WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜ਼ਾ ਖਬਰਾਂ

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ : ਜ਼ਿਲ੍ਹਾ ਚੋਣ ਅਧਿਕਾਰੀ

ਜ਼ਿਲ੍ਹਾ ਮੋਗਾ `ਚ ਜ਼ਿਲ੍ਹਾ ਪ੍ਰੀਸ਼ਦ ਦੇ 15 ਜੋਨਾਂ ਅਤੇ 5 ਬਲਾਕ ਸੰਮਤੀਆਂ ਦੇ 101 ਜੋਨਾਂ ਦੀਆਂ ਹੋਣਗੀਆਂ ਚੋਣਾਂ ਇਨ੍ਹਾਂ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ , 01 ਦਸੰਬਰ (ਚਰਨਜੀਤ ਸਿੰਘ)

ਪੰਜਾਬ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰਾਂ ਦੀਆਂ ਆਮ ਚੋਣਾਂ ਲਈ ਘੋਸ਼ਣਾ ਕਰ ਦਿੱਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਮੋਗਾ, ਸ਼੍ਰੀ ਸਾਗਰ ਸੇਤੀਆ, ਆਈ.ਏ.ਐੱਸ. ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਮੋਗਾ ਚ ਜ਼ਿਲ੍ਹਾ ਪ੍ਰੀਸ਼ਦ ਦੇ 15 ਜੋਨਾਂ ਅਤੇ 5 ਬਲਾਕ ਸੰਮਤੀਆਂ ਦੇ 101 ਜੋਨਾਂ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ। ਇਹ ਚੋਣਾਂ ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੀ ਚੋਣ ਵਿੱਚ 50 ਫੀਸਦੀ ਸੀਟਾਂ ਔਰਤਾਂ ਲਈ ਰਾਖਵੀਆਂ ਹੋਣਗੀਆਂ। ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਸਾਗਰ ਸੇਤੀਆ ਨੇ ਕਿਹਾ ਕਿ ਚੋਣ ਸ਼ਡਿਊਲ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਮਿਤੀ 01.12.2025 (ਸੋਮਵਾਰ) (ਸਵੇਰੇ 11:00 ਤੋਂ ਸ਼ਾਮ 03:00 ਵਜੇ ਤੱਕ) ਇਸ ਕੰਮ ਲਈ ਨਾਮਜ਼ਦ ਕੀਤੇ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਸ਼ੁਰੂ ਹੋਵੇਗੀ। ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 04.12.2025 (ਵੀਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 05.12.2025 (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 06.12.2025 (ਸ਼ਨੀਵਾਰ) ਸ਼ਾਮ 03:00 ਵਜੇ ਤੱਕ ਹੋਵੇਗੀ। ਉਨ੍ਹਾਂ ਦੱਸਿਆ ਕਿ ਸਾਰੇ ਨਾਮਜ਼ਦਗੀ ਪੱਤਰਾਂ ਨਾਲ ਨਿਰਧਾਰਿਤ ਹਲਫੀਆ ਬਿਆਨ ਅਤੇ ਉਮੀਦਵਾਰ ਰਾਜਨੀਤਿਕ ਪਾਰਟੀ ਵੱਲੋਂ ਖੜ੍ਹਾ ਕੀਤੇ ਜਾਣ ਦੀ ਸੂਰਤ ਵਿੱਚ ਸਬੰਧਤ ਰਾਜਨੀਤਿਕ ਪਾਰਟੀ ਦਾ ਅਧਿਕਾਰਤ ਪੱਤਰ ਨਾਲ ਲੱਗਿਆ ਹੋਣਾ ਚਾਹੀਦਾ ਹੈ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਚੋਣ ਮਿਤੀ 14.12.2025 (ਐਤਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ ਦੇ 04:00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ। ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17.12.2025 (ਬੁੱਧਵਾਰ) ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ `ਤੇ ਹੋਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਮੋਗਾ ਦੇ 15 ਜੋਨ ਹਨ ਜਦਕਿ ਪੰਚਾਇਤ ਸੰਮਤੀ ਮੋਗਾ ਦੇ 17 ਜੋਨ, ਬਾਘਾਪੁਰਾਣਾ ਦੇ 25 ਜੋਨ, ਪੰਚਾਇਤ ਸੰਮਤੀ ਨਿਹਾਲ ਸਿੰਘ ਵਾਲਾ ਦੇ 25 ਜੋਨ, ਪੰਚਾਇਤ ਸੰਮਤੀ ਧਰਮਕੋਟ ਦੇ 18 ਜੋਨ, ਪੰਚਾਇਤ ਸੰਮਤੀ ਕੋਟ ਈਸੇ ਖਾਂ ਦੇ 16 ਜੋਨ ਹਨ। ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਲਈ 2,55,000/- ਰੁ: ਅਤੇ ਪੰਚਾਇਤ ਸੰਮਤੀ ਦੇ ਉਮੀਦਵਾਰ ਲਈ 1,10,000/- ਰੁ: ਚੋਣ ਖਰਚੇ ਦੀ ਹੱਦ ਨੋਟੀਫਾਈ ਕੀਤੀ ਗਈ ਹੈ। ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਚੋਣਾਂ ਦਾ ਇਹ ਪ੍ਰੋਗਰਾਮ ਐਲਾਨਣ ਨਾਲ, ਉਮੀਦਵਾਰਾਂ ਅਤੇ ਰਾਜ ਦੇ ਮਾਰਗ ਦਰਸ਼ਨ ਲਈ ਆਦਰਸ਼ ਚੋਣ ਜਾਬਤਾ ਸਾਰੀਆਂ ਗਰਾਮ ਪੰਚਾਇਤਾਂ, ਜੋ ਕਿ ਸਬੰਧਤ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਅਧੀਨ ਆਉਂਦੀਆ ਹਨ, ਦੇ ਰੈਵੀਨਿਊ ਖੇਤਰ ਵਿੱਚ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਹ ਚੋਣ ਪ੍ਰਕ੍ਰਿਆ ਖ਼ਤਮ ਹੋਣ ਤੱਕ ਲਾਗੂ ਰਹੇਗਾ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜਾਬਤੇ ਦੀ ਕਾਪੀ ਰਾਜ ਚੋਣ ਕਮਿਸ਼ਨ ਦੀ ਵੈਬਸਾਈਟ `ਤੇ ਉਪਲੱਬਧ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਤਹਿਤ ਇਹ ਚੋਣਾਂ ਪੂਰੀ ਤਰ੍ਹਾਂ ਨਿਰਪੱਖ, ਆਜ਼ਾਦ ਅਤੇ ਸ਼ਾਂਤਮਈ ਢੰਗ ਨਾਲ ਕਰਵਾਈਆਂ ਜਾਣਗੀਆਂ।

SUNAMDEEP KAUR

Related Articles

Back to top button