WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜ਼ਾ ਖਬਰਾਂ

ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵੱਲੋਂ ਦਾਖਲਾ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਮੋਗਾ ਵਿਖੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਵਧਾਉਣ ਲਈ ਜਾਗਰੂਕਤਾ ਮੁਹਿੰਮ ਦਾ ਹੋਇਆ ਸ਼ਾਨਦਾਰ ਆਗਾਜ਼

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 29 ਜਨਵਰੀ:(ਚਰਨਜੀਤ ਸਿੰਘ)

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਦਾਖ਼ਲਿਆਂ ਨੂੰ ਭਰਵਾਂ ਹੁੰਗਾਰਾ ਦੇਣ ਲਈ ਵਿਸ਼ੇਸ਼ ਮੁਹਿੰਮ ਆਰੰਭੀ ਗਈ ਹੈ। ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਦਾਖਲਿਆਂ ਚ ਵਾਧਾ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਅੱਜ ਸਰਕਾਰੀ ਦੱਤ ਰੋਡ ਮੋਗਾ ਤੋਂ ਵਿਸ਼ੇਸ਼ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਸੂਬੇ ਨੂੰ ਮੋਹਰੀ ਬਣਾਉਣ ਲਈ ਜਿਸ ਤਰ੍ਹਾਂ ਹਰ ਸੰਭਵ ਯਤਨ ਕਰ ਰਹੀ ਹੈ, ਉਸੇ ਤਹਿਤ ਜ਼ਿਲ੍ਹਾ ਮੋਗਾ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਇੰਨ ਬਿੰਨ ਲਾਗੂ ਕਰਕੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਚ ਵਾਧਾ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਾਸਤੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਅਤੇ ਵਿਦਿਆਰਥੀਆਂ ਨੂੰ ਹਰ ਪ੍ਰਕਾਰ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਵੱਲੋਂ ਮੌਕੇ ਤੇ ਅਨੇਕਾਂ ਵਿਦਿਆਰਥੀਆਂ ਨੂੰ ਆਪਣੇ ਹੱਥੀਂ ਫਾਰਮ ਭਰਦਿਆਂ ਦਾਖ਼ਲਾ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਦਾਖ਼ਲਾ ਮੁਹਿੰਮ ਨੂੰ ਸਮਰਪਿਤ ਗੁੱਬਾਰੇ ਵੀ ਛੱਡੇ ਗਏ। ਉਨ੍ਹਾਂ ਦੱਸਿਆ ਕਿ ਪਿਛਲੇ ਵਰ੍ਹੇ ਅੱਖਰਕਾਰੀ ਮੁਕਾਬਲੇ , ਰੰਗਲਾ ਪੰਜਾਬ ਵਿਰਸੇ ਦੇ ਨਾਲ ਥੀਮ ਅਧਾਰਿਤ ਸਹਿ ਵਿੱਦਿਅਕ ਮੁਕਾਬਲੇ , ਪ੍ਰੀ ਪ੍ਰਾਇਮਰੀ ਦੇ ਵਿਦਿਆਰਥੀਆਂ ਲਈ ਖੂਬਸੂਰਤ ਫਰਨੀਚਰ , ਖਿਡਾਰੀਆਂ ਲਈ ਜਰੂਰੀ ਸਾਜੋ ਸਮਾਨ ਉਨ੍ਹਾਂ ਵੱਲੋਂ ਦਿੰਦਿਆਂ ਮੋਗਾ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਮੁਹੱਈਆ ਕਰਵਾਏ ਗਏ ਹਨ, ਜਿਸਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਹਨਾਂ ਕਿਹਾ ਕਿ ਜਾਗਰੂਕਤਾ ਵੈਨ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਿੱਖਿਆ ਬਲਾਕਾਂ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾ ਕੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕਰੇਗੀ। ਸਰਕਾਰੀ ਸਕੂਲਾਂ ਵਿੱਚ ਉੱਚ ਯੋਗਤਾ ਪ੍ਰਾਪਤ ਸਟਾਫ਼, ਆਧੁਨਿਕ ਸਿੱਖਿਆ ਵਿਧੀਆਂ ਈ-ਕੰਟੈਂਟ ਰਾਹੀਂ ਪੜ੍ਹਾਈ ਅਤੇ ਮੁਫ਼ਤ ਕਿਤਾਬਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ, ਜਿਸ ਤਹਿਤ ਸੈਕੰਡਰੀ ਪੱਧਰ ਤੇ ਸੂਬੇ ਵਿੱਚ 100 ‘ਸਕੂਲ ਆਫ ਐਮੀਨੈਂਸ’ ਜਦਕਿ ਪ੍ਰਾਇਮਰੀ ਪੱਧਰ ਤੇ ਸਕੂਲ ਆਫ ਹੈੱਪੀਨੈੱਸ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਬੱਚਿਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਉੱਚ ਮਿਆਰੀ ਸਿੱਖਿਆ ਮਿਲ ਸਕੇ। ਸਮੇਂ ਦੇ ਹਾਣੀ ਬਣਾਉਣ ਲਈ ਅਤੇ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿੰਗਾਪੁਰ ਅਤੇ ਫਿਨਲੈਂਡ ਵਰਗੇ ਦੇਸ਼ਾਂ ਵਿੱਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ।   ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਸ਼੍ਰੀ ਮਤੀ ਮੰਜੂ ਭਾਰਦਵਾਜ,ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ , ਮਾਲਵਾ ਜੋਨ ਦੇ ਐਜੂਕੇਸ਼ਨ ਕੁਆਰਡੀਨੇਟਰ ਅਨਿਲ ਦੀਪ ਸ਼ਰਮਾ, ਅਕਾਦਮਿਕ ਸੱਪੋਰਟ ਗਰੁੱਪ ਦੇ ਕੁਆਰਡੀਨੇਟਰ ਮਨਮੀਤ ਸਿੰਘ ਰਾਏ ਨੇ ਵੀ ਸੰਬੋਧਿਤ ਕੀਤਾ। ਇਸ ਮੌਕੇ ਸਿੱਖਿਆ ਵਿਭਾਗ ਦੇ ਉਂਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨਿਸ਼ਾਨ ਸਿੰਘ ਸੰਧੂ , ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਗੁਰਦਿਆਲ ਸਿੰਘ ਮਠਾੜੂ,, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੋਗਾ ਸੁਨੀਤਾ ਨਾਰੰਗ ,ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਾਘਾਪੁਰਾਣਾ ਹਰਦੇਵ ਸਿੰਘ ,ਜਸਵਿੰਦਰ ਪਾਲ ਕੌਰ, ਹਰਸ਼ ਕੁਮਾਰ ਗੋਇਲ, ਪਰਮਜੀਤ ਕੌਰ , ਜਸਪਾਲ ਕੌਰ, ਅਮਨਦੀਪ ਕੌਰ , ਮਮਤਾ ਸ਼ਰਮਾ , ਸ਼ਾਲੂ ਬਾਂਸਵ ਸਮੂਹ ਸੈਂਟਰ ਹੈੱਡ ਟੀਚਰ , ਹੈੱਡ ਟੀਚਰ ਅਤੇ ਵੱਖ-ਵੱਖ ਸਕੂਲਾਂ ਦੇ ਅਧਿਆਪਕ , ਸਕੂਲ ਪ੍ਰਬੰਧਕੀ ਕਮੇਟੀ ਮੈਂਬਰ, ਮਾਂਪੇ ਸਿੱਖਿਆ ਪ੍ਰੇਮੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਦੱਤ ਰੋਡ ਮੋਗਾ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ, ਜਿਨ੍ਹਾਂ ਨੂੰ ਡਿਪਟੀ ਕਮਿਸ਼ਨਰ ਦੁਆਰਾ ਨਕਦ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਮੰਚ ਸੰਚਾਲਨ ਮਨੂੰ ਸ਼ਰਮਾ ਦੁਆਰਾ ਬਾਖੂਬੀ ਕੀਤਾ ਗਿਆ।

 

Fast News Punjab

Related Articles

Back to top button