ਸਿਹਤ ਵਿਭਾਗ ਮੋਗਾ ਵੱਲੋਂ ਹਵਾ ਪ੍ਰਦੂਸ਼ਣ ਸਬੰਧੀ ਐਡਵਾਇਜਰੀ ਜਾਰੀ

ਮੋਗਾ, 06 ਨਵੰਬਰ, ; ( ਚਰਨਜੀਤ ਸਿੰਘ )
ਸਿਹਤਮੰਦ ਜੀਵਨ ਲਈ ਵਾਤਾਵਰਨ ਦਾ ਸਾਫ ਸੁਥਰਾ ਹੋਣਾ ਜਰੂਰੀ – ਸਿਵਿਲ ਸਰਜਨ
ਸਿਹਤ ਵਿਭਾਗ ਮੋਗਾ ਵੱਲੋਂ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਆਈ ਏ ਐਸ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਹਵਾ ਪ੍ਰਦੂਸਣ ਸਮੇਂ ਸਿਹਤਮੰਦ ਜੀਵਨ ਸਬੰਧੀ ਐਡਵਾਇਜਰੀ ਜਾਰੀ ਕੀਤੀ ਗਈ ਤਾਂ ਜੋ ਲੋਕਾਂ ਨੂੰ ਸਿਹਤ ਸਬੰਧੀ ਕੋਈ ਸਮੱਸਿਆ ਨਾ ਆਵੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਪ੍ਰਦੀਪ ਕੁਮਾਰ ਮਹਿੰਦਰਾ ਸਿਵਲ ਸਰਜਨ ਮੋਗਾ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹਵਾ ਪ੍ਰਦੂਸਣ ਛੋਟੇ ਬੱਚੇ, ਗਰਭਵਤੀ ਔਰਤਾਂ, 60 ਸਾਲ ਤੋਂ ਉੱਪਰ ਉਮਰ ਦੇ ਬਜ਼ੁਰਗ ,ਸ਼ੂਗਰ , ਦਿਲ ਦੀਆਂ ਬਿਮਾਰੀਆਂ, ਸਾਹ ਦਮਾਂ ਆਦਿ ਜਿਆਦਾ ਸਮੇਂ ਤੋਂ ਬਿਮਾਰੀਆਂ ਤੋਂ ਪੀੜਤਾਂ ਦੀ ਸਿਹਤ ਤੇ ਬੁਰਾ ਪ੍ਰਭਾਵ ਪੈਂਦਾ ਹੈ। ਡਾ. ਨਰੇਸ਼ ਆਮਲਾ ਜਿਲ੍ਹਾ ਐਪੀਗਿਮਾਲੋਜਿਸਟ ਨੇ ਦੱਸਿਆ ਕਿ ਹਵਾ ਪ੍ਰਦੂਸ਼ਣ ਨਾਲ ਖੰਘ,ਸਾਹ ਚੜਣਾ, ਨਜਲਾ ਜੁਕਾਮ , ਅੱਖਾਂ ਚ ਲਾਲੀ ਅਤੇ ਖ਼ਾਰਸ਼, ਘਬਰਾਹਟ ਵਰਗੀਆਂ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ । ਇਸ ਲਈ ਛੋਟੇ ਬੱਚਿਆਂ, ਬਜ਼ੁਰਗਾਂ, ਗਰਭਵਤੀ ਔਰਤਾਂ ਅਤੇ ਜਿਆਦਾ ਸਮੇਂ ਤੋਂ ਕਿਸੇ ਬਿਮਾਰੀ ਤੋਂ ਪੀੜਤਾਂ ਨੂੰ ਬਾਹਰੀ ਗਤੀਵਿਧੀਆਂ ਤੋਂ ਬਚਣਾ ਚਾਹੀਦਾ ਹੈ ਅਤੇ ਜੇਕਰ ਕੋਈ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਾਉਣਾ ਚਾਹੀਦਾ ਹੈ। ਜਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਜਸਜੀਤ ਕੌਰ ਅਤੇ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਅੰਮ੍ਰਿਤ ਸ਼ਰਮਾ ਨੇ ਦੱਸਿਆ ਕਿ ਹਵਾ ਪ੍ਰਦੂਸ਼ਣ ਖਾਸ ਤੌਰ ਤੇ ਸਵੇਰੇ ਸ਼ਾਮ ਬਾਹਰੀ ਗਤੀਵਿਧੀਆਂ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ, ਬਾਹਰ ਜਾਣ ਸਮੇਂ ਮਾਸਕ ਦੀ ਵਰਤੋਂ ਅਤੇ ਪੂਰਾ ਤਨ ਢਕਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ ਸੰਤੁਲਿਤ ਖੁਰਾਕ ਦੀ ਵਰਤੋਂ ਕਰਨੀ ਚਾਹੀਦੀ ਹੈ। ਸਿਹਤਮੰਦ ਸਮਾਜ ਦੀ ਸਿਰਜਣਾ ਲਈ ਹਵਾ ਪ੍ਰਦੂਸ਼ਣ ਨੂੰ ਘਟਾਉਣਾ ਸਾਡੀ ਸਭ ਦੀ ਜਿੰਮੇਵਾਰੀ ਹੈ । ਇਸ ਲਈ ਪ੍ਰਦੂਸ਼ਣ ਘਟਾਉਣ ਲਈ ਮਸ਼ੀਨਰੀ ਦੀ ਜਗ੍ਹਾ ਹੱਥੀਂ ਕੰਮ ਕਰਨ ਜਾਂ ਸਾਇਕਲ ਦੀ ਵਰਤੋਂ ਕਰਨੀ ਚਾਹੀਦੀ ਹੈ , ਪਰਾਲੀ ਨੂੰ ਅੱਗ ਨਾ ਲਾਉਣਾ , ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ । ਇਸ ਮੌਕੇ ਓਹਨਾ ਨਾਲ ਡਾਕਟਰ ਰੀਤੂ ਜੈਨ ਡੀ ਐੱਫ ਪੀ ਓ, ਗੁਰਬਚਨ ਸਿੰਘ ਕੰਗ ਸੁਪਰਡੈਂਟ, ਪਰਵੀਨ ਸ਼ਰਮਾ ਡੀ ਪੀ ਐਮ , ਵਿਕਾਸ ਕੁਮਾਰ , ਬਲਰਾਜ ਸਿੰਘ ਰੌਲੀ, ਸੁਮੀਤ ਬਜਾਜ, ਬਲਜੀਤ ਸਿੰਘ ਧਰਮਕੋਟ, ਰਮਨ ਕੁਮਾਰ ਵੀ ਹਾਜ਼ਿਰ ਸਨ।




