WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜ਼ਾ ਖਬਰਾਂ

ਕਿਸਾਨ ਕਣਕ ਦੀ ਫਸਲ ਨੂੰ ਸਮੇਂ ਸਿਰ ਪਾਣੀ ਲਗਾਉਣ- ਡਾ: ਗੁਰਪ੍ਰੀਤ ਸਿੰਘ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ 20 ਫਰਵਰੀ,(ਚਰਨਜੀਤ ਸਿੰਘ )

ਡਾ. ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ, ਮੋਗਾ ਨੇ ਜ਼ਿਲ੍ਹਾ ਮੋਗਾ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਾਨਾ ਆਪਣੇ ਖੇਤਾਂ ਦਾ ਸਰਵੇਖਣ ਕਰਦੇ ਰਹਿਣ ਅਤੇ ਗਰਮੀ ਦੇ ਪ੍ਰਭਾਵ ਤੋਂ ਕਣਕ ਦੀ ਫਸਲ ਨੂੰ ਬਚਾਉਣ ਲਈ ਹਲਕਾ ਪਾਣੀ ਲਗਾਉਣ। ਉਨ੍ਹਾਂ ਕਿਹਾ ਕਿ ਮੋਗਾ ਦੇ ਕਿਸਾਨਾਂ ਵੱਲੋਂ ਕਣਕ ਦੀ ਬਿਜਾਈ ਨਵੰਬਰ ਦੇ ਪਹਿਲੇ ਪਦਰ੍ਹਵਾੜੇ ਤੱਕ ਕਰ ਦਿੱਤੀ ਗਈ ਸੀ ਜੋ ਬਿਜਾਈ ਦਾ ਢੁੱਕਵਾਂ ਸਮਾਂ ਸੀ। ਕਣਕ ਦੀ ਫਸਲ ਦਾਣੇ ਪੈਣ ਸਮੇਂ ਵੱਧ ਤਾਪਮਾਨ ਪ੍ਰਤੀ ਸੰਵੇਦਨਸ਼ੀਲ ਫਸਲ ਹੈ। ਇਸ ਸਮੇਂ ਵੱਧਦੀ ਗਰਮੀ ਦਾ ਮਾੜਾ ਪ੍ਰਭਾਵ ਕਣਕ ਦੀ ਫਸਲ ਤੇ ਪੈਂਦਾ ਹੈ ਜਿਸ ਕਾਰਨ ਫਸਲ ਦੇ ਝਾੜ ਅਤੇ ਗੁਣਵੱਤਾ ਵਿਚ ਗਿਰਾਵਟ ਆਉਂਦੀ ਹੈ। ਜੇਕਰ ਦਿਨ ਦਾ ਤਾਪਮਾਨ 35 ਡਿਗਰੀ ਤੋ਼ ਵੱਧਦਾ ਹੈ ਤਾਂ ਇਸ ਨਾਲ ਕਣਕ ਦੀ ਫਸਲ ਦੇ ਦਾਣੇ ਮਾੜੇ ਰਹਿ ਜਾਂਦੇ ਹਨ, ਫਸਲ ਜਲਦੀ ਪੱਕ ਕੇ ਤਿਆਰ ਹੋ ਜਾਂਦੀ ਹੈ ਅਤੇ ਝਾੜ ਵਿਚ ਗਿਰਾਵਟ ਆ ਜਾਂਦੀ ਹੈ। ਇਸ ਸਮੇਂ ਦਿਨੋ ਦਿਨ ਤਾਪਮਾਨ ਵਿਚ ਵਾਧਾ ਹੋ ਰਿਹਾ ਹੈ ਜਿਸ ਨਾਲ ਕਣਕ ਦੀ ਫਸਲ ਤੇ ਮਾੜਾ ਪ੍ਰਭਾਵ ਪੈਣ ਦਾ ਖਦਸ਼ਾ ਹੈ। ਉਨ੍ਹਾਂ ਕਿਹਾ ਕਿ ਕਣਕ ਦੇ ਸਿੱਟੇ ਨਿਕਲਣ ਸਮੇਂ ਅਤੇ ਪੱਕਣ ਸਮੇਂ ਗਰਮੀ ਨੂੰ ਮੁੱਖ ਰੱਖਦੇ ਹੋਏ ਪਾਣੀ ਦੀ ਬਹੁਤ ਮਹੱਤਤਾ ਹੈ, ਇਸ ਲਈ ਕਿਸਾਨ ਕਣਕ ਦੀ ਫਸਲ ਨੂੰ ਗਿੱਲੇ ਵੱਤਰ ਤੇ ਹੀ ਪਾਣੀ ਲਗਾਉਣ ਕਿਉਂਕਿ ਜੇਕਰ ਵੱਤਰ ਸੁਕਾ ਕੇ ਪਾਣੀ ਲਾਇਆ ਗਿਆ ਤਾਂ ਹਲਕੀ ਜਿਹੀ ਹਵਾ ਦੇ ਨਾਲ ਫਸਲ ਡਿੱਗ ਪੈਦੀ ਹੈ ਅਤੇ ਝਾੜ ਘੱਟ ਜਾਂਦਾ ਹੈ। ਇਸ ਲਈ ਫਸਲ ਨੂੰ ਹਲਕਾ ਪਾਣੀ ਦੇਣਾ ਲਾਹੇਵੰਦ ਹੋਵੇਗਾ ਅਤੇ ਪਾਣੀ ਦੇਣ ਸਮੇਂ ਹਵਾ ਦਾ ਰੁਖ ਵੇਖਣਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਫਸਲ ਜਦ ਗੋਭ ਅਵੱਸਥਾ ਵਿਚ ਹੋਵੇ ਤਾਂ ਗਰਮ ਤਾਪਮਾਨ ਤੋਂ ਬਚਾਉਣ ਲਈ ਕਿਸਾਨ 2 ਪ੍ਰਤੀਸ਼ਤ ਪੋਟਾਸ਼ੀਅਮ ਨਾਈਟ੍ਰੇਟ ਦੀ ਸਪਰੇਅ ਕਣਕ ਦੀ ਫਸਲ ਤੇ ਕਰ ਸਕਦੇ ਹਨ। ਪਹਿਲਾ ਸਪਰੇ ਗੋਭ ਵਾਲਾ ਪੱਤਾ ਨਿਕਲਣ ਸਮੇਂ ਅਤੇ ਦੂਜਾ ਬੂਰ ਪੈਣ ਸਮੇਂ ਕੀਤਾ ਜਾ ਸਕਦਾ ਹੈ। ਕੈਪਸ਼ਨ-ਕਣਕ ਦੀ ਫਸਲ ਦੀ ਸੰਭਾਲ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫਸਰ ਡਾ ਗੁਰਪ੍ਰੀਤ ਸਿੰਘ ।

Fast News Punjab

Related Articles

Back to top button