ਦਲਿਤਾਂ ਦੇ ਦੁਆਰ’ ਪਹੁੰਚਿਆ ਸ਼੍ਰੋਮਣੀ ਅਕਾਲੀ ਦਲ, ਐਸ.ਸੀ. ਪਰਿਵਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ

ਤਾਜਾ ਖਬਰਾਂ

( ਚਰਨਜੀਤ ਸਿੰਘ)

-ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਅਤੇ ਸਮਾਜ ਦੇ ਹਰ ਵਰਗ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ਲੁਹਾਰਾ ਵਿਖੇ ਐਸ.ਸੀ. ਪਰਿਵਾਰਾਂ ਨਾਲ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕੀਤੀ ਗਈ। ਇਹ ਰਾਬਤਾ ਮੁਹਿੰਮ ਬਰਜਿੰਦਰ ਸਿੰਘ ਮੱਖਣ ਬਰਾੜ ਵੱਲੋਂ ਆਰੰਭੀ ‘ਸ਼੍ਰੋਮਣੀ ਅਕਾਲੀ ਦਲ — ਦਲਿਤਾਂ ਦੇ ਦੁਆਰ’ ਮੁਹਿੰਮ ਤਹਿਤ ਕੀਤੀ ਗਈ।

 

ਇਸ ਮੌਕੇ ਸ. ਰਣਧੀਰ ਸਿੰਘ ਥਰਾਜ, ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਅਤੇ ਸ. ਸੁਰਜੀਤ ਸਿੰਘ ਲੁਹਾਰਾ, ਹਲਕਾ ਪ੍ਰਧਾਨ ਐਸ.ਸੀ. ਵਿੰਗ ਨੇ ਪਿੰਡ ਦੇ ਐਸ.ਸੀ. ਪਰਿਵਾਰਾਂ ਨਾਲ ਘਰ-ਘਰ ਜਾ ਕੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ, ਮੰਗਾਂ ਅਤੇ ਦਰਪੇਸ਼ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ। ਇਸ ਦੌਰਾਨ ਪਰਿਵਾਰਾਂ ਨਾਲ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੇ ਮਸਲਿਆਂ ਨੂੰ ਜਾਣਨ ਅਤੇ ਉਨ੍ਹਾਂ ਦੀ ਆਵਾਜ਼ ਨੂੰ ਪਾਰਟੀ ਪੱਧਰ ’ਤੇ ਉਠਾਉਣ ਦਾ ਭਰੋਸਾ ਦਿੱਤਾ ਗਿਆ।

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

 

ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਇਹ ਮੁਹਿੰਮ ਸਿਰਫ਼ ਸਿਆਸੀ ਰਾਬਤੇ ਤੱਕ ਸੀਮਤ ਨਹੀਂ ਸਗੋਂ ਲੋਕਾਂ ਦੇ ਦੁੱਖ-ਸੁੱਖ ਵਿੱਚ ਸ਼ਰੀਕ ਹੋਣ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਨੇੜਿਓਂ ਸਮਝਣ ਦਾ ਯਤਨ ਹੈ। ਉਨ੍ਹਾਂ ਕਿਹਾ ਕਿ ਐਸ.ਸੀ. ਭਾਈਚਾਰਾ ਪੰਜਾਬ ਦੇ ਸਮਾਜਿਕ ਅਤੇ ਸੱਭਿਆਚਾਰਕ ਜੀਵਨ ਦਾ ਅਹਿਮ ਹਿੱਸਾ ਹੈ ਅਤੇ ਭਾਈਚਾਰੇ ਦੇ ਪਰਿਵਾਰਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੇ ਮਸਲਿਆਂ ਦੀ ਜਾਣਕਾਰੀ ਲੈਣਾ ਪਾਰਟੀ ਦੀ ਜ਼ਮੀਨੀ ਪੱਧਰ ਦੀ ਸਰਗਰਮੀ ਦਾ ਮਹੱਤਵਪੂਰਨ ਹਿੱਸਾ ਹੈ।

 

ਸ. ਰਣਧੀਰ ਸਿੰਘ ਥਰਾਜ ਅਤੇ ਸ. ਸੁਰਜੀਤ ਸਿੰਘ ਲੁਹਾਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਐਸ.ਸੀ. ਭਾਈਚਾਰੇ ਨਾਲ ਸਬੰਧਤ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲੋਕਾਂ ਨਾਲ ਸਿੱਧਾ ਸੰਪਰਕ ਲਗਾਤਾਰ ਜਾਰੀ ਰੱਖਿਆ ਜਾਵੇਗਾ ਅਤੇ ਹਰ ਵਰਗ ਦੀ ਗੱਲ ਪਾਰਟੀ ਦੀ ਲੀਡਰਸ਼ਿਪ ਤੱਕ ਪਹੁੰਚਾਈ ਜਾਵੇਗੀ।

 

ਇਸ ਮੌਕੇ ਪਰਿਵਾਰਾਂ ਵੱਲੋਂ ਵੀ ਆਪਣੇ ਇਲਾਕੇ ਨਾਲ ਸਬੰਧਤ ਵੱਖ-ਵੱਖ ਮਸਲੇ ਆਗੂਆਂ ਦੇ ਧਿਆਨ ਵਿੱਚ ਲਿਆਂਦੇ ਗਏ। ਆਗੂਆਂ ਨੇ ਭਰੋਸਾ ਦਿੱਤਾ ਕਿ ਲੋਕਾਂ ਵੱਲੋਂ ਸਾਹਮਣੇ ਲਿਆਂਦੇ ਗਏ ਮਸਲਿਆਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਹਰ ਪੱਧਰ ’ਤੇ ਯਤਨ ਕੀਤੇ ਜਾਣਗੇ।

 

ਫੋਟੋ ਕੈਪਸ਼ਨ: ਪਿੰਡ ਲੁਹਾਰਾ ਵਿਖੇ ਐਸ.ਸੀ. ਪਰਿਵਾਰਾਂ ਨਾਲ ਰਾਬਤਾ ਕਰਦੇ ਹੋਏ ਸ. ਰਣਧੀਰ ਸਿੰਘ ਥਰਾਜ, ਸ. ਸੁਰਜੀਤ ਸਿੰਘ ਲੁਹਾਰਾ ਅਤੇ ਹੋਰ।

Fast News Punjab