WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

*ਦੇਸ਼ ਲਈ ਜਾਨਾਂ ਵਾਰਨ ਵਾਲੇ ਸਹੀਦਾਂ ਨੂੰ ਸ਼ਰਧਾਂਜਲੀਆਂ ਦੇਣ ਲਈ 2 ਮਿੰਟ ਦਾ ਮੌਨ ਧਾਰਿਆ*

*-ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਹਰੇਕ ਦੇਸ਼ ਵਾਸੀ ਯਤਨ ਕਰੇ- ਐਸ.ਡੀ.ਐਮ. ਮਨਜੀਤ ਸਿੰਘ ਰਾਜਲਾ*

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 30 ਜਨਵਰੀ (ਚਰਨਜੀਤ ਸਿੰਘ)

 

ਭਾਰਤ ਦੀ ਅਜਾਦੀ ਦੇ ਸੰਗਰਾਮ ਦੌਰਾਨ ਆਪਣੀਆਂ ਵੱਡਮੁੱਲੀਆਂ ਕੁਰਬਾਨੀਆਂ ਦੇ ਕੇ ਦਸ਼ ਨੂੰ ਅਜਾਦ ਕਰਵਾਉਣ ਵਾਲੇ ਭਾਰਤ ਮਾਤਾ ਦੇ ਮਹਾਨ ਸਪੂਤਾਂ, ਸੁਤੰਤਰਤਾ ਸੰਗਰਾਮੀਆਂ ਅਤੇ ਦੇਸ਼ ਭਗਤ ਸ਼ਹੀਦਾਂ ਦੀ ਯਾਦ ਵਿਚ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ.ਡੀ.ਐਮ. ਮੋਗਾ ਸ੍ਰ ਮਨਜੀਤ ਸਿੰਘ ਰਾਜਲਾ ਦੀ ਅਗਵਾਈ ਵਿਚ ਜ਼ਿਲੇ ਦੇ ਸਿਵਲ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਰਧਾਂਜਲੀਆਂ ਭੇਂਟ ਕਰਕੇ ਸ਼ਹੀਦ ਦਿਵਸ ਮਨਾਇਆ ਗਿਆ। ਠੀਕ ਸਵੇਰੇ 11 ਵਜੇ 2 ਮਿੰਟ ਦਾ ਮੌਨ ਧਾਰਨ ਕੀਤਾ ਗਿਆ। ਇਸ ਸਮੇਂ ਸਹਾਇਕ ਕਮਿਸ਼ਨਰ ਸ਼੍ਰੀ ਹਿਤੇਸ਼ ਵੀਰ ਗੁਪਤਾ, ਮੁੱਖ ਮੰਤਰੀ ਫੀਲਡ ਅਫ਼ਸਰ ਸ਼੍ਰੀ ਗਗਨਦੀਪ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ਼੍ਰੀ ਰਾਜ ਕੁਮਾਰ, ਸੁਪਰਡੈਂਟ ਗ੍ਰੇਡ-1 ਡਿਪਟੀ ਕਮਿਸ਼ਨਰ ਦਫਤਰ ਸ਼੍ਰੀ ਜੋਗਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਕਰਮਚਾਰੀ ਹਾਜਰ ਸਨ। ਸੀਨੀਅਰ ਅਧਿਕਾਰੀਆਂ ਵੱਲੋਂ ਮਹਾਮਤਾ ਗਾਂਧੀ ਜੀ ਦੀ ਫੋਟੋ ਉਪਰ ਫੁੱਲ ਅਰਪਣ ਕਰਕੇ ਸ਼ਰਧਾਂਜਲੀਆਂ ਭੇਂਟ ਕੀਤੀਆਂ।  ਸਟਾਫ ਨੂੰ ਸੰਬੋਧਨ ਕਰਦਿਆਂ ਐਸ.ਡੀ.ਐਮ. ਮਨਜੀਤ ਸਿੰਘ ਰਾਜਲਾ ਨੇ ਕਿਹਾ ਕਿ ਸਾਨੂੰ ਆਪਣੇ ਦਸ਼ ਦੇ ਸ਼ਹੀਦਾਂ ‘ਤੇ ਮਾਣ ਹੋਣਾ ਚਾਹੀਦਾ ਹੈ, ਜਿਨਾਂ ਦੇ ਸੰਘਰਸ਼ ਅਤੇ ਕੁਰਬਾਨੀ ਦੀ ਬਦੌਲਤ ਅੱਜ ਹਰੇਕ ਦੇਸ਼ ਵਾਸੀ ਆਜਾਦ ਫਿਜਾ ਵਿੱਚ ਸਾਹ ਲੈ ਰਿਹਾ ਹੈ। ਉਨਾਂ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਕੌਮ ਦੇ ਸਮੂਹ ਸਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸਮੂਹ ਅਧਿਕਾਰੀਆਂ, ਮੁਲਾਜਮਾਂ ਅਤੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਯਤਨ ਕੀਤੇ ਜਾਣ।  ਸਹਾਇਕ ਕਮਿਸ਼ਨਰ ਸ਼੍ਰੀ ਹਿਤੇਸ਼ ਵੀਰ ਗੁਪਤਾ ਨੇ ਦੱਸਿਆ ਕਿ ਇਹ ਦਿਨ ਖਾਸ ਤੌਰ ‘ਤੇ ਮਹੱਤਵਪੂਰਨ ਤਾਂ ਵੀ ਹੈ ਕਿਉਂਕਿ ਇਹ ਮਹਾਤਮਾ ਗਾਂਧੀ ਜੀ ਦੀ ਹੱਤਿਆ ਦੀ ਯਾਦ ਦਿਵਾਉਂਦਾ ਹੈ। 1948 ਵਿੱਚ ਬਿਰਲਾ ਹਾਊਸ ਵਿੱਚ ਗਾਂਧੀ ਸਮਿ੍ਰਤੀ ਵਿਖੇ ਸਾਮ ਦੀ ਪ੍ਰਾਰਥਨਾ ਦੌਰਾਨ, ਨੱਥੂਰਾਮ ਗੋਡਸੇ ਨੇ ਗਾਂਧੀ ਜੀ ਦੀ ਹੱਤਿਆ ਕਰ ਦਿੱਤੀ। ਭਾਰਤ ਦੇ ਮੁਕਤੀ ਸੰਘਰਸ਼ ਵਿੱਚ ਇੱਕ ਪ੍ਰਮੁੱਖ ਹਸਤੀ, ਮਹਾਤਮਾ ਗਾਂਧੀ ਜੀ ਨੇ ਬਿ੍ਰਟਿਸ਼ ਸਾਸ਼ਨ ਤੋਂ ਆਜਾਦੀ ਪ੍ਰਾਪਤ ਕਰਨ ਲਈ ਅਹਿੰਸਾ ਅਤੇ ਸ਼ਾਂਤੀਪੂਰਨ ਤਰੀਕਿਆਂ ਨੂੰ ਉਤਸਾਹਿਤ ਕੀਤਾ।

 

Fast News Punjab

Related Articles

Back to top button