ਏਡਜ਼ ਬਾਰੇ ਜਾਗਰੂਕਤਾ ਜ਼ਰੂਰੀ – ਸਿਵਲ ਸਰਜਨ

ਮੋਗਾ, 1 ਦਸੰਬਰ (ਚਰਨਜੀਤ ਸਿੰਘ )
ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ
ਅੱਜ ਵਿਸ਼ਵ ਏਡਜ਼ ਦਿਵਸ ਦੇ ਮੌਕੇ ਜ਼ਿਲਾ ਸਿਹਤ ਵਿਭਾਗ ਵੱਲੋਂ ਲੋਕਾਂ ਵਿੱਚ ਐਚ.ਆਈ.ਵੀ./ਏਡਜ਼ ਬਾਰੇ ਜਾਗਰੂਕਤਾ ਫੈਲਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਮੋਗਾ ਡਾ. ਪਰਦੀਪ ਕੁਮਾਰ ਮਹਿੰਦਰਾ ਨੇ ਦੱਸਿਆ ਕਿ ਏਡਜ਼ ਦਿਵਸ ਮੌਕੇ ਜਾਗਰੂਕ ਕਰਦੇ ਹੋਏ ਕਿਹਾ ਕਿ ਹੈ, ਜਿਸ ਦਾ ਮੁੱਖ ਮੰਤਵ ਲੋਕਾਂ ਨੂੰ ਜਾਣਕਾਰੀ ਦੇ ਕੇ ਬਿਮਾਰੀ ਤੋਂ ਬਚਾਅ ਨੂੰ ਯਕੀਨੀ ਬਣਾਉਣਾ ਹੈ।
ਸਿਵਲ ਸਰਜਨ ਨੇ ਕਿਹਾ ਕਿ ਐਚ.ਆਈ.ਵੀ. ਦੀ ਸ਼ੁਰੂਆਤੀ ਜਾਂਚ, ਸਮੇਂ ਸਿਰ ਇਲਾਜ ਅਤੇ ਸਹੀ ਜ਼ਰੂਰੀ ਜਾਣਕਾਰੀ ਨਾਲ ਏਡਜ਼ ਨੂੰ ਪੂਰੀ ਤਰ੍ਹਾਂ ਕੰਟਰੋਲ ਕੀਤਾ ਜਾ ਸਕਦਾ ਹੈ। ਜ਼ਿਲਾ ਹਸਪਤਾਲ ਮੋਗਾ ਵਿੱਚ ਇੰਟਿਗਰੇਟਿਡ ਕਾਉਂਸਲਿੰਗ ਐਂਡ ਟੈਸਟਿੰਗ ਸੈਂਟਰ ਏ ਆਰ ਟੀ ਅਤੇ ਸੈਂਟਰ, ਅਤੇ ਵਿਭਿੰਨ ਬਲਾਕ ਲੈਵਲ ਸਿਹਤ ਸੁਵਿਧਾਵਾਂ ‘ਤੇ ਮੁਫ਼ਤ ਟੈਸਟ, ਕਾਉਂਸਲਿੰਗ ਅਤੇ ਦਵਾਈਆਂ ਦੀ ਵਿਵਸਥਾ ਮੌਜੂਦ ਹੈ।
ਉਨ੍ਹਾਂ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਐਚ.ਆਈ.ਵੀ. ਪਾਸਟਿਵ ਮਰੀਜ਼ਾਂ ਲਈ ਮੁਫ਼ਤ ਦਵਾਈਆਂ, ਵਾਇਰਲ ਲੋਡ ਟੈਸਟਿੰਗ, ਮਨੋਵਿਗਿਆਨਕ ਸਹਾਇਤਾ ਅਤੇ ਹੋਰ ਮੁਹਾਇਰਾਵਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਜ਼ਿਲਾ ਮਾਸ ਮੀਡੀਆ ਅਫਸਰ ਜਸਜੀਤ ਕੌਰ ਨੇ ਕਿਹਾ ਕਿ ਸਕੂਲਾਂ, ਕਾਲਜਾਂ ਅਤੇ ਕਮਿਊਨਿਟੀ ਸਤਰ ’ਤੇ ਜਾਗਰੂਕਤਾ ਰੈਲੀਆਂ, ਸੈਮੀਨਾਰ ਅਤੇ ਪੋਸਟਰ ਮੁਹਿੰਮਾਂ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਐਚ.ਆਈ.ਵੀ. ਜਾਂਚ ਨੂੰ ਕਿਸੇ ਵੀ ਤਰ੍ਹਾਂ ਦਾ ਡਰ ਜਾਂ ਹਿਜਕ ਨਾ ਸਮਝਿਆ ਜਾਵੇ। ਇਹ ਟੈਸਟ ਪੂਰੀ ਤਰ੍ਹਾਂ ਮੁਫ਼ਤ ਅਤੇ ਗੁਪਤ ਅਤੇ ਮੁਫ਼ਤ ਹੁੰਦਾ ਹੈ। ਸਮਝਦਾਰੀ, ਸੁਰੱਖਿਆ ਅਤੇ ਸਚੇਤਤਾ ਹੀ ਏਡਜ਼ ਤੋਂ ਬਚਾਅ ਦਾ ਸਭ ਤੋਂ ਵੱਡਾ ਹਥਿਆਰ ਹੈ। ਅੰਤ ਵਿੱਚ, ਉਨ੍ਹਾਂ ਨੇ ਕਿਹਾ ਕਿ ਜ਼ਿਲਾ ਸਿਹਤ ਵਿਭਾਗ ਮੋਗਾ ਪੂਰੀ ਲਗਨ ਨਾਲ ਏਡਜ਼ ਮਿਟਾਉਣ ਦੇ ਉਦੇਸ਼ ਵੱਲ ਕੰਮ ਕਰ ਰਿਹਾ ਹੈ ਅਤੇ ਲੋਕਾਂ ਨੂੰ ਇਸ ਮੁਹਿੰਮ ਵਿੱਚ ਵੱਧ–ਤੋਂ–ਵੱਧ ਹਿੱਸਾ ਲੈਣਾ ਚਾਹੀਦਾ ਹੈ।
ਇਸ ਮੌਕੇ ਗੁਰਬਚਨ ਸਿੰਘ ਸੁਪਰਡੈਂਟ, ਵਿਕਾਸ ਕੁਮਾਰ, ਰਮਨ ਕੁਮਾਰ, ਬਲਰਾਜ ਸਿੰਘ ਰੌਲੀ, ਬਲਦੀਪ ਸਿੰਘ, ਸੁਖਜੀਤ ਸਿੰਘ, ਅਮਨਦੀਪ ਕੌਰ ,ਲਖਵੀਰ ਕੌਰ ਅਤੇ ਹੋਰ ਸਟਾਫ ਵੀ ਹਾਜ਼ਿਰ ਸਨ।




