WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਅਪਰਾਧਸਿੱਖਿਆਖੇਡਤਾਜਾ ਖਬਰਾਂਤਾਜ਼ਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ

ਜ਼ਿਲਾ ਮੈਜਿਸਟ੍ਰੇਟ ਮੋਗਾ ਵੱਲੋਂ 30 ਨਵੰਬਰ ਤੱਕ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ’ਤੇ ਪਾਬੰਦੀ

ਪਿੰਡਾਂ ਸ਼ਹਿਰਾਂ ਵਿੱਚ ਠੀਕਰੀ ਪਹਿਰੇ ਲਗਾਉਣ ਦੇ ਆਦੇਸ਼

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10
ਮੋਗਾ, 9 ਅਕਤੂਬਰ(Charanjit Singh):-
ਜ਼ਿਲਾ ਮੈਜਿਸਟ੍ਰੇਟ ਮੋਗਾ ਸ੍ਰੀ ਹਰੀਸ਼ ਨਾਈਰ ਨੇ ਦੱਸਿਆ ਕਿ ਜ਼ਿਲਾ ਮੋਗਾ ਵਿੱਚ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ.2) ਦੀ ਧਾਰਾ 144 ਅਧੀਨ ਲੋਕ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ਜਿਹੜੇ ਕਿ  30 ਨਵੰਬਰ, 2021 ਤੱਕ ਲਾਗੂ ਰਹਿਣਗੇ।
ਸ਼ਹਿਰ ਦੇ ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ਤੇ ਪਾਬੰਦੀ
ਇਨਾਂ ਪਾਬੰਦੀਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਮੈਜਿਸਟ੍ਰੇਟ ਨੇ  ਦੱਸਿਆ ਕਿ ਮੋਗਾ ਸ਼ਹਿਰ ਦੇ ਮੇਨ ਬਜ਼ਾਰ (ਲਾਈਟਾਂ ਵਾਲਾ ਚੌਂਕ ਤੋਂ ਦੇਵ ਹੋਟਲ, ਚੌਂਕ ਤੱਕ) ਭਾਰੀ ਵਾਹਨਾਂ ਦੀ ਐਂਟਰੀ  ਸਵੇਰੇ 8 ਵਜੇ ਤੋਂ ਸ਼ਾਮੀ 8 ਵਜੇ ਤੱਕ ਚਾਲੂ ਰੱਖਣ ਨਾਲ ਜਿੱਥੇ ਆਮ ਪਬਲਿਕ ਨੂੰ ਟ੍ਰੈਫਿਕ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਉਥੇ ਵਾਹਨ ਇੱਕ ਦੂਸਰੇ ਤੋਂ ਅੱਗੇ ਕੱਢਣ ਦੀ ਮਨਸ਼ਾ ਕਰਕੇ ਤਕਰਾਰਬਾਜ਼ੀ ਦੀ ਸਥਿਤੀ ਵੀ ਬਣਨ ਦਾ ਖਦਸ਼ਾ ਰਹਿੰਦਾ ਹੈ। ਇਸ ਲਈ ਸ਼ਹਿਰ ਦੇ ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ਕਰਨ ਤੇ ਪਾਬੰਦੀ ਲਗਾਈ ਗਈ ਹੈ। ਇਹ ਵਾਹਨ ਇਸ ਸਮੇਂ ਜੀ.ਟੀ. ਰੋਡ ਰਾਹੀ ਵਾਇਆ ਗਾਂਧੀ ਰੋਡ ਤੋਂ ਰੇਲਵੇ ਰੋਡ/ਪ੍ਰਤਾਪ ਰੋਡ, ਚੈਂਬਰ ਰੋਡ, ਸਟੇਡੀਅਮ ਰੋਡ ਦੇ ਸਾਹਮਣੇ ਗਲੀ ਨੰ. 9 ਰਾਹੀਂ ਦੇਵ ਹੋਟਲ ਚੌਂਕ ਜਾਇਆ ਕਰਨਗੇ।
ਮੋਗਾ ਸ਼ਹਿਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਪੁੱਟਣ ਤੇ ਪਾਬੰਦੀ
ਮੋਗਾ ਸ਼ਹਿਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਪੁੱਟਣ ਕਰਕੇ ਕਈ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਇਸ ਕਾਰਣ ਕਈ ਮੌਤਾਂ ਵੀ ਹੋਈਆਂ ਹਨ। ਅਜਿਹੀਆਂ ਦੁਰਘਟਨਾਵਾਂ ਦੀ ਰੋਕਥਾਮ ਕਰਨ ਲਈ ਮੋਗਾ ਦੇ ਪੇਡੂ ਅਤੇ ਸ਼ਹਿਰੀ ਖੇਤਰਾਂ ਵਿੱਚ  ਕਾਰਜਕਾਰੀ ਇੰਜੀਨੀਅਰ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਮੋਗਾ ਦੀ ਲਿਖਤੀ ਪ੍ਰਵਾਨਗੀ  ਅਤੇ ਦੇਖ ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਪੁੱਟਣ/ਪੁਟਾਉਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਪਿੰਡਾਂ ਅਤੇ ਸ਼ਹਿਰਾਂ ਵਿੱਚ ਠੀਕਰੀ ਪਹਿਰੇ ਲਗਾਉਣ ਦੇ ਆਦੇਸ਼
ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਮੋਗਾ ਜ਼ਿਲੇ ਦੇ ਪਿੰਡਾਂ ਵਿੱਚ ਚੋਰੀਆਂ ਅਤੇ ਹੋਰ ਭੰਨਤੋੜ ਦੀਆਂ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ। ਜਿੰਨਾਂ ਨਾਲ ਲੋਕਾਂ ਦੇ ਜਾਨ ਮਾਲ ਨੂੰ ਨੁਕਸਾਨ ਪਹੁੰਚਣ ਤੇ ਠੇਸ ਲੱਗਣ ਦਾ ਖਤਰਾ ਪੈਦਾ ਹੋ ਸਕਦਾ ਹੈ। ਇਸ ਤੋਂ ਇਲਾਵਾ ਕੁਝ ਸ਼ਰਾਰਤੀ ਅਨਸਰਾਂ ਵੱਲੋ ਪਾਵਰ ਗਰਿੱਡ, ਸਟੋਰ, ਸਬ-ਸਟੇਸ਼ਨ, ਹਾਈ ਪਾਵਰ ਟਰਾਂਸਮਿਸ਼ਨ ਲਾਈਨਾਂ ਅਤੇ ਬਿਜਲੀ ਬੋਰਡ ਦੀ ਜਾਂ ਹੋਰ ਸਰਕਾਰੀ ਪ੍ਰਾਪਰਟੀ ਨੂੰ ਵੀ ਵੱਡੇ ਪੱਧਰ ਤੇ ਨੁਕਸਾਨ ਪਹੁੰਚਾਉਣ ਦਾ ਖਦਸ਼ਾ ਹੈ। ਇਸ ਲਈ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਠੀਕਰੀ ਪਹਿਰਾ ਲਗਾਉਣ ਦਾ ਪ੍ਰਬੰਧ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਠੀਕਰੀ ਪਹਿਰਾ ਲਗਵਾਉਣ ਲਈ ਪਿੰਡਾਂ ਵਿੱਚ ਪਿੰਡ ਦਾ ਸਰਪੰਚ ਅਤੇ ਸ਼ਹਿਰੀ ਇਲਾਕੇ ਵਿੱਚ ਆਪਣੇ ਆਪਣੇ ਵਾਰਡ ਦੇ ਮਿਊਂਸਪਲ ਕੌਂਸਲਰ ਨੂੰ ਜਿੰਮੇਵਾਰੀ ਦੇਣ ਲਈ ਕਿਹਾ ਗਿਆ ਹੈ।
ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ  ਸ਼ੋਰ ਪੈਦਾ ਕਰਨ ਵਾਲੇ ਪਟਾਖੇ ਚਲਾਉਣ ਤੇ ਪਾਬੰਦੀ
ਸ੍ਰੀ ਹਰੀਸ਼ ਨਾਈਰ ਨੇ ਅੱਗੇ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਇੱਕ ਪਟੀਸ਼ਨ ਵਿੱਚ ਪਾਸ ਕੀਤੇ ਹੁਕਮਾਂ ਦੀ ਪਾਲਣਾ ਕਰਦਿਆਂ ਰਾਤ ਦੇ 10 ਵਜੇ ਤੋਂ ਸਵੇਰੇ 6 ਵਜੇ ਤੱਕ ਸ਼ੋਰ ਪੈਦਾ ਕਰਨ ਵਾਲੇ ਪਟਾਖਿਆਂ ਨੂੰ ਚਲਾਉਣ ਤੇ ਪੂਰਨ ਤੋਰ ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਤੇ ਲਾਗੂ ਨਹੀ ਹੋਵੇਗੀ।
ਜ਼ਿਲੇ ਵਿੱਚ ਕਿਸੇ ਵੀ ਥਾਂ ਤੇ ਚਲਾਏ ਜਾ ਰਹੇ ਲਾਊਡ ਸਪੀਕਰ, ਪਬਲਿਕ ਐਡਰੈਸ ਸਿਸਟਮ ਆਦਿ ਦੀ ਆਵਾਜ਼ ਸੀਮਾ 10 ਡੀ.ਬੀ.(ਏ) ਅਤੇ 75 (ਏ) ( ਸਬੰਧਤ ਜਗਾ ਦੇ ਆਵਾਜ਼ੀ ਸਟੈਂਡਰ ਅਨੁਸਾਰ) ਤੋਂ ਵੱਧ ਨਹੀਂ ਹੋਵੇਗੀ। ਰਾਤ ਦੇ 10 ਵਜੇ ਤੋਂ ਸਵੇਰੇ 6 ਵਜੇ ਤੱਕ ਢੋਲ, ਡਰੱਮ ਅਤੇ ਹੋਰ ਕਿਸੇ ਤਰਾਂ ਦੀ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ ਨੂੰ ਵਜਾਉਣ ਤੇ (ਜਨ ਹਿੱਤ ਐਮਰਜੈਂਸੀ ਦੇ ਹਾਲਾਤ ਨੂੰ ਛੱਡ ਕੇ) ਪਾਬੰਦੀ ਹੋਵੇਗੀ। ਰਾਤ ਦੇ 10 ਵਜੇ ਤੋਂ ਸਵੇਰੇ 6 ਵਜੇ ਤੱਕ ਰਿਹਾਇਸ਼ੀ ਇਲਾਕਿਆਂ ਵਿੱਚ ਕਿਸੇ ਤਰਾਂ ਦੇ ਹਾਰਨ ਨੂੰ ਵਜਾਉਣ ਤੇ ਪੂਰਨ ਪਾਬੰਦੀ ਹੋਵੇਗੀ। ਪਰੈਸ਼ਰ ਹਾਰਨ/ਹੂਟਰ ਅਤੇ ਹੋਰ ਅਜਿਹੇ ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ (ਨਿਰਧਾਰਿਤ ਸੀਮਾਂ ਤੋਂ ਵੱਧ) ਨੂੰ ਵਜਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ।
ਜ਼ਿਲਾ ਮੈਜਿਸਟ੍ਰੇਟ ਨੇ ਅਖੀਰ ਵਿੱਚ ਕਿਹਾ ਕਿ ਉਕਤ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ/ਅਦਾਰਿਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
———————-
Ramandeep kaur

Related Articles

Back to top button