ਸਮਾਜ ਸੇਵੀ ਗੁਰਨਾਮ ਸਿੰਘ ਲਵਲੀ ਨੂੰ ਮਿਲਿਆ ਦੂਜੀ ਵਾਰ ਸਟੇਟ ਅਵਾਰਡ – ਸ ਲਵਲੀ ਨੇ 105 ਵਾਰ ਕੀਤਾ ਖੂਨਦਾਨ 

ਮਨੋਰੰਜਨ

( ਚਰਨਜੀਤ ਸਿੰਘ )

ਮੋਗਾ, 7 ਅਕਤੂਬਰ (ਜਗਰਾਜ ਸਿੰਘ ਸੰਘਾ) — ਸਮਾਜ ਸੇਵਾ ਅਤੇ ਖੂਨਦਾਨ ਦੇ ਖੇਤਰ ਵਿੱਚ ਲਗਾਤਾਰ ਯੋਗਦਾਨ ਪਾਉਣ ਵਾਲੇ ਭਾਈ ਘਨੱਈਆ ਬਲੱਡ ਡੋਨਰ ਮੋਗਾ ਦੇ ਪ੍ਰਧਾਨ ਗੁਰਨਾਮ ਸਿੰਘ ਲਵਲੀ ਨੂੰ 105 ਵਾਰ ਖੂਨਦਾਨ ਕਰਨ ਤੇ ਉਨ੍ਹਾਂ ਦੀਆਂ ਸਮਾਜ ਸੇਵੀ ਸੇਵਾਵਾਂ ਲਈ ਦੂਜੀ ਵਾਰ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ।

ਇਹ ਸਟੇਟ ਅਵਾਰਡ ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਅਤੇ ਆਈ.ਏ.ਐੱਸ. ਅਧਿਕਾਰੀ ਸ੍ਰੀਮਤੀ ਸਾਕਸ਼ੀ ਸਾਹਨੀ ਵੱਲੋਂ ਪ੍ਰਦਾਨ ਕੀਤਾ ਗਿਆ। ਗੁਰਨਾਮ ਸਿੰਘ ਲਵਲੀ ਵੱਲੋਂ ਖੂਨਦਾਨ ਨੂੰ ਉਤਸ਼ਾਹਿਤ ਕਰਨ ਅਤੇ ਲੋੜਵੰਦ ਮਰੀਜ਼ਾਂ ਲਈ ਖੂਨ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਇਸ ਮੌਕੇ ਸ਼ਲਾਘਾ ਕੀਤੀ ਗਈ।

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

ਭਾਈ ਘਨੱਈਆ ਬਲੱਡ ਡੋਨਰ ਮੋਗਾ ਵੱਲੋਂ ਸਮੇਂ-ਸਮੇਂ ’ਤੇ ਖੂਨਦਾਨ ਕੈਂਪ ਲਗਾ ਕੇ ਲੋਕਾਂ ਨੂੰ ਖੂਨਦਾਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਗੁਰਨਾਮ ਸਿੰਘ ਲਵਲੀ ਨੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਪ੍ਰੇਰਣਾ ਦਾ ਸਰੋਤ ਹੈ ਅਤੇ ਉਹ ਭਵਿੱਖ ਵਿੱਚ ਵੀ ਸਮਾਜ ਸੇਵਾ ਅਤੇ ਖੂਨਦਾਨ ਦੇ ਖੇਤਰ ਵਿੱਚ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ।

ਉਨ੍ਹਾਂ ਕਿਹਾ ਕਿ ਖੂਨਦਾਨ ਇੱਕ ਮਹਾਨ ਸੇਵਾ ਹੈ ਅਤੇ ਹਰੇਕ ਤੰਦਰੁਸਤ ਵਿਅਕਤੀ ਨੂੰ ਸਮੇਂ-ਸਮੇਂ ’ਤੇ ਖੂਨਦਾਨ ਕਰਕੇ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਇਸ ਸਨਮਾਨ ਲਈ ਸਿਹਤ ਵਿਭਾਗ ਅਤੇ ਸਮੂਹ ਸਹਿਯੋਗੀਆਂ ਦਾ ਧੰਨਵਾਦ ਕੀਤਾ ਜਿਕਰਯੋਗ ਹੈ ਕਿ ਸ ਗੁਰਨਾਮ ਸਿੰਘ ਲਵਲੀ ਨੁੰ ਕਰਨਾ ਕਾਲ ਮੌਕੇ ਆਪਣੀਆਂ ਵਧੀਆ ਸੇਵਾਂਵਾ ਦੇਣ ਤੇ ਵੀ ਸਿਹਤ ਵਿਭਾਗ ਪੰਜਾਬ ਵੱਲੋਂ ਵੱਲੋਂ ਵੀ ਵਿਸ਼ੇਸ਼ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ।

Fast News Punjab