ਡਾ. ਗਗਨਦੀਪ ਸਿੰਘ ਸਿੱਧੂ ਬਣੇ ਐੱਸ ਐਮ ਉ

ਤਾਜਾ ਖਬਰਾਂ

ਮੋਗਾ 19 ਮਾਰਚ (ਚਰਨਜੀਤ ਸਿੰਘ)

ਪੰਜਾਬ ਸਰਕਾਰ ਨੇ ਸਿਹਤ ਵਿੱਚ ਦਿੱਤੀਆਂ ਤਰੱਕੀਆ ਦੌਰਾਨ ਜਿਲਾ ਮੋਗਾ ਦੇ ਵਿੱਚ ਡਰੋਲੀ ਭਾਈ ਸੀ ਐਚ ਸੀ ਵਿੱਚ ਨਵੇਂ ਤੌਰ ‘ਤੇ ਤਾਇਨਾਤ ਹੋਏ ਐੱਸ.ਐਮ.ਓ. ਡਾ. ਗਗਨਦੀਪ ਸਿੰਘ ਸਿੱਧੂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ‘ਤੇ ਹਸਪਤਾਲ ਦੇ ਸਮੂਹ ਸਟਾਫ਼ ਵੱਲੋਂ ਉਨ੍ਹਾਂ ਦਾ ਨਿੱਘਾ ਅਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਸਟਾਫ਼ ਮੈਂਬਰਾਂ ਨੇ ਡਾ. ਸਿੱਧੂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਦੇ ਹੋਏ ਉਨ੍ਹਾਂ ਦੀ ਆਮਦ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਉਮੀਦ ਜਤਾਈ ਕਿ ਉਨ੍ਹਾਂ ਦੀ ਰਹਿਨੁਮਾਈ ਹੇਠ ਹਸਪਤਾਲ ਵਿੱਚ ਸਿਹਤ ਸੇਵਾਵਾਂ ਹੋਰ ਵੀ ਮਜ਼ਬੂਤ ਹੋਣਗੀਆਂ। ਇਸ ਮੌਕੇ ਡਾ. ਗਗਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ। ਉਨ੍ਹਾਂ ਨੇ ਸਟਾਫ਼ ਦੇ ਸਹਿਯੋਗ ਨਾਲ ਹਸਪਤਾਲ ਦੀ ਕਾਰਗੁਜ਼ਾਰੀ ਨੂੰ ਹੋਰ ਸੁਧਾਰਨ ਦਾ ਭਰੋਸਾ ਵੀ ਦਿੱਤਾ। ਇਸ ਦੌਰਾਨ ਹਸਪਤਾਲ ਦੇ ਡਾਕਟਰਾਂ, ਨਰਸਿੰਗ ਸਟਾਫ਼ ਅਤੇ ਹੋਰ ਕਰਮਚਾਰੀਆਂ ਵੱਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ ਅਤੇ ਨਵੇਂ ਐੱਸ.ਐਮ.ਓ. ਦਾ ਸਵਾਗਤ ਕੀਤਾ ਗਿਆ। ਜਿਕਰਯੋਗ ਹੈ ਕਿ ਡਾਕਟਰ ਗਗਨਦੀਪ ਸਿੰਘ ਸਿੱਧੂ ਹੱਡੀਆਂ ਦੇ ਰੋਗਾਂ ਦੇ ਮਾਹਿਰ ਵਜੋਂ ਆਪਣੀਆਂ ਸੇਵਾਵਾਂ ਜਿਲੇ ਦੇ ਸਿਵਿਲ ਹਸਪਤਾਲ ਵਿਖੇ ਨਿਭਾ ਰਹੇ ਸਨ । ਡਾਕਟਰ ਸਿੱਧੂ ਦੇ ਐੱਸ ਐੱਮ ਓ ਬਣ ਜਾਣ ਤੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਹੈ।

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

 

Fast News Punjab