ਮੋਗਾ ਵਿੱਚ ਵੋਟਰ ਸੂਚੀਆਂ ਦੀ ਐਸ.ਆਈ.ਆਰ. ਸਬੰਧੀ ਸੁਣਵਾਈ ਦੀ ਪ੍ਰਕਿਰਿਆ ਸਤ ਫ਼ੀਸਦੀ ਮੁਕੰਮਲ

ਤਾਜਾ ਖਬਰਾਂ

ਮੋਗਾ, 1 ਅਕਤੂਬਰ: ( ਚਰਨਜੀਤ ਸਿੰਘ )

ਮੋਗਾ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰਾਈ ਵਾਲੀ ਸੋਧ (Special Intensive Revision – SIR) 2026 ਤਹਿਤ ਸੁਣਵਾਈ ਦੀ ਪ੍ਰਕਿਰਿਆ 100 ਫ਼ੀਸਦੀ ਮੁਕੰਮਲ ਕਰ ਲਈ ਗਈ ਹੈ। ਮੋਗਾ ਉਨ੍ਹਾਂ 8 ਜ਼ਿਲ੍ਹਿਆਂ ਵਿੱਚ ਸ਼ਾਮਲ ਹੈ, ਜਿੱਥੇ ਐਸ.ਆਈ.ਆਰ. 2026 ਨਾਲ ਸਬੰਧਤ ਸੁਣਵਾਈ ਦੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ।

ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰ. ਜਸਪਿੰਦਰ ਸਿੰਘ ਨੇ ਦੱਸਿਆ ਕਿ ਐਸ.ਆਈ.ਆਰ. ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਹੋਰ ਸਹੀ, ਭਰੋਸੇਯੋਗ ਅਤੇ ਅਪਡੇਟ ਬਣਾਉਣ ਦੇ ਨਾਲ-ਨਾਲ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਪੂਰੀ ਪ੍ਰਕਿਰਿਆ ਦੌਰਾਨ ਵੋਟਰਾਂ ਦੀ ਸਹੂਲਤ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਮਾਮਲਿਆਂ ਵਿੱਚ ਐਸ.ਆਈ.ਆਰ. ਤਹਿਤ ਨੋਟਿਸ ਜਾਰੀ ਕੀਤੇ ਗਏ ਸਨ, ਉਨ੍ਹਾਂ ਸਬੰਧੀ ਲੋੜੀਂਦੀ ਸੁਣਵਾਈ ਅਤੇ ਦਸਤਾਵੇਜ਼ਾਂ ਦੀ ਜਾਂਚ ਦੀ ਪ੍ਰਕਿਰਿਆ ਨਿਰਧਾਰਤ ਪ੍ਰਬੰਧਾਂ ਅਨੁਸਾਰ ਮੁਕੰਮਲ ਕੀਤੀ ਗਈ ਹੈ। ਵੋਟਰਾਂ ਦੀ ਸਹੂਲਤ ਲਈ ਜਿੱਥੇ ਵੀ ਲੋੜ ਪਈ, ਬੂਥ ਲੈਵਲ ਅਧਿਕਾਰੀਆਂ (BLOs) ਵੱਲੋਂ ਵੋਟਰਾਂ ਨਾਲ ਸੰਪਰਕ ਕਰਕੇ ਲੋੜੀਂਦੀ ਜਾਣਕਾਰੀ ਅਤੇ ਦਸਤਾਵੇਜ਼ ਪ੍ਰਾਪਤ ਕਰਨ ਦੀ ਵਿਵਸਥਾ ਵੀ ਕੀਤੀ ਗਈ।

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਮੋਗਾ ਸਮੇਤ 8 ਜ਼ਿਲ੍ਹਿਆਂ—ਮੋਗਾ, ਸ਼ਹੀਦ ਭਗਤ ਸਿੰਘ ਨਗਰ (ਐਸ.ਬੀ.ਐਸ. ਨਗਰ), ਮਾਨਸਾ, ਤਰਨ ਤਾਰਨ, ਫਰੀਦਕੋਟ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ—ਵਿੱਚ ਐਸ.ਆਈ.ਆਰ. 2026 ਦੀ ਪ੍ਰਕਿਰਿਆ 100 ਫ਼ੀਸਦੀ ਮੁਕੰਮਲ ਹੋ ਚੁੱਕੀ ਹੈ। ਇਸ ਤੋਂ ਇਲਾਵਾ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਵਿੱਚੋਂ 55 ਹਲਕਿਆਂ ਵਿੱਚ ਵੀ ਐਸ.ਆਈ.ਆਰ. ਦੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ।

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਵੋਟਰ ਸੂਚੀਆਂ ਦੀ ਸੋਧ ਦੀ ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮੁੱਚੀ ਚੋਣ ਮਸ਼ੀਨਰੀ ਵੱਲੋਂ ਤਾਲਮੇਲ ਨਾਲ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਅਧਿਕਾਰੀਆਂ ਅਤੇ ਬੂਥ ਲੈਵਲ ਅਧਿਕਾਰੀਆਂ ਨੂੰ ਪੂਰਾ ਸਹਿਯੋਗ ਦੇਣ ਅਤੇ ਜਿੱਥੇ ਵੀ ਲੋੜ ਹੋਵੇ, ਆਪਣੀ ਯੋਗਤਾ ਜਾਂ ਵੋਟਰ ਸੂਚੀ ਵਿੱਚ ਦਰਜ ਵੇਰਵਿਆਂ ਨਾਲ ਸਬੰਧਤ ਲੋੜੀਂਦੇ ਦਸਤਾਵੇਜ਼ ਅਤੇ ਜਾਣਕਾਰੀ ਮੁਹੱਈਆ ਕਰਵਾਉਣ।

ਉਨ੍ਹਾਂ ਕਿਹਾ ਕਿ ਵੋਟਰਾਂ ਦੀ ਸਰਗਰਮ ਭਾਗੀਦਾਰੀ ਅਤੇ ਸਹਿਯੋਗ ਨਾਲ ਵੋਟਰ ਸੂਚੀਆਂ ਨੂੰ ਹੋਰ ਸਹੀ ਅਤੇ ਅਪਡੇਟ ਬਣਾਉਣ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾ ਸਕਦਾ ਹੈ।

Fast News Punjab