WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਬਜੁਰਗਾਂ ਦੀ ਭਲਾਈ ਲਈ ਜ਼ਿਲ੍ਹਾ ਮੋਗਾ ਵਿੱਚ ਲਗਾਏ 4 ਕੈਂਪ ਸਫਲਤਾਪੂਰਵਕ ਸਮਾਪਤ

*323 ਬਜੁਰਗਾਂ ਨੂੰ 44.74 ਲੱਖ ਤੋਂ ਵਧੇਰੇ ਕੀਮਤ ਦੇ ਸਹਾਇਕ ਉਪਕਰਨਾਂ ਦੀ ਵੰਡ ਵਿਧਾਇਕਾਂ ਨੇ ਕੀਤੀ ਕੈਂਪਾਂ ਵਿੱਚ ਵਿਸ਼ੇਸ਼ ਸ਼ਿਰਕਤ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 18 ਫਰਵਰੀ,

ਬਜ਼ੁਰਗਾਂ ਦੀ ਭਲਾਈ ਲਈ ਸਰਕਾਰ ਵੱਲੋਂ ਉਹਨਾਂ ਦੀ ਮੱਦਦ ਕਰਨ ਲਈ ਅਲੀਮਕੋ ਕੰਪਨੀ ਵੱਲੋਂ ਜਨਰਲ ਇਨਸੋਰੇਸ਼ਨ ਕਾਰਪੋਰੇਸ਼ਨ ਆਫ ਇੰਡੀਆ (ਜੀ.ਆਈ.ਸੀ.) ਦੇ ਸੀ.ਐਸ.ਆਰ. ਪ੍ਰੋਗਰਾਮ ਤਹਿਤ ਸੀਨੀਅਰ ਸਿਟੀਜਨਾਂ ਨੂੰ ਸਹਾਇਕ ਉਪਕਰਣ ਦੇਣ ਲਈ ਉਪਕਰਨ ਵੰਡ ਸਮਾਰੋਹ ਆਯੋਜਿਤ ਕਰਵਾਏ ਗਏ। 10 ਫਰਵਰੀ ਨੂੰ ਸੰਤ ਬਾਬਾ ਜਮੀਤ ਸਿੰਘ ਚੈਰੀਟੇਬਲ ਟਰੱਸਟ ਲੋਪੋ ਨਿਹਾਲ ਸਿੰਘ ਵਾਲਾ ਵਿਖੇ, 11 ਫਰਵਰੀ ਨੂੰ ਭੁਪਿੰਦਰਾ ਖਾਲਸਾ ਸਕੂਲ ਮੋਗਾ ਵਿਖੇ, 12 ਫਰਵਰੀ ਨੂੰ ਨਗਰ ਕੌਂਸਲ ਧਰਮਕੋਟ ਵਿਖੇ ਅਤੇ 13 ਫਰਵਰੀ ਨੂੰ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ(ਲੜਕੀਆਂ)ਬਾਘਾਪੁਰਾਣਾ ਵਿਖੇ ਇਹਨਾਂ ਕੈਂਪਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਚਾਰ ਕੈਂਪਾਂ ਵਿੱਚ 323 ਬਜ਼ੁਰਗਾਂ ਨੂੰ 44 ਲੱਖ 71 ਹਜਾਰ 110 ਰੁਪਏ ਦੀ ਕੀਮਤ ਦੇ ਸਹਾਇਕ ਉਪਕਰਨ ਮੁਹੱਈਆ ਕਰਵਾਏ ਗਏ।ਭਾਰਤੀਆ ਕਰਿਤ੍ਰਗ ਅੰਗ ਨਿਰਮਾਣ ਨਿਗਮ (ਅਲੀਮਕੋ), ਜ਼ਿਲ੍ਹਾ ਪ੍ਰਸ਼ਾਸਨ ਮੋਗਾ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਾਂਝੇ ਸਹਿਯੋਗ ਸਦਕਾ ਇਹਨਾਂ ਕੈਂਪਾਂ ਦਾ ਆਯੋਜਨ ਕੀਤਾ ਗਿਆ। 10 ਫਰਵਰੀ ਨੂੰ ਸੰਤ ਬਾਬਾ ਜਮੀਤ ਸਿੰਘ ਚੈਰੀਟੇਬਲ ਟਰੱਸਟ ਲੋਪੋ ਨਿਹਾਲ ਸਿੰਘ ਵਾਲਾ ਵਿਖੇ 36 ਬਜ਼ੁਰਗਾਂ ਨੂੰ 5 ਲੱਖ 19 ਹਜਾਰ 456 ਦੀ ਕੀਮਤ ਦੇ ਸਹਾਇਕ ਉਪਕਰਨਾਂ ਦੀ ਵੰਡ ਕੀਤੀ ਗਈ।ਇਸ ਕੈਂਪ ਵਿਚ ਮਨਜੀਤ ਸਿੰਘ ਬਿਲਾਸਪੁਰ ਨਿਹਾਲ ਸਿੰਘ ਵਾਲਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।11 ਫਰਵਰੀ ਨੂੰ ਭੁਪਿੰਦਰਾ ਖਾਲਸਾ ਸਕੂਲ ਮੋਗਾ ਵਿਖੇ 180 ਬਜ਼ੁਰਗਾਂ ਨੂੰ 24 ਲੱਖ 45 ਹਜਾਰ 623 ਰੁਪਏ ਦੀ ਕੀਮਤ ਵਾਲੇ ਸਹਾਇਕ ਉਪਕਰਨਾਂ ਦੀ ਵੰਡ ਕੀਤੀ ਗਈ। ਇਸ ਕੈਂਪ ਵਿਚ ਡਾ. ਅਮਨਦੀਪ ਕੌਰ ਅਰੋੜਾ ਵਿਧਾਇਕ ਮੋਗਾ ਵਿਸ਼ੇਸ਼ ਤੌਰ ਤੇ ਹਾਜਰ ਹੋਏ। 12 ਫਰਵਰੀ ਨੂੰ ਨਗਰ ਕੌਂਸਲ ਧਰਮਕੋਟ ਵਿਖੇ 58 ਬਜ਼ੁਰਗਾਂ ਦੇ ਲਈ 7 ਲੱਖ 71 ਹਜਾਰ 140 ਰੁਪਏ ਦੀ ਕੀਮਤ ਦੇ ਸਹਾਇਕ ਉਪਕਰਨਾਂ ਦੀ ਵੰਡ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਸ ਵਿਧਾਇਕ ਧਰਮਕੋਟ ਦੀ ਹਾਜਰੀ ਵਿੱਚ ਕੀਤੀ ਗਈ।13 ਫਰਵਰੀ ਨੂੰ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ (ਲੜਕੀਆਂ) ਬਾਘਾਪੁਰਾਣਾ ਵਿਖੇ 49 ਬਜ਼ੁਰਗਾਂ ਦੇ ਲਈ 6 ਲੱਖ 34 ਹਜਾਰ 891 ਰੁਪਏ ਦੇ ਸਹਾਇਕ ਉਪਕਰਨ ਵੰਡੇ ਗਏ। ਇਸ ਕੈਂਪ ਵਿਚ ਸ੍ਰ. ਅਮ੍ਰਿਤਪਾਲ ਸਿੰਘ ਸੁਖਾਨੰਦ ਵਿਧਾਇਕ ਬਾਘਾਪੁਰਾਣਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਇਹਨਾਂ ਕੈਂਪਾਂ ਵਿੱਚ 60 ਸਾਲ ਤੋਂ ਉਪਰ ਬਜ਼ੁਰਗਾਂ ਨੂੰ ਵੀਹਲ ਚੇਅਰ, ਕਮੋਡ ਵਾਲੀ ਕੁਰਸੀ, ਕੰਨਾਂ ਦੀ ਮਸ਼ੀਨ, ਫਹੁੜੀਆਂ, ਛੜੀ, ਸਰਵਾਈਕਲ ਕਾਲਰ, ਬੈਕ ਬੈਲਟ, ਸੁਪੋਰਟ ਬੈਲਟ ਆਦਿ ਮੁਹੱਈਆ ਕਰਵਾਏ ਗਏ।
ਇਹਨਾਂ ਕੈਂਪਾਂ ਵਿੱਚ ਗੁਰਜੀਤ ਕੌਰ ਸਮਾਜਿਕ ਸੁਰੱਖਿਆ ਅਫਸਰ ਮੋਗਾ, ਸੀ.ਡੀ.ਪੀ.ਓ. ਦਫਤਰਾਂ ਦੇ ਕਰਮਚਾਰੀ, ਬਜ਼ੁਰਗਾਂ ਦੀ ਭਲਾਈ ਲਈ ਕੰਮ ਕਰ ਰਹੇ ਐਨ.ਜੀ.ਓ.ਜ ਦੇ ਮੈਂਬਰ, ਬਾਲ ਵਿਕਾਸ ਪ੍ਰੋਜੈਕਟ ਅਫਸਰ ਧਰਮਕੋਟ ਦੇ ਕਰਮਚਾਰੀ ਹਾਜ਼ਰ ਰਹੇ ।

 

Fast News Punjab

Related Articles

Back to top button