WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

*ਤੰਦਰੁਸਤ ਸਰੀਰ ਦੇ ਲਈ ਸਰੀਰਕ ਕਸਰਤ ਜਰੂਰੀ: ਸਿਵਲ ਸਰਜਨ*

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 8 ਅਪ੍ਰੈਲ ,2026(ਚਰਨਜੀਤ ਸਿੰਘ)

ਸਿਵਲ ਸਰਜਨ ਮੋਗਾ ਡਾ. ਰਮਨਦੀਪ ਸਿੰਗਲਾ ਨੇ ਕਿਹਾ ਕਿ ਅੱਜ ਦੇ ਤੇਜ਼ ਰਫ਼ਤਾਰ ਅਤੇ ਤਕਨਾਲੋਜੀ ਭਰੇ ਜੀਵਨ ਵਿੱਚ ਮਨੁੱਖ ਦੀ ਸਰੀਰਕ ਗਤੀਵਿਧੀ ਘਟਦੀ ਜਾ ਰਹੀ ਹੈ ਜੋ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ, ਕਿਉਂਕਿ ਇਹ ਕਈ ਬਿਮਾਰੀਆਂ ਦਾ ਮੁੱਖ ਕਾਰਨ ਬਣ ਰਹੀ ਹੈ। ਉਹਨਾਂ ਕਿਹਾ ਕਿ ਬੱਚਿਆਂ ਤੋਂ ਲੈ ਬਜ਼ੁਰਗਾਂ ਤੱਕ ਹਰ ਉਮਰ ਦੇ ਵਿਅਕਤੀ ਦੀ ਤੰਦਰੁਸਤੀ ਲਈ ਸਰੀਰਕ ਗਤੀਵਿਧੀ ਬੇਹੱਦ ਜ਼ਰੂਰੀ ਹੈ। ਡਾਕਟਰ ਸਿੰਗਲਾ ਨੇ ਗੱਲਬਾਤ ਦੌਰਾਨ ਕਿਹਾ ਕਿ ਅੱਜ-ਕੱਲ੍ਹ ਮੋਬਾਈਲ ਅਤੇ ਟੀ.ਵੀ ਦੀ ਜ਼ਿਆਦਾ ਵਰਤੋਂ ਕਾਰਨ ਬੱਚਿਆਂ ਵਿੱਚ ਬਾਹਰ ਖੇਡਣ ਦੀ ਆਦਤ ਘੱਟ ਰਹੀ ਹੈ, ਜਿਸ ਨਾਲ ਮੋਟਾਪਾ ਅਤੇ ਹੱਡੀਆਂ ਦੀ ਕਮਜ਼ੋਰੀ ਵਰਗੀਆਂ ਸਮੱਸਿਆਵਾਂ ਵੱਧ ਰਹੀਆਂ ਹਨ। ਉਹਨਾਂ ਬੱਚਿਆਂ ਦੇ ਵਿਕਾਸ ਵਿੱਚ ਸਰੀਰਕ ਕਿਰਿਆਵਾਂ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਖੇਡਾਂ ਅਤੇ ਭੱਜ-ਦੌੜ ਨਾਲ ਬੱਚਿਆਂ ਦੀਆਂ ਹੱਡੀਆਂ ਅਤੇ ਮਾਸਪੇਸ਼ੀਆਂ ਮਜ਼ਬੂਤ ਹੁੰਦੀਆਂ ਹਨ। ਇਸ ਨਾਲ ਉਹਨਾਂ ਦੀ ਯਾਦਾਸ਼ਤ ਤੇਜ਼ ਹੁੰਦੀ ਹੈ ਅਤੇ ਇਕਾਗਰਤਾ ਵਿੱਚ ਵੀ ਸੁਧਾਰ ਹੁੰਦਾ ਹੈ। ਉਹਨਾਂ ਕਿਹਾ ਕਿ ਵੱਡਿਆਂ ਵਿੱਚ ਸਰੀਰਕ ਕਸਰਤ ਦੀ ਆਦਤ ਦਿਲ ਦੀਆਂ ਬਿਮਾਰੀਆਂ, ਸ਼ੂਗਰ, ਕੈਂਸਰ ਅਤੇ ਉੱਚ ਰਕਤਚਾਪ ਦੇ ਖਤਰੇ ਨੂੰ ਘਟਾਉਂਦੀ ਹੈ। ਇਹ ਮਨੁੱਖ ਦੀ ਮਾਨਸਿਕ ਸਿਹਤ ਨੂੰ ਵੀ ਬਿਹਤਰ ਬਣਾਉਂਦੀ ਹੈ ਅਤੇ ਤਣਾਅ ਤੇ ਡਿਪ੍ਰੈਸ਼ਨ ਵੀ ਘਟਾਉਂਦੀ ਹੈ। ਸਿਵਲ ਸਰਜਨ ਨੇ ਬਜ਼ੁਰਗਾਂ ਨੂੰ ਹਲਕੀ-ਫੁਲਕੀ ਕਸਰਤ, ਜਿਵੇਂ ਸੈਰ ਜਾਂ ਯੋਗਾ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਇਸ ਉਮਰ ਵਿੱਚ ਚੰਗੀ ਸਿਹਤ ਹੀ ਅਸਲ ਸਾਥ ਨਿਭਾਉਂਦੀ ਹੈ। ਉਹਨਾਂ ਕਿਹਾ ਕਿ ਕਸਰਤ ਕਰਨ ਨਾਲ ਜੋੜਾਂ ਦੀ ਲਚਕ ਬਣੀ ਰਹਿੰਦੀ ਹੈ ਅਤੇ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਡਾ.ਸਿੰਗਲਾ ਨੇ ਕਿਹਾ ਕਿ ਸਰੀਰਕ ਗਤੀਵਿਧੀ ਸਿਰਫ਼ ਖੇਡਾਂ ਜਾਂ ਜਿਮ ਤੱਕ ਸੀਮਿਤ ਨਹੀਂ, ਸਗੋਂ ਇਹ ਜੀਵਨਸ਼ੈਲੀ ਦਾ ਅਹਿਮ ਹਿੱਸਾ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਛੋਟੀਆਂ-ਛੋਟੀਆਂ ਆਦਤਾਂ ਜਿਵੇਂ ਕਿ ਲਿਫ਼ਟ ਦੀ ਥਾਂ ਪੌੜੀਆਂ ਦੀ ਵਰਤੋਂ ਕਰਨਾ, ਨਜ਼ਦੀਕੀ ਥਾਂ ‘ਤੇ ਪੈਦਲ ਜਾਣਾ, ਬਾਗਵਾਨੀ ਜਾਂ ਸਾਈਕਲਿੰਗ ਕਰਨਾ, ਪਰਿਵਾਰਕ ਮੈਂਬਰਾਂ ਜਾਂ ਦੋਸਤਾਂ ਨਾਲ ਆਊਟਡੋਰ ਖੇਡ ਖੇਡਣਾ ਅਤੇ ਸਵੇਰੇ ਜਾਂ ਸ਼ਾਮ ਨੂੰ ਸੈਰ ਕਰਨਾ ਸਿਹਤ ਨੂੰ ਬਿਹਤਰ ਬਣਾਉਣ ਦਾ ਸਭ ਤੋਂ ਸੌਖਾ ਤਰੀਕਾ ਹੈ। ਇਸ ਮੌਕੇ ਓਹਨਾ ਦੇ ਨਾਲ ਜਿਲਾ ਸਿੱਖਿਆ ਅਤੇ ਸੂਚਨਾ ਅਫ਼ਸਰ ਜਸਜੀਤ ਕੌਰ ਅਤੇ ਹਰਜਿੰਦਰ ਕੌਰ ਮੀਡੀਆ ਬਲਾਕ ਮੀਡੀਆ ਇੰਚਾਰਜ ਵੀ ਹਾਜ਼ਿਰ ਸਨ।

 

Fast News Punjab

Related Articles

Back to top button