ਸਵੱਛਤਾ ਪੱਖਵਾੜੇ ਤਹਿਤ ਬੂਟੇ ਲਗਾ ਕੇ ਵਾਤਾਵਰਣ ਸੰਭਾਲ ਦਾ ਦਿੱਤਾ ਸੁਨੇਹਾ

ਤਾਜਾ ਖਬਰਾਂ

ਮੋਗਾ, 04 ਅਕਤੂਬਰ

ਸਵੱਛਤਾ ਪੱਖਵਾੜੇ ਤਹਿਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਮੋਗਾ ਵੱਲੋਂ ਵਾਤਾਵਰਣ ਸੰਭਾਲ ਅਤੇ ਹਰਿਆਵਲੀ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਗਤੀਵਿਧੀ ਕਰਵਾਈ ਗਈ। ਇਸ ਤਹਿਤ ਦਫ਼ਤਰ ਦੇ ਆਲੇ-ਦੁਆਲੇ ਦਫ਼ਤਰੀ ਸਟਾਫ਼ ਵੱਲੋਂ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ ਅਤੇ ਵਾਤਾਵਰਣ ਦੀ ਸੁਰੱਖਿਆ ਦਾ ਸੁਨੇਹਾ ਦਿੱਤਾ ਗਿਆ।

 

ਇਸ ਮੌਕੇ ਲੈਫਟੀਨੈਂਟ ਕਰਨਲ ਭੁਪਿੰਦਰ ਭੋਲਾ (ਰਿਟਾ.), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਮੋਗਾ ਦੀ ਅਗਵਾਈ ਹੇਠ ਦਫ਼ਤਰੀ ਸਟਾਫ਼ ਨੇ ਬੂਟੇ ਲਗਾਏ ਅਤੇ ਉਨ੍ਹਾਂ ਦੀ ਨਿਯਮਿਤ ਸੰਭਾਲ ਕਰਨ ਦਾ ਸੰਕਲਪ ਲਿਆ। ਉਨ੍ਹਾਂ ਕਿਹਾ ਕਿ ਸਵੱਛ ਅਤੇ ਹਰਾ-ਭਰਾ ਵਾਤਾਵਰਣ ਸਿਹਤਮੰਦ ਜੀਵਨ ਲਈ ਬੇਹੱਦ ਮਹੱਤਵਪੂਰਨ ਹੈ। ਵਾਤਾਵਰਣ ਦੀ ਸੁਰੱਖਿਆ ਸਿਰਫ਼ ਕਿਸੇ ਇੱਕ ਵਿਅਕਤੀ ਜਾਂ ਵਿਭਾਗ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ।

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

 

ਉਨ੍ਹਾਂ ਕਿਹਾ ਕਿ ਸਿਰਫ਼ ਬੂਟੇ ਲਗਾਉਣਾ ਹੀ ਕਾਫ਼ੀ ਨਹੀਂ ਹੈ, ਬਲਕਿ ਉਨ੍ਹਾਂ ਦੀ ਨਿਯਮਿਤ ਦੇਖਭਾਲ, ਸਿੰਚਾਈ ਅਤੇ ਸੁਰੱਖਿਆ ਯਕੀਨੀ ਬਣਾਉਣਾ ਵੀ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਵੱਧ ਤੋਂ ਵੱਧ ਹਰਿਆਵਲੀ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਸਿਹਤਮੰਦ ਅਤੇ ਸੁਖਾਵਾਂ ਵਾਤਾਵਰਣ ਯਕੀਨੀ ਬਣਾਉਣ ਵਿੱਚ ਸਹਾਇਕ ਹੈ।

 

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਆਮ ਲੋਕਾਂ ਨੂੰ ਵੀ ਸਵੱਛਤਾ ਪੱਖਵਾੜੇ ਦੀ ਭਾਵਨਾ ਨੂੰ ਅੱਗੇ ਵਧਾਉਂਦਿਆਂ ਆਪਣੇ ਆਲੇ-ਦੁਆਲੇ ਵੱਧ ਤੋਂ ਵੱਧ ਬੂਟੇ ਲਗਾਉਣ, ਲਗਾਏ ਗਏ ਬੂਟਿਆਂ ਦੀ ਸੰਭਾਲ ਕਰਨ, ਪਾਣੀ ਦੀ ਸੁਚੱਜੀ ਵਰਤੋਂ ਕਰਨ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਦੀ ਅਪੀਲ ਕੀਤੀ।

 

ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦਾ ਸਮੂਹ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Fast News Punjab