕੇ 22 ਏਕੜ ਦੀ ਖੇਤੀ ਕਰ ਰਿਹਾ ਹੈ। ਉਸਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੀਆਂ ਹਦਾਇਤਾਂ ਨਾਲ ਕੀਤੀ ਖੇਤੀਬਾੜੀ ਨਾਲ ਕਿਸੇ ਨੂੰ ਵੀ ਮਾਲੀ ਨੁਕਸਾਨ ਨਹੀਂ ਹੁੰਦਾ ਸਗੋਂ ਜਿਆਦਾ ਮੁਨਾਫ਼ਾ ਅਤੇ ਸਮਾਂ ਬਚਾਇਆ ਜਾ ਸਕਦਾ ਹੈ।
ਸੁਰਜੀਤ ਸਿੰਘ ਨੇ ਜਿ਼ਲ੍ਹਾ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੀ ਫ਼ਸਲੀ ਰਹਿੰਦ ਖੂੰਹਦ ਨੂੰ ਮਿੱਟੀ ਵਿੱਚ ਹੀ ਮਿਲਾ ਕੇ ਆਪਣੇ ਕੀਮਤੀ ਸਮੇਂ ਨੂੰ ਬਚਾਉਣ ਅਤੇ ਵਾਤਾਵਰਨ ਨੂੰ ਦੂਸਿ਼ਤ ਹੋਣ ਤੋਂ ਬਚਾਉਣ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ।




