ਸੂਖਮ ਸਿੰਚਾਈ ਤਕਨੀਕ ਅਪਣਾਉਣ ਲਈ ਕਿਸਾਨਾਂ ਨੂੰ 80 ਤੋਂ 90 ਫੀਸਦੀ ਤੱਕ ਸਬਸਿਡੀ

ਤਾਜਾ ਖਬਰਾਂ

ਮੋਗਾ, 24 ਸਤੰਬਰ  ( ਚਰਨਜੀਤ ਸਿੰਘ )

 ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਾਣੀ ਦੀ ਸੰਭਾਲ ਅਤੇ ਖੇਤੀਬਾੜੀ ਦੀ ਲਾਗਤ ਘਟਾਉਣ ਦੇ ਉਦੇਸ਼ ਨਾਲ ਆਧੁਨਿਕ ਸੂਖਮ ਸਿੰਚਾਈ ਤਕਨੀਕਾਂ ਅਪਣਾਉਣ ਲਈ 80 ਤੋਂ 90 ਫੀਸਦੀ ਤੱਕ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਉਪਰਾਲੇ ਤਹਿਤ ਕਿਸਾਨਾਂ ਨੂੰ ਰਵਾਇਤੀ ਸਿੰਚਾਈ ਪ੍ਰਣਾਲੀ ਦੀ ਥਾਂ ਤੁਪਕਾ, ਫੁਹਾਰਾ ਅਤੇ ਰੇਨਗੰਨ ਆਦਿ ਪਾਣੀ ਬਚਾਉਣ ਵਾਲੀਆਂ ਤਕਨੀਕਾਂ ਅਪਣਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

 

ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਜਸਪਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਸੂਖਮ ਸਿੰਚਾਈ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਪਿਛਲੇ ਤਿੰਨ ਸਾਲਾਂ ਦੌਰਾਨ ਜ਼ਿਲ੍ਹੇ ਵਿੱਚ 370 ਏਕੜ ਰਕਬਾ ਤੁਪਕਾ ਸਿੰਚਾਈ, ਫੁਹਾਰਾ ਸਿੰਚਾਈ ਅਤੇ ਰੇਨਗੰਨ ਆਦਿ ਤਕਨੀਕਾਂ ਹੇਠ ਲਿਆਂਦਾ ਜਾ ਚੁੱਕਾ ਹੈ, ਜਿਸ ਲਈ ਯੋਗ ਕਿਸਾਨਾਂ ਨੂੰ ਲੱਖਾਂ ਰੁਪਏ ਦੀ ਸਬਸਿਡੀ ਮੁਹੱਈਆ ਕਰਵਾਈ ਗਈ ਹੈ।

 

ਉਨ੍ਹਾਂ ਦੱਸਿਆ ਕਿ ਇਸ ਸਾਲ ਜ਼ਿਲ੍ਹਾ ਮੋਗਾ ਵਿੱਚ ਹੋਰ 1500 ਏਕੜ ਰਕਬਾ ਸੂਖਮ ਸਿੰਚਾਈ ਹੇਠ ਲਿਆਉਣ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਖਮ ਸਿੰਚਾਈ ਤਕਨੀਕ ਰਾਹੀਂ ਲਗਭਗ 70 ਫੀਸਦੀ ਤੱਕ ਪਾਣੀ ਦੀ ਬੱਚਤ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਖਾਦ ਅਤੇ ਲੇਬਰ ਦੀ ਲਾਗਤ ਘਟਣ ਦੇ ਨਾਲ-ਨਾਲ ਨਦੀਨਾਂ ਦੀ ਸਮੱਸਿਆ ਵਿੱਚ ਵੀ ਕਮੀ ਆਉਂਦੀ ਹੈ, ਜਿਸ ਨਾਲ ਖੇਤੀਬਾੜੀ ਨੂੰ ਹੋਰ ਕੁਸ਼ਲ ਅਤੇ ਟਿਕਾਊ ਬਣਾਉਣ ਵਿੱਚ ਮਦਦ ਮਿਲਦੀ ਹੈ।

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

 

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਾਣੀ ਦੀ ਸੰਭਾਲ, ਫ਼ਸਲੀ ਵਿਭਿੰਨਤਾ ਅਤੇ ਆਧੁਨਿਕ ਖੇਤੀ ਤਕਨੀਕਾਂ ਪ੍ਰਤੀ ਲਗਾਤਾਰ ਜਾਗਰੂਕ ਅਤੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਧਿਆਨ ਵਿੱਚ ਰੱਖਦਿਆਂ ਪਾਣੀ ਦੀ ਸੁਚੱਜੀ ਵਰਤੋਂ ਸਮੇਂ ਦੀ ਮੁੱਖ ਲੋੜ ਹੈ ਅਤੇ ਸੂਖਮ ਸਿੰਚਾਈ ਪ੍ਰਣਾਲੀ ਇਸ ਦਿਸ਼ਾ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ।ਨਿਹਾਲ ਸਿੰਘ ਵਾਲਾ ਬਲਾਕ ਵਿੱਚ ਆਲੂਆਂ ਹੇਠ ਵੱਡਾ ਰਕਬਾ ਹੋਣ ਕਾਰਨ ਇਸ ਖੇਤਰ ਵਿੱਚ ਸੂਖਮ ਸਿੰਚਾਈ ਤਕਨੀਕ ਨੂੰ ਵਿਸ਼ੇਸ਼ ਤੌਰ ’ਤੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

 

ਉਹਨਾਂ ਦੱਸਿਆ ਕਿ ਕਿਸਾਨ ਸਬਸਿਡੀ ਵਾਲੇ ਯੂਨਿਟ ਲਗਾਉਣ ਲਈ ਤੁਪਕਾ ਸਿੰਚਾਈ ਪੋਰਟਲ https://www.tupkasinchayee.punjab.gov.in ਤੇ ਅਪਲਾਈ ਕਰ ਸਕਦੇ ਹਨ, ਪ੍ਰਗਤੀ ਨੂੰ ਵਾਚ ਸਕਦੇ ਹਨ, ਅਤੇ ਵਿਕਰੇਤਾਵਾਂ ਨਾਲ ਸੰਪਰਕ ਕਰ ਸਕਦੇ ਹਨ, ਜਾਂ ਹੋਰ ਜਾਣਕਾਰੀ ਲਈ ਵਿਭਾਗ ਦੀ ਵੈੱਬਸਾਈਟ https://www.dswc.punjab.gov.in ਤੇ ਜਾ ਸਕਦੇ ਹਨ।

 

ਉਪ ਮੰਡਲ ਭੂਮੀ ਰੱਖਿਆ ਅਫ਼ਸਰ, ਮੋਗਾ ਸ੍ਰੀ ਸੁਖਦਰਸ਼ਨ ਸਿੰਘ ਨੇ ਦੱਸਿਆ ਕਿ ਸੂਖਮ ਸਿੰਚਾਈ ਯੋਜਨਾ ਦਾ ਲਾਭ ਲੈਣ ਦੇ ਚਾਹਵਾਨ ਕਿਸਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਗਾ ਦੇ ਕਮਰਾ ਨੰਬਰ ਸੀ-222 ਤੋਂ ਸੀ-224 ਵਿੱਚ ਸੰਪਰਕ ਕਰ ਸਕਦੇ ਹਨ।

Fast News Punjab