WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਅਜਾਦ ਕਿਸਾਨ ਮੋਰਚਾ ਪੰਜਾਬ ਨੇ ਕਿਸਾਨੀ ਮੰਗਾਂ ਨੂੰ ਲੈਕੇ ਰਾਸ਼ਟਰਪਤੀ ਅਤੇ ਖੇਤੀਬਾੜੀ ਮੰਤਰੀ ਭਾਰਤ ਦੇ ਨਾਂ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪ੍ਰਦਰਸ਼ਨ ਤੇ ਬਾਅਦ ਸੌਪੇਂ ਮੰਗ ਪੱਤਰ

ਹੜਾਂ ਦਾ ਬਕਾਇਆ,ਗੜੇਮਾਰੀ ਦਾ ਮੁਆਵਜ਼ਾ ਅਤੇ ਪੰਜਾਬ ਚ ਖਸ-ਖਸ ਦੀ ਖੇਤੀ ਦੀ ਉੱਠੀ ਮੰਗ,ਜਥੇਬੰਦੀਆਂ ਨੇ ਮੋਗਾ ਡੀਸੀ ਨੂੰ ਦਿੱਤਾ ਮੰਗ ਪੱਤਰ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ 10 ਅਪ੍ਰੈਲ (ਚਰਨਜੀਤ ਸਿੰਘ)

ਅਜਾਦ ਕਿਸਾਨ ਮੋਰਚਾ ਪੰਜਾਬ (AKM Punjab) ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਮੋਰਚੇ ਦੇ ਆਗੂਆਂ ਅਤੇ ਕਿਸਾਨ ਜਥੇਬੰਦੀਆਂ ਨੇ ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਨਾਮ ਮੰਗ ਪੱਤਰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਰਾਹੀਂ ਸੌਂਪੇ। ਇਸ ਸੰਬੰਧੀ ਅੱਜ ਮੋਗਾ ਵਿੱਚ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਅਤੇ ਜਥੇਬੰਦੀ ਆਗੂਆਂ ਚ ਸੁੱਖ ਗਿੱਲ ਮੋਗਾ ਸੂਬਾ ਪ੍ਰਧਾਨ ਬੀਕੇਯੂ ਤੋਤੇਵਾਲ,ਬਾਬਾ ਸੁਖਦੀਪ ਸਿੰਘ ਖਾਲਸਾ ਸਰਬੱਤ ਦਾ ਭਲਾ ਮੰਚ ਪੰਜਾਬ,ਹਰਵਿੰਦਰ ਸਿੰਘ ਢੋਲੇਵਾਲਾ ਬੀਕੇਯੂ ਮਝੈਲ,ਜੱਗਾ ਭੇਣੀ ਹੜ ਪੀੜਤ ਕਿਸਾਨ ਸੰਘਰਸ਼ ਕਮੇਟੀ,ਸ਼੍ਰੀ ਅੰਮ੍ਰਿਤਸਰ ਸਤਨਾਮ ਸਿੰਘ ਸੰਧੂ ਹਰੀਕੇ ਬੀਕੇਯੂ ਮਝੈਲ,ਜਿਲ੍ਹਾ ਫਿਰੋਜਪੁਰ ਚ ਜਸਬੀਰ ਸਿੰਘ ਆਹਲੂਵਾਲੀਆ ਹੜ ਪੀੜਤ ਕਿਸਾਨ ਸੰਘਰਸ਼ ਕਮੇਟੀ,ਤਰਨਜੀਤ ਸਿੰਘ ਗਿੱਲ ਕਰਮੂੰਵਾਲਾ ਜਿਲ੍ਹਾ ਪ੍ਰਧਾਨ ਬੀਕੇਯੂ ਤੋਤੇਵਾਲ,ਜਿਲ੍ਹਾ ਮੋਹਾਲੀ ਚ ਸੇਵਾ ਸਿੰਘ ਜਿਲ੍ਹਾ ਪ੍ਰਧਾਨ ਮੋਹਾਲੀ ਬੀਕੇਯੂ ਤੋਤੇਵਾਲ,ਜਿਲ੍ਹਾ ਬਰਨਾਲਾ ਚ ਹਰਵਿੰਦਰ ਸਿੰਘ ਬੱਲੋ ਬੀਕੇਯੂ ਏਕਤਾ ਮਾਲਵਾ ਤੇ ਸਾਥੀਆਂ,ਜਿਲ੍ਹਾ ਫਾਜਿਲਕਾ ਚ ਗੁਰਨਾਮ ਸਿੰਘ ਅਬੋਹਰ ਬੀਕੇਯੂ ਤੋਤੇਵਾਲ,ਜਿਲ੍ਹਾ ਕਪੂਰਥਲਾ ਚ ਪਰਮਜੀਤ ਸਿੰਘ ਜੱਬੋਵਾਲ,ਜਿਲ੍ਹਾ ਜਲੰਧਰ ਚ ਨਛੱਤਰ ਸਿੰਘ ਸ਼ੇਰੇ ਪੰਜਾਬ ਨੌਜਵਾਨ ਜਥੇਬੰਦੀ,ਜਿਲ੍ਹਾ ਲੁਧਿਆਣਾ ਚ ਤਰਨਜੀਤ ਸਿੰਘ ਨਿਮਾਣਾ ਅੰਨਦਾਤਾ ਕਿਸਾਨ-ਮਜਦੂਰ ਯੂਨੀਅਨ,ਜਿਲ੍ਹਾ ਬਠਿੰਡਾ ਚ ਸੂਬਾ ਪ੍ਰਧਾਨ ਬੀਕੇਯੂ ਏਕਤਾ ਮਾਲਵਾ,ਜਿਲ੍ਹਾ ਮਾਨਸਾ ਚ ਜਿਲ੍ਹਾ ਪ੍ਰਧਾਨ ਨਸੀਬ ਸਿੰਘ ਬੀਕੇਯੂ ਏਕਤਾ ਮਾਲਵਾ,ਜਿਲ੍ਹਾ ਤਰਨਤਾਰਨ ਚ ਜੱਜਬੀਰ ਸਿੰਘ ਭਿੱਖੀਵਿੰਡ ਬੀਕੇਯੂ ਮਝੈਲ,ਜੱਜਵਿੰਦਰ ਸਿੰਘ ਸਭਰਾ ਹੜ ਪੀੜਤ ਸੰਘਰਸ਼ ਕਮੇਟੀ ਵੱਲੋਂ ਪ੍ਰਦਰਸ਼ਨ ਕਰਨ ਉਪਰੰਤ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਗਏ,ਆਗੂਆਂ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਘੱਟ ਭਾਅ, ਵਧਦੇ ਕਰਜ਼ੇ ਅਤੇ ਕੁਦਰਤੀ ਆਫ਼ਤਾਂ ਕਾਰਨ ਗੰਭੀਰ ਸੰਕਟ ਦਾ ਸਾਹਮਣਾ ਕਰ ਰਿਹਾ ਹੈ,ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਹੜ੍ਹਾਂ ਨੇ ਝੋਨੇ ਦੀ ਫਸਲ ਬਰਬਾਦ ਕਰ ਦਿੱਤੀ ਸੀ, ਜਦਕਿ ਇਸ ਸਾਲ ਭਾਰੀ ਮੀਂਹ ਅਤੇ ਗੜੇਮਾਰੀ ਨਾਲ ਕਣਕ ਅਤੇ ਸਬਜ਼ੀਆਂ ਦੀ ਫਸਲ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ। ਇਸ ਲਈ ਹੜ੍ਹਾਂ ਦੇ ਬਕਾਇਆ ਮੁਆਵਜ਼ੇ ਦੀ ਤੁਰੰਤ ਅਦਾਇਗੀ ਅਤੇ ਗੜੇਮਾਰੀ ਨਾਲ ਹੋਏ ਨੁਕਸਾਨ ਦਾ ਯੋਗ ਮੁਆਵਜ਼ਾ ਦਿੱਤਾ ਜਾਣਾ ਬਹੁਤ ਜ਼ਰੂਰੀ ਹੈ,ਅਜਾਦ ਕਿਸਾਨ ਮੋਰਚੇ ਦੀਆਂ ਮੰਗਾਂ ਜਿਨ੍ਹਾਂ ਵਿੱਚ 1. ਪੰਜਾਬ ਵਿੱਚ ਖਸ-ਖਸ ਦੀ ਖੇਤੀ ਸ਼ੁਰੂ ਕਰਵਾਈ ਜਾਵੇ ਤਾਂ ਜੋ ਖੇਤੀ ਨੂੰ ਲਾਹੇਵੰਦ ਬਣਾਇਆ ਜਾ ਸਕੇ ਅਤੇ ਕਿਸਾਨਾਂ ਨੂੰ ਕਰਜ਼ੇ ਦੀ ਮਾਰ ਤੋਂ ਬਚਾਇਆ ਜਾ ਸਕੇ।
2. ਚਿੱਟੇ ਦੇ ਨਸ਼ੇ ਨੂੰ ਰੋਕਣ ਲਈ ਇਸ ਦੇ ਬਦਲ ਵਜੋਂ ਪੰਜਾਬ ਵਿੱਚ ਭੁੱਕੀ-ਅਫੀਮ ਦੇ ਲਾਇਸੈਂਸੀ ਠੇਕੇ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ।
3. ਹੜ੍ਹ ਪੀੜਤਾਂ ਦੀ ਬਕਾਇਆ ਰਾਸ਼ੀ ਜਲਦ ਜਾਰੀ ਕੀਤੀ ਜਾਵੇ ਅਤੇ ਕੁਦਰਤੀ ਆਫ਼ਤਾਂ ਲਈ ਕੇਂਦਰ ਸਰਕਾਰ ਵੱਲੋਂ ਵਿਸ਼ੇਸ਼ ਪੈਕੇਜ ਦਿੱਤਾ ਜਾਵੇ।
4. ਕਿਸਾਨਾਂ ਨੂੰ ਨਵੀਆਂ ਨਕਦੀ ਫਸਲਾਂ ਵੱਲ ਮੋੜਨ ਲਈ ਵਿਕਲਪ ਮੁਹੱਈਆ ਕਰਵਾਏ ਜਾਣ ਅਤੇ ਫਸਲਾਂ ਤੇ ਸਬਜ਼ੀਆਂ ਦਾ 100% ਬੀਮਾ ਕੀਤਾ ਜਾਵੇ।
5. ਖੇਤੀਬਾੜੀ ਦੀ ਘਟਦੀ ਆਮਦਨ ਨੂੰ ਧਿਆਨ ਵਿੱਚ ਰੱਖਦਿਆਂ ਪਾਰਦਰਸ਼ੀ ਅਤੇ ਕਿਸਾਨ-ਹਿਤੈਸ਼ੀ ਨੀਤੀਆਂ ਬਣਾਈਆਂ ਜਾਣ।
6. ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘ ਰਿਹਾਅ ਕੀਤੇ ਜਾਣ ਅਤੇ ਚਾਰੇ ਧਰਮਾਂ ਦੇ ਗ੍ਰੰਥਾਂ ਦੇ ਸਤਿਕਾਰ ਲਈ ਸਖ਼ਤ ਕਾਨੂੰਨ ਬਣਾਇਆ ਜਾਵੇ।
7. ਕਿਸਾਨਾਂ ਅਤੇ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਸਰਕਾਰੀ ਤੇ ਪ੍ਰਾਈਵੇਟ ਬੈਂਕਾਂ ਨੂੰ ਸੈਟਲਮੈਂਟ ਸਕੀਮਾਂ ਚਲਾਉਣ ਦੇ ਹੁਕਮ ਦਿੱਤੇ ਜਾਣ।
8. ਸਤਲੁਜ ਦਰਿਆ ਵਿੱਚ ਪੈ ਰਹੇ ਪ੍ਰਦੂਸ਼ਣ ਨੂੰ ਰੋਕਿਆ ਜਾਵੇ। ਬੁੱਢਾ ਨਾਲਾ, ਲੁਧਿਆਣਾ ਅਤੇ ਫੈਕਟਰੀਆਂ ਵੱਲੋਂ ਛੱਡੇ ਜਾ ਰਹੇ ਗੰਦੇ ਪਾਣੀ ‘ਤੇ ਕਾਰਵਾਈ ਕਰਕੇ ਟ੍ਰੀਟਮੈਂਟ ਪਲਾਂਟ ਲਗਾਏ ਜਾਣ। ਇੰਦਰਾ ਕੈਨਾਲ ਰਾਹੀਂ ਇਹੀ ਪਾਣੀ ਰਾਜਸਥਾਨ ਤੱਕ ਪਹੁੰਚਦਾ ਹੈ, ਜਿਸ ਕਾਰਨ ਜਨਤਾ ਦੀ ਸਿਹਤ ਪ੍ਰਭਾਵਿਤ ਹੋ ਰਹੀ ਹੈ।
9. ਪਾਣੀ ਅਤੇ ਹਵਾ ਨੂੰ ਪ੍ਰਦੂਸ਼ਿਤ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।
10. ਪੰਜਾਬ ਦੀਆਂ 23 ਫਸਲਾਂ ‘ਤੇ ਐਮ.ਐਸ.ਪੀ.ਦੀ ਕਾਨੂੰਨੀ ਗਰੰਟੀ ਲਈ ਕਾਨੂੰਨ ਬਣਾੲਆ ਜਾਵੇ, ਕਿਸਾਨ ਆਗੂਆਂ ਨੇ ਪੰਜਾਬ ਵਿੱਚ ਖੇਤੀ ਨੂੰ ਲਾਹੇਵੰਦ ਬਣਾਉਣ ਲਈ ਖਸ-ਖਸ ਦੀ ਖੇਤੀ ਸ਼ੁਰੂ ਕਰਨ ਦੀ ਮੰਗ ਵੀ ਉਠਾਈ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ ਅਤੇ ਉਹ ਕਰਜ਼ੇ ਦੇ ਬੋਝ ਤੋਂ ਬਚ ਸਕਣਗੇ,ਮੰਗ ਪੱਤਰ ਵਿੱਚ ਪੰਜਾਬ ਦੀਆਂ 23 ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਾਰੰਟੀ, ਕਿਸਾਨਾਂ ਅਤੇ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਨ, ਫਸਲਾਂ ਦਾ 100 ਫੀਸਦੀ ਬੀਮਾ ਕਰਨ ਅਤੇ ਪ੍ਰਦੂਸ਼ਣ ਰੋਕਣ ਲਈ ਸਖ਼ਤ ਕਦਮ ਚੁੱਕਣ ਦੀ ਮੰਗ ਵੀ ਕੀਤੀ ਗਈ ਹੈ,ਅਜਾਦ ਕਿਸਾਨ ਮੋਰਚਾ ਪੰਜਾਬ ਦੇ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ,ਇਸ ਮੌਕੇ ਕੁਲਜੀਤ ਸਿੰਘ ਰੌਤਾ,ਗੁਰਚਰਨ ਸਿੰਘ ਤੋਤੇਵਾਲ,ਮਲਕੀਤ ਸਿੰਘ ਸ਼ਾਹਕੋਟ,ਚੰਦਨ ਰੌਂਤਾ,ਦੀਪ ਮੁਦਕੀ,ਸੁਖਮਨ ਹਰਾਜ ਆਦਿ ਕਿਸਾਨ ਆਗੂ ਹਾਜਰ ਸਨ ।

 

Fast News Punjab

Related Articles

Back to top button