*ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ “ਯੂਥ ਅਗੇਂਸਟ ਡਰੱਗਜ-ਐਂਟੀ ਡਰੱਗਜ ਅਵੇਰਨੈੱਸ ਡਰਾਈਵ” ਮੁਹਿੰਮ ਤਹਿਤ ਕੱਢੀ ਜਾਗਰੂਕਤਾ ਰੈਲੀ*

ਮੋਗਾ, 19 ਦਸੰਬਰ, (charnjeet singh)
ਮਾਨਯੋਗ ਮਿਸਟਰ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ, ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ 06.12.2025 ਤੋਂ 06.01.2026 ਤੱਕ ਪੂਰੇ ਪੰਜਾਬ ਵਿੱਚ “ਯੂਥ ਅਗੇਂਸਟ ਡਰੱਗਜ-ਐਂਟੀ ਡਰੱਗਜ ਅਵੇਰਨੈੱਸ ਡਰਾਈਵ” ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਅੱਜ ਮਿਸ ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਸਿੱਖਿਆ ਵਿਭਾਗ ਮੋਗਾ, ਪੁਲਿਸ ਬੈਂਡ ਅਤੇ ਸੈਂਟਰਲ ਕਲੱਬ ਮੋਗਾ ਦੇ ਸਹਿਯੋਗ ਨਾਲ ਜ਼ਿਲ੍ਹਾ ਕਚਿਹਰੀਆਂ ਮੋਗਾ ਤੋਂ ਮੇਨ ਚੌਂਕ ਮੋਗਾ ਤੱਕ ਕੱਢੀ ਗਈ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਰੈਲੀ ਵਿੱਚ ਮੋਗਾ ਦੇ ਸਾਰੇ ਜੁਡੀਸ਼ੀਅਲ ਅਫਸਰ, ਪੁਲਿਸ ਵਿਭਾਗ ਦੇ ਏ.ਐੱਸ.ਆਈ ਹਰਮੇਲ ਸਿੰਘ ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ ਮੋਗਾ, ਬਾਰ ਐਸੀਏਸ਼ਨ ਮੋਗਾ ਦੇ ਮੈਂਬਰ, ਪੈਨਲ ਵਕੀਲ, ਲੀਗਲ ਏਡ ਡਿਫੈਂਸ ਕਾਊਂਸਲਜ, ਸਰਕਾਰੀ ਵਕੀਲ, ਸੈਂਟਰ ਕਲੱਬ ਮੋਗਾ ਦੇ ਮੈਂਬਰ, ਹੌਲਦਾਰ ਦਲਜੀਤ ਸਿੰਘ, ਅਧਿਆਪਕ, ਵਿਦਿਆਰਥੀਆਂ, ਡੀ.ਐੱਲ.ਐੱਸ.ਏ ਦਾ ਸਟਾਫ ਅਤੇ ਪੈਰਾ ਲੀਗਲ ਵਲੰਟੀਅਰਾਂ ਵੱਲੋਂ ਹਿੱਸਾ ਗਿਆ।
ਮਿਸ ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਲੋਕਾਂ ਵਿੱਚ ਇਹ ਸੰਦੇਸ਼ ਪਹੁੰਚਾਉਣਾ ਹੈ ਕਿ ਸਾਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਕਿਉਂਕਿ ਨਸ਼ੇ ਕਰਨ ਨਾਲ ਸਿਰਫ ਇਕ ਵਿਅਕਤੀ ਦੀ ਜਿੰਦਗੀ ਹੀ ਬਰਬਾਦ ਨਹੀਂ ਹੁੰਦੀ ਬਲਕਿ ਸਾਰਾ ਪਰਿਵਾਰ ਹੀ ਖਤਮ ਹੋ ਜਾਂਦਾ ਹੈ ਅਤੇ ਸਮਾਜ ਤੇ ਵੀ ਇਸਦਾ ਮਾੜਾ ਪ੍ਰਭਾਵ ਪੈਂਦਾ ਹੈ। ਪੰਜਾਬ ਵਿਚ ਨਸ਼ੇ ਆਉਣ ਵਾਲੀ ਪੀੜੀ ਲਈ ਘਾਤਕ ਸਿੱਧ ਹੋ ਸਕਦੇ ਹਨ ਇਸ ਲਈ ਸਾਰਿਆਂ ਨੂੰ ਰਲ ਕੇ ਇਸ ਵਿਰੁੱਧ ਲੜਨ ਦੀ ਲੋੜ ਹੈ।




