ਨਸ਼ਾ ਮੁਕਤ ਪੰਜਾਬ ਯਾਤਰਾ 25 ਸਤੰਬਰ ਨੂੰ ਮੋਗਾ ਜ਼ਿਲ੍ਹੇ ਵਿੱਚ ਹੋਵੇਗੀ ਦਾਖ਼ਲ ਅਤੇ 26 ਸਤੰਬਰ ਨੂੰ ਧਰਮਕੋਟ ਪਹੁੰਚੇਗੀ ਸ਼ਮਸ਼ੇਰ ਸਿੰਘ ਕੈਲਾਂ 

ਤਾਜਾ ਖਬਰਾਂ

( ਚਰਨਜੀਤ ਸਿੰਘ )

ਪ੍ਰੈਸ ਕਲੱਬ ਰਜਿ ਧਰਮਕੋਟ ਦੇ ਪ੍ਰਧਾਨ ਅਤੇ ਪ੍ਰੈਸ ਕਲੱਬ ਦੇ ਮੈਂਬਰਾਂ, ਪੱਤਰਕਾਰਾਂ ਦੇ ਨਾਲ ਗਲਬਾਤ ਕਰਦਿਆਂ ਹੋਇਆਂ ਭਾਰਤੀ ਜਨਤਾ ਪਾਰਟੀ ਦੇ ਹਲਕਾ ਧਰਮਕੋਟ ਦੇ ਇੰਚਾਰਜ ਅਤੇ ਧਰਮਕੋਟ ਤੋਂ ਸੰਭਾਵੀ ਉਮੀਦਵਾਰ ਸ਼ਮਸ਼ੇਰ ਸਿੰਘ ਕੈਲਾਂ, ਧਰਮਕੋਟ ਜੀ ਨੇ ਦੱਸਿਆ ਕਿ ਭਾਜਪਾ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਪੂਰੇ ਸੂਬੇ ਵਿੱਚ ਜਨ-ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।

 

ਇਹ ਯਾਤਰਾ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਹੁੰਦੀ ਹੋਈ 25 ਸਤੰਬਰ ਨੂੰ ਪੰਜਗਰਾਈਂ ਕਲਾਂ ਤੋਂ ਮੋਗਾ ਜ਼ਿਲ੍ਹੇ ਵਿੱਚ ਦਾਖ਼ਲ ਹੋਵੇਗੀ। ਡਾ. ਹਰਜੋਤ ਕਮਲ, ਜ਼ਿਲ੍ਹਾ ਪ੍ਰਧਾਨ ਭਾਜਪਾ ਮੋਗਾ ਦੀ ਅਗਵਾਈ ਹੇਠ ਇਹ ਯਾਤਰਾ 25, 26 ਅਤੇ 27 ਸਤੰਬਰ ਤੱਕ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ, ਸ਼ਹਿਰਾਂ, ਪਿੰਡਾਂ ਅਤੇ ਕਈ ਖੇਤਰਾਂ ਵਿੱਚੋਂ ਲੰਘਦਿਆਂ ਚਾਰੇ ਵਿਧਾਨ ਸਭਾ ਹਲਕਿਆਂ ਵਿੱਚ ਜਾਵੇਗੀ।

 

ਸੂਬਾ ਪੱਧਰ ’ਤੇ ਇਹ ਮੁਹਿੰਮ ਨਸ਼ਿਆਂ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਨ ਅਤੇ ਇਸ ਮੁੱਦੇ ਨੂੰ ਸਮਾਜਿਕ ਜਾਗਰੂਕਤਾ ਨਾਲ ਜੋੜਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸ਼ਮਸ਼ੇਰ ਸਿੰਘ ਹਲਕਾ ਧਰਮਕੋਟ ਜੀ ਨੇ ਕਿਹਾ ਕਿ ਨਸ਼ਾ ਪੰਜਾਬ ਦੇ ਭਵਿੱਖ ਅਤੇ ਨੌਜਵਾਨ ਪੀੜ੍ਹੀ ਨਾਲ ਜੁੜਿਆ ਇੱਕ ਗੰਭੀਰ ਸਮਾਜਿਕ ਮੁੱਦਾ ਹੈ। ਇਸ ਲਈ ਨਸ਼ਿਆਂ ਵਿਰੁੱਧ ਸਮਾਜ ਦੇ ਹਰ ਵਰਗ ਨੂੰ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ।

ਸ਼ਮਸ਼ੇਰ ਸਿੰਘ ਕੈਲਾਂ ਨੇ ਕਿਹਾ ਕਿ ਭਾਜਪਾ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਇੱਕ ਵਿਸਤ੍ਰਿਤ ਰੋਡਮੈਪ ਤਿਆਰ ਕੀਤਾ ਗਿਆ ਹੈ, ਜਿਸ ਤਹਿਤ ਪਹਿਲੇ ਪੜਾਅ ਵਿੱਚ ਜਨ-ਜਾਗਰੂਕਤਾ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ, ਪਰਿਵਾਰਕ ਅਤੇ ਸਮਾਜਿਕ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਹੈ।

 

ਭਾਜਪਾ ਕੋਲ ਨਸ਼ਾ ਖ਼ਤਮ ਕਰਨ ਲਈ ਪੂਰਾ ਰੋਡਮੈਪ ਤਿਆਰ

 

ਉਨ੍ਹਾਂ ਦੱਸਿਆ ਕਿ ਅਗਲੇ ਪੜਾਅ ਵਿੱਚ ਭਾਜਪਾ ਵੱਲੋਂ ਦੇਸ਼ ਭਰ ਵਿੱਚ 315 ਨਸ਼ਾ ਮੁਕਤੀ ਕੇਂਦਰ ਸਥਾਪਤ ਕਰਨ ਦੀ ਯੋਜਨਾ ਦੱਸੀ ਗਈ ਹੈ, ਜਿਸ ਵਿੱਚ ਪੰਜਾਬ ਦੇ 16 ਜ਼ਿਲ੍ਹਿਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਬਾਅਦ ਨੌਜਵਾਨਾਂ ਨੂੰ ਸਕਿੱਲ ਡਿਵੈਲਪਮੈਂਟ ਦੇ ਕੋਰਸਾਂ ਰਾਹੀਂ ਆਤਮ-ਨਿਰਭਰ ਬਣਾਇਆ ਜਾਵੇਗਾ।

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

ਸ਼ਮਸ਼ੇਰ ਸਿੰਘ ਕੈਲਾਂ ਧਰਮਕੋਟ ਨੇ ਮੋਗਾ ਜ਼ਿਲ੍ਹੇ ਦੀਆਂ ਸਾਰੀਆਂ ਧਾਰਮਿਕ, ਸਮਾਜਿਕ ਅਤੇ ਗੈਰ-ਸਰਕਾਰੀ ਸੰਸਥਾਵਾਂ, ਯੁਵਾ ਸੰਗਠਨਾਂ ਅਤੇ ਨਸ਼ਿਆਂ ਵਿਰੁੱਧ ਕੰਮ ਕਰ ਰਹੇ ਜਾਗਰੂਕ ਨਾਗਰਿਕਾਂ ਨੂੰ ਇਸ ਮੁਹਿੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।

 

ਉਨ੍ਹਾਂ ਕਿਹਾ ਕਿ ਇਹ ਕਿਸੇ ਇੱਕ ਪਾਰਟੀ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਇਹ ਯਾਤਰਾ ਕਿਸੇ ਸਿਆਸੀ ਮੰਚ ਵਜੋਂ ਨਹੀਂ, ਬਲਕਿ ਨਸ਼ਿਆਂ ਵਿਰੁੱਧ ਜਨ-ਜਾਗਰੂਕਤਾ ਮੁਹਿੰਮ ਵਜੋਂ ਚਲਾਈ ਜਾ ਰਹੀ ਹੈ।

 

ਉਨ੍ਹਾਂ ਅਪੀਲ ਕੀਤੀ ਕਿ ਆਓ, ਸਿਆਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਮਿਲ ਕੇ ਯਤਨ ਕਰੀਏ, ਤਾਂ ਜੋ ਇਸ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਸਕਣ।

 

ਸਮਾਜ ਦੇ ਗੰਭੀਰ ਮੁੱਦੇ ਲਈ ਸਾਰਿਆਂ ਤੋਂ ਸਹਿਯੋਗ ਦੀ ਮੰਗ

 

ਸ਼ਮਸ਼ੇਰ ਸਿੰਘ ਕੈਲਾਂ ਧਰਮਕੋਟ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਵਾਲੀਆਂ ਮੁਹਿੰਮਾਂ ਵਿੱਚ ਰੁਕਾਵਟ ਪਾਉਣ ਵਾਲਿਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਦੀਆਂ ਮਾਵਾਂ, ਭੈਣਾਂ ਅਤੇ ਔਰਤਾਂ ਦੀ ਸਥਿਤੀ ਨੂੰ ਦੇਖੋ, ਜਿਨ੍ਹਾਂ ਦੇ ਪਰਿਵਾਰਕ ਮੈਂਬਰ ਨਸ਼ਿਆਂ ਦੀ ਭੇਟ ਚੜ੍ਹ ਗਏ ਹਨ। ਉਨ੍ਹਾਂ ਦਾ ਦਰਦ ਸ਼ਬਦਾਂ ਵਿੱਚ ਬਿਆਨ ਕਰਨਾ ਮੁਸ਼ਕਲ ਹੈ।

 

ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਵਿਰੋਧ ਕਰਨ ਦੀ ਬਜਾਏ ਸਾਰੇ ਸਿਆਸੀ ਅਤੇ ਸਮਾਜਿਕ ਵਰਗਾਂ ਨੂੰ ਸਹਿਯੋਗ ਦੀ ਭਾਵਨਾ ਨਾਲ ਅੱਗੇ ਆ ਕੇ ਇਸ ਮੁਹਿੰਮ ਦਾ ਸਮਰਥਨ ਕਰਨਾ ਚਾਹੀਦਾ ਹੈ। ਨਸ਼ਿਆਂ ਦਾ ਮੁੱਦਾ ਕਿਸੇ ਇੱਕ ਪਾਰਟੀ ਜਾਂ ਵਰਗ ਦਾ ਨਹੀਂ, ਸਗੋਂ ਪੂਰੇ ਪੰਜਾਬ ਦੇ ਭਵਿੱਖ ਨਾਲ ਜੁੜਿਆ ਹੋਇਆ ਹੈ। ਇਸ ਲਈ ਕਿਸੇ ਵੀ ਤਰ੍ਹਾਂ ਦੇ ਸਿਆਸੀ ਟਕਰਾਅ ਦੀ ਬਜਾਏ ਸਮੂਹਿਕ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨਾਲ ਕੰਮ ਕਰਨ ਦੀ ਲੋੜ ਹੈ।

 

ਅੰਤ ਵਿੱਚ ਉਨ੍ਹਾਂ ਮੋਗਾ ਜ਼ਿਲ੍ਹੇ ਅਤੇ ਹਲਕਾ ਧਰਮਕੋਟ ਦੇ ਸਾਰੇ ਵਸਨੀਕਾਂ ਨੂੰ ਨਸ਼ਾ ਮੁਕਤ ਪੰਜਾਬ ਦੀ ਇਸ ਮੁਹਿੰਮ ਵਿੱਚ ਆਪਣਾ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਜਿਹੜਾ ਵੀ ਵਿਅਕਤੀ ਜਾਂ ਸੰਸਥਾ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੁੰਦੀ ਹੈ, ਉਹ ਜ਼ਿਲ੍ਹਾ ਭਾਜਪਾ ਦਫ਼ਤਰ, ਦੁੱਨੇਕੇ, ਮੋਗਾ ਅਤੇ ਭਾਜਪਾ ਦਫ਼ਤਰ ਧਰਮਕੋਟ, ਪੁਰਾਣਾ ਬੱਸ ਅੱਡਾ ਨੇੜੇ ਸਿਵਲ ਹਸਪਤਾਲ ਅਤੇ ਪੁਲਿਸ ਸਟੇਸ਼ਨ ਕੋਲ ਸੰਪਰਕ ਕਰ ਸਕਦਾ ਹੈ।

Fast News Punjab