ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) ਹਰਸ਼ਿਤਾ ਸ਼ਰਮਾ ਵੱਲੋਂ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਪ੍ਰਗਤੀ ਦੀ ਸਮੀਖਿਆ

ਤਾਜਾ ਖਬਰਾਂ

ਮੋਗਾ, 24 ਸਤੰਬਰ: ( ਚਰਨਜੀਤ ਸਿੰਘ )

ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 17 ਸਤੰਬਰ ਤੋਂ 2 ਅਕਤੂਬਰ 2026 ਤੱਕ ਚਲਾਈ ਜਾ ਰਹੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਪ੍ਰਗਤੀ ਦਾ ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) ਮਿਸ ਹਰਸ਼ਿਤਾ ਸ਼ਰਮਾ ਵੱਲੋਂ ਅੱਜ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਜਾਇਜ਼ਾ ਲਿਆ। ਉਨ੍ਹਾਂ ਵੱਖ-ਵੱਖ ਵਿਭਾਗਾਂ ਵੱਲੋਂ ਹੁਣ ਤੱਕ ਕੀਤੀਆਂ ਗਤੀਵਿਧੀਆਂ ਦੀ ਸਮੀਖਿਆ ਕਰਦਿਆਂ ਮੁਹਿੰਮ ਦੇ ਅਗਲੇ ਪੜਾਅ ਦੀਆਂ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

ਮਿਸ ਹਰਸ਼ਿਤਾ ਸ਼ਰਮਾ ਨੇ ਕਿਹਾ ਕਿ ਸਵੱਛਤਾ ਹੀ ਸੇਵਾ ਮੁਹਿੰਮ ਦਾ ਉਦੇਸ਼ ਸਿਰਫ਼ ਸਫ਼ਾਈ ਮੁਹਿੰਮਾਂ ਤੱਕ ਸੀਮਤ ਨਹੀਂ, ਸਗੋਂ ਲੋਕਾਂ ਵਿੱਚ ਸਵੱਛਤਾ ਪ੍ਰਤੀ ਸਥਾਈ ਜਾਗਰੂਕਤਾ ਅਤੇ ਜ਼ਿੰਮੇਵਾਰ ਨਾਗਰਿਕ ਵਿਵਹਾਰ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਘਰਾਂ, ਬਾਜ਼ਾਰਾਂ, ਸਕੂਲਾਂ, ਸਰਕਾਰੀ ਦਫ਼ਤਰਾਂ, ਸਿਹਤ ਸੰਸਥਾਵਾਂ ਅਤੇ ਜਨਤਕ ਸਥਾਨਾਂ ’ਤੇ ਕੂੜੇ ਦੀ 4 ਸ਼੍ਰੇਣੀਆਂ ਵਿੱਚ ਵੱਖ-ਵੱਖ ਕਰਕੇ ਸੰਭਾਲ, ਘਟਾਓ, ਮੁੜ ਵਰਤੋਂ ਅਤੇ ਰੀਸਾਈਕਲ ਨੂੰ ਉਤਸ਼ਾਹਿਤ ਕੀਤਾ ਜਾਵੇ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਕੂੜਾ ਸੰਵੇਦਨਸ਼ੀਲ ਸਥਾਨਾਂ ਦੀ ਪਛਾਣ ਕਰਕੇ ਉਨ੍ਹਾਂ ਦੀ ਸਫ਼ਾਈ ਅਤੇ ਸੁੰਦਰੀਕਰਨ ਨੂੰ ਸਮੇਂ ਸਿਰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਾਫ਼ ਕੀਤੇ ਗਏ ਸਥਾਨਾਂ ਨੂੰ ਮੁੜ ਕੂੜਾ ਡੰਪਿੰਗ ਸਥਾਨ ਬਣਨ ਤੋਂ ਰੋਕਣ ਲਈ ਸਥਾਨਕ ਲੋਕਾਂ ਦੀ ਭਾਗੀਦਾਰੀ ਵੀ ਯਕੀਨੀ ਬਣਾਈ ਜਾਵੇ।

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

ਮੁਹਿੰਮ ਤਹਿਤ ਹੁਣ ਜਨ ਭਾਗੀਦਾਰੀ ਅਤੇ ਜਾਗਰੂਕਤਾ ਗਤੀਵਿਧੀਆਂ ਤਹਿਤ ਘਰਾਂ ਵਿੱਚ ਕੰਪੋਸਟਿੰਗ, ਪਲਾਸਟਿਕ ਦੀ ਵਰਤੋਂ ਘਟਾਉਣ, ਕੱਪੜੇ ਦੇ ਥੈਲਿਆਂ ਦੀ ਵਰਤੋਂ, ਮੁੜ ਵਰਤੋਂ ਯੋਗ ਬਰਤਨਾਂ ਅਤੇ ਬੋਤਲਾਂ ਦੀ ਵਰਤੋਂ, ਨੇਕੀ ਦੀ ਦੀਵਾਰ ਅਤੇ ਕੇਂਦਰਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸਕੂਲਾਂ, ਕਾਲਜਾਂ, ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਮੁਹਿੰਮ ਨਾਲ ਜੋੜਿਆ ਜਾ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਮੁਹਿੰਮ ਦੇ ਆਉਣ ਵਾਲੇ ਦਿਨਾਂ ਦੌਰਾਨ ਸਾਫ਼ ਜਨਤਕ ਸਥਾਨ, ਸਾਫ਼ ਸੈਰ-ਸਪਾਟਾ/ਧਾਰਮਿਕ ਸਥਾਨ, ‘ਕਬਾੜ ਤੋਂ ਕਲਾ’, ਪਲਾਸਟਿਕ ਰੀਸਾਈਕਲਿੰਗ, ਸਫਾਈ ਮਿੱਤਰ ਸੁਰੱਖਿਆ ਅਤੇ ਸਨਮਾਨ ਸ਼ਿਵਿਰ ਵਰਗੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਉਨ੍ਹਾਂ ਸਫਾਈ ਮਿੱਤਰਾਂ ਦੀ ਸਿਹਤ ਜਾਂਚ, ਸੁਰੱਖਿਆ ਉਪਕਰਨਾਂ ਦੀ ਉਪਲਬਧਤਾ ਅਤੇ ਭਲਾਈ ਸਕੀਮਾਂ ਨਾਲ ਜੋੜਨ ਲਈ ਵੀ ਸਬੰਧਤ ਵਿਭਾਗਾਂ ਨੂੰ ਕਾਰਵਾਈ ਕਰਨ ਲਈ ਕਿਹਾ।

ਉਨ੍ਹਾਂ ਕਿਹਾ ਕਿ 1 ਅਕਤੂਬਰ ਨੂੰ ‘ਇੱਕ ਦਿਨ, ਇੱਕ ਘੰਟਾ, ਇੱਕ ਸਾਥ’ ਤਹਿਤ ਵੱਡੇ ਪੱਧਰ ’ਤੇ ਸਵੈ-ਇੱਛਕ ਸ਼੍ਰਮਦਾਨ ਕਰਵਾਇਆ ਜਾਵੇਗਾ ਅਤੇ 2 ਅਕਤੂਬਰ ਨੂੰ ਵਿਸ਼ੇਸ਼ ਗ੍ਰਾਮ ਸਭਾਵਾਂ, ਸਵੱਛਤਾ ਗਤੀਵਿਧੀਆਂ ਦੀ ਸਮੀਖਿਆ ਅਤੇ ਸਾਫ਼ ਕੀਤੇ ਗਏ ਸਥਾਨਾਂ ’ਤੇ ਬੂਟੇ ਲਗਾਉਣ ਵਰਗੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ।

ਫੋਟੋ ਕੈਪਸ਼ਨ- ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) ਮਿਸ ਹਰਸ਼ਿਤਾ ਸ਼ਰਮਾ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਹੋਏ।

Fast News Punjab