ਅਪਰਾਧਸਿੱਖਿਆਖੇਡਤਾਜਾ ਖਬਰਾਂਤਾਜ਼ਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ
ਸਿਵਲ ਹਸਪਤਾਲ ਮੋਗਾ ਵਿੱਚ ਮੈਂਟਲ ਹੈਲਥ ਹਫ਼ਤਾ ਤਹਿਤ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਮੋਗਾ 8 ਅਕਤੂਬਰ(Charanjit Singh):-
ਡਿਪਟੀ ਕਮਿਸ਼ਨਰ ਮੋਗਾ ਸ੍ਰੀ ਹਰੀਸ਼ ਨਾਇਰ ਦੇ ਹੁਕਮ ਮੁਤਾਬਿਕ ਅਤੇ ਸਿਵਲ ਸਰਜਨ ਮੋਗਾ ਸ੍ਰੀਮਤੀ ਅਮਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਿਲ ਹਸਪਤਾਲ ਮੋਗਾ ਵਿਚ ਮਾਨਸਿਕ ਰੋਗਾਾਂ ਬਾਰੇ ਮੈਂਟਲ ਹੈਲਥ ਪ੍ਰੋਗਰਾਮ ਹਫਤਾ ਤਹਿਤ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ।
ਇਸ ਜਾਗਰੂਕਤਾ ਪ੍ਰੋਗਰਾਮ ਵਿੱਚ ਕਾਰਜਕਾਰੀ ਸਿਵਲ ਸਰਜਨ ਮੋਗਾ ਡਾਕਟਰ ਰਜੇਸ਼ ਅੱਤਰੀ ਨੇ ਮੁੱਖ ਮਹਿਮਾਨ ਵਜੋਂ ਸ਼ਰਿਕਤ ਕੀਤੀ।
ਡਾ. ਅੱਤਰੀ ਨੇ ਆਪਣੇ ਭਾਸ਼ਣ ਦੌਰਾਨ ਦੱਸਿਆ ਕਿ ਮਨੁੱਖ ਨੂੰ ਸਰੀਰਕ ਤੌਰ ਤੇ ਤੰਦਰੁਸਤ ਰਹਿਣ ਲਈ ਮਾਨਸਿਕ ਤੌਰ ਤੇ ਵੀ ਤੰਦਰੁਸਤ ਰਹਿਣਾ ਜਰੂਰੀ ਹੈ। ਇਸ ਮੌਕੇ ਮਾਨਸਿਕ ਰੋਗਾਂ ਦੇ ਮਾਹਿਰ ਡਾਕਟਰ ਚਰਨਪ੍ਰੀਤ ਸਿੰਘ ਤਕਨੀਕੀ ਤੌਰ ਤੇ ਤੰਦਰੁਸਤ ਰਹਿਣ ਲਈ ਜਾਗਰੂਕ ਕੀਤਾ ਅਤੇ ਕਿਹਾ ਕੇ ਅੱਜ ਦੀ ਭੱਜ ਦੌੜ ਦੀ ਜਿੰਦਗੀ ਵਿੱਚ ਮਾਨਸਿਕ ਤੌਰ ਤੇ ਤੰਦਰੁਸਤ ਰਹਿਣ ਦੀ ਹੋਰ ਵੀ ਲੋੜ ਹੈ।
ਇਸ ਮੌਕੇ ਡਾਕਟਰ ਸੀਨੀਅਰ ਮੈਡੀਕਲ ਅਫਸਰ ਸੁਖਪ੍ਰੀਤ ਬਰਾੜ, ਮਾਨਸਿਕ ਰੋਗੀ ਦੇ ਮਾਹਿਰ ਰਾਜੇਸ਼ ਮਿੱਤਲ, ਨਰਸਿੰਗ ਅਧਿਆਪਕ ਬਲਬੀਰ ਕੌਰ ਅਤੇ ਕਿਰਨ ਤੋ ਇਲਾਵਾ ਹੋਰ ਸਟਾਫ਼ ਵੀ ਹਾਜ਼ਰ ਸੀ।




