ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮੈਰਿਜ ਪੈਲਸਾਂ ਦੀ ਚਾਰਦਿਵਾਰੀ ਤੋਂ ਬਾਹਰ ਵਾਹਨਾਂ ਦੀ ਪਾਰਕਿੰਗ ਤੇ ਪਾਬੰਦੀ

ਤਾਜਾ ਖਬਰਾਂ

ਮੋਗਾ 11 ਨਵੰਬਰ, ( ਚਰਨਜੀਤ ਸਿੰਘ )

ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ-2023 ਦੀ ਧਾਰਾ-163 (ਜਾਬਤਾ ਫੌਜਦਾਰੀ ਸੰਘਤਾ-1973 ਦੀ ਧਾਰਾ-144) ਦੇ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹਏ ਜ਼ਿਲ੍ਹਾ ਮੋਗਾ ਵਿੱਚ ਸਥਿਤ ਸਾਰੇ ਮੈਰਿਜ ਪੈਲਸਾਂ ਦੇ ਮਾਲਕ ਕਿਸੇ ਵੀ ਫੰਕਸ਼ਨ ਸਮੇਂ ਵਾਹਨਾਂ ਦੀ ਪਾਰਕਿੰਗ ਆਪਣੇ ਮੈਰਿਜ ਪੈਲਸਾਂ ਦੀ ਚਾਰ ਦਿਵਾਰੀ ਅੰਦਰ ਹੀ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਮੈਰਿਜ ਪੈਲਸਾਂ ਦੇ ਮਾਲਕ ਅਤੇ ਮੈਰਿਜ ਪੈਲਸਾਂ ਦੇ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਮੈਰਿਜ ਪੈਲਸਾਂ ਦੇ ਮਾਲਕਾਂ ਵੱਲੋਂ ਇਹ ਵੀ ਧਿਆਨ ਵਿੱਚ ਰੱਖਿਆ ਜਾਵੇ ਕਿ ਸਰਕਾਰ ਦੀ ਪ੍ਰਾਪਰਟੀ ਜਿਸਦੀ ਕਿਸੇ ਸੜਕ ਲਈ ਨਿਸ਼ਾਨਦੇਹੀ ਕੀਤੀ ਗਈ ਹੈ ਉਸਨੂੰ ਵੀ ਵਾਹਨਾਂ ਦੀ ਪਾਰਕਿੰਗ ਲਈ ਨਾ ਵਰਤਿਆ ਜਾਵੇ। ਉਹਨਾਂ ਕਿਹਾ ਕਿ ਇਹ ਵਾਹਨ ਮੈਰਿਜ ਪੈਲਿਸਾਂ ਦੀ ਚਾਰ ਦਿਵਾਰੀ ਤੋਂ ਬਾਹਰ ਪਾਰਕਿੰਗ ਕਰਨ ਨਾਲ ਜਿੱਥੇ ਦੁਰਘਟਨਾਵਾਂ ਦਾ ਖਦਸ਼ਾ ਬਣਿਆ ਰਹਿੰਦਾ ਹੈ ਉੱਥੇ ਟ੍ਰੈਫਿਕ ਲਈ ਵੀ ਬਹੁਤ ਸਮੱਸਿਆ ਪੈਦਾ ਹੁੰਦੀ ਹੈ।

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

ਇਹ ਹੁਕਮ 31 ਦਸੰਬਰ 2025 ਤੱਕ ਲਾਗੂ ਰਹਿਣਗੇ।

Fast News Punjab