ਪੰਜਾਬ ਵਿੱਚ ਕਾਨੂੰਨ-ਵਿਵਸਥਾ ਫੇਲ੍ਹ, ਤੁਰੰਤ ਰਾਸ਼ਟਰਪਤੀ ਸ਼ਾਸਨ ਲਾਗੂ ਕੀਤਾ ਜਾਵੇ – ਗੁਰਪ੍ਰੀਤ ਗੈਰੀ ਕੰਬੋਜ”

ਮੋਗਾ, 04 ਜਨਵਰੀ, 2026 ( Charnjeet singh)
ਪ੍ਰੈਸ ਬਿਆਨ
ਗੁਰਪ੍ਰੀਤ ਗੈਰੀ ਕੰਬੋਜ
ਨੈਸ਼ਨਲ ਲੇਬਰ ਪਾਰਟੀ, ਪੰਜਾਬ
ਅੱਜ ਫਿਰ ਪੰਜਾਬ ਵਿੱਚ ਗੋਲੀਆਂ ਚਲਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਪਿਛਲੇ ਇੱਕ ਮਹੀਨੇ ਦੇ ਅੰਦਰ ਪੰਜਾਬ ਦੇ ਕਈ ਇਲਾਕਿਆਂ ਵਿੱਚ ਗੋਲੀਬਾਰੀ ਦੀਆਂ ਵਾਰਦਾਤਾਂ ਹੋ ਚੁੱਕੀਆਂ ਹਨ, ਜਿਸ ਨਾਲ ਸਾਫ਼ ਸਾਬਤ ਹੁੰਦਾ ਹੈ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਨੈਸ਼ਨਲ ਲੇਬਰ ਪਾਰਟੀ ਵੱਲੋਂ ਕੇਂਦਰ ਸਰਕਾਰ ਅਤੇ ਪੰਜਾਬ ਦੇ ਰਾਜਪਾਲ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਪੰਜਾਬ ਵਿੱਚ ਤੁਰੰਤ ਰਾਸ਼ਟਰਪਤੀ ਸ਼ਾਸਨ ਲਾਗੂ ਕੀਤਾ ਜਾਵੇ, ਕਿਉਂਕਿ ਮੌਜੂਦਾ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨ ਵਿੱਚ ਅਸਮਰੱਥ ਸਾਬਤ ਹੋ ਰਹੀ ਹੈ। ਪੰਜਾਬ ਦੀ ਪੁਲਿਸ ਇਸ ਸਮੇਂ ਸਿਰਫ਼ ਮੁੱਖ ਮੰਤਰੀ ਭਗਵੰਤ ਮਾਨ ਦੇ ਪਰਿਵਾਰ ਦੀ ਸੁਰੱਖਿਆ ਤੱਕ ਸੀਮਿਤ ਰਹਿ ਗਈ ਹੈ। ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਅਤੇ ਅਪਰਾਧੀਆਂ ਦੇ ਹੌਸਲੇ ਬੁਲੰਦ ਹਨ। ਜੇ ਰਾਸ਼ਟਰਪਤੀ ਸ਼ਾਸਨ ਲਾਗੂ ਨਹੀਂ ਕੀਤਾ ਜਾਂਦਾ, ਤਾਂ ਘੱਟੋ-ਘੱਟ ਤੁਰੰਤ ਤੌਰ ‘ਤੇ ਪੰਜਾਬ ਦੇ ਡੀ.ਜੀ.ਪੀ. ਨੂੰ ਬਦਲਿਆ ਜਾਵੇ, ਤਾਂ ਜੋ ਸੂਬੇ ਵਿੱਚ ਕਾਨੂੰਨ-ਵਿਵਸਥਾ ਨੂੰ ਮੁੜ ਪਟੜੀ ‘ਤੇ ਲਿਆਂਦਾ ਜਾ ਸਕੇ। ਪੰਜਾਬ ਦੇ ਲੋਕ ਅੱਜ ਡਰ ਦੇ ਸਾਏ ਹੇਠ ਜੀ ਰਹੇ ਹਨ। ਸਰਕਾਰ ਦੀ ਨਾਕਾਮੀ ਕਾਰਨ ਸੂਬੇ ਵਿੱਚ ਗੁੰਡਾਰਾਜ਼ ਫੈਲ ਚੁੱਕਾ ਹੈ, ਜੋ ਕਿਸੇ ਵੀ ਕੀਮਤ ‘ਤੇ ਬਰਦਾਸ਼ਤਯੋਗ ਨਹੀਂ।
— ਗੁਰਪ੍ਰੀਤ ਗੈਰੀ ਕੰਬੋਜ
ਨੈਸ਼ਨਲ ਲੇਬਰ ਪਾਰਟੀ, ਪੰਜਾਬ




