ਮੋਗਾ ਲੋਹਾਰਾ 1 ਅਕਤੂਬਰ ( ਚਰਨਜੀਤ ਸਿੰਘ, ਵਿੱਕੀ ਕੁਮਾਰ) ਪੀ.ਐੱਮ. ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ, ਲੋਹਾਰਾ ਦੇ ਮੈਸ ਵਿੱਚ ਸਿਵਲ ਹਸਪਤਾਲ, ਮੋਗਾ ਅਤੇ ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੋਸਾਇਟੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਆਯੋਜਨ ਨਰਸ ਮੈਡਮ ਸ਼੍ਰੀ ਮਤੀ ਹਰਪ੍ਰੀਤ ਕੌਰ ਜੀ ਦੀ ਰਹਿਨੁਮਾਈ ਅਤੇ ਦੇਖ-ਰੇਖ ਹੇਠ ਕੀਤਾ ਗਿਆ।
ਇਸ ਮੌਕੇ ਵਿਦਿਆਲਿਆ ਦੇ 10 ਸਟਾਫ਼ ਮੈਂਬਰਾਂ ਵੱਲੋਂ ਖੂਨਦਾਨ ਕੀਤਾ ਗਿਆ। ਸਟਾਫ ਨੂੰ ਖੂਨਦਾਨ ਕਰਦੇ ਦੇਖਦੇ ਹੋਏ ਵਿਦਿਆਰਥੀਆਂ ਨੇ ਵੀ ਭਵਿੱਖ ਵਿੱਚ ਖੂਨਦਾਨ ਕਰਨ ਲਈ ਵਚਨਬੱਧ ਹੋਏ । ਸਿਵਲ ਹਸਪਤਾਲ, ਮੋਗਾ ਅਤੇ ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੋਸਾਇਟੀ ਦੀ ਟੀਮ ਵੱਲੋਂ ਖੂਨਦਾਨ ਕਰਨ ਵਾਲੇ ਸਟਾਫ਼ ਮੈਂਬਰਾਂ ਦੀ ਲੋੜੀਂਦੀ ਸਿਹਤ ਜਾਂਚ ਕੀਤੀ ਗਈ ਅਤੇ ਖੂਨਦਾਨ ਦੀ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਪੂਰਾ ਕੀਤਾ ਗਿਆ।
ਵਿਦਿਆਲਿਆ ਦੇ ਵਾਈਸ ਪ੍ਰਿੰਸੀਪਲ ਸ਼੍ਰੀ ਸ਼ੈਲੇਸ਼ ਗੁਪਤਾ ਨੇ ਸਿਵਲ ਹਸਪਤਾਲ, ਮੋਗਾ, ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੋਸਾਇਟੀ, ਨਰਸ ਮੈਡਮ ਅਤੇ ਸਾਰੇ ਖੂਨਦਾਨੀ ਸਟਾਫ਼ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਸੇਵਾ ਦਾ ਇੱਕ ਮਹਾਨ ਕਾਰਜ ਹੈ ਅਤੇ ਇਸ ਤਰ੍ਹਾਂ ਦੇ ਉਪਰਾਲੇ ਸਮਾਜ ਵਿੱਚ ਸੇਵਾ ਅਤੇ ਪਰਉਪਕਾਰ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ।
ਕੈਂਪ ਦਾ ਆਯੋਜਨ ਸਫ਼ਲਤਾਪੂਰਵਕ ਸੰਪੰਨ ਹੋਇਆ ਅਤੇ ਇਸ ਰਾਹੀਂ ਮਨੁੱਖੀ ਸੇਵਾ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਸੰਦੇਸ਼ ਦਿੱਤਾ ਗਿਆ


