Mogaਅਨੋਖੇ ਅਜੂਬੇਸਿੱਖਿਆਟੇਕਨੋਲਜੀਤਾਜ਼ਾ ਖਬਰਾਂਦੇਸ਼ਫੋਟੋ ਗੈਲਰੀਰਾਜ
ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਐਸ.ਡੀ. ਕਾਲਜ ਫਾਰ ਵੁਮੈਨ ਵਿਖੇ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ
ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕਤਾ ਲਗਾਤਾਰ ਰਹੇਗੀ ਜਾਰੀ-ਸੀ.ਜੇ.ਐਮ.

ਮੋਗਾ, 13 ਅਕਤੂਬਰ ( ਚਰਨਜੀਤ ਸਿੰਘ ) ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਸ਼ਵ ਭਰ ਵਿੱਚ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਦੇ ਮੌਕੇ ‘ਤੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕਰਨ ਲਈ 2 ਅਕਤੂਬਰ, 2021 ਨੂੰ ਸ਼ੁਰੂ ਹੋਈ ਪੈਨ ਇੰਡੀਆ ਕੰਪੇਨ 14 ਨਵੰਬਰ, 2021 ਨੂੰ ਸੰਪੰਨ ਹੋਵੇਗੀ।
ਇਸ ਕੰਪੇਨ ਦੀ ਲੜੀ ਤਹਿਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਮਾਣਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੈਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਸ਼੍ਰੀਮਤੀ ਮਨਦੀਪ ਪੰਨੂੰ ਜੀ ਦੀ ਰਹਿਨੁਮਾਈ ਹੇਠ ਅੰਤਰ-ਰਾਸ਼ਟਰੀ ਬਾਲੜੀ ਦਿਵਸ ਦੇ ਮੌਕੇ ‘ਤੇ ਐਸ.ਡੀ ਕਾਲਜ ਫ਼ਾਰ ਵੁਮੈਨ, ਮੋਗਾ ਵਿੱਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਇਸ ਲੀਗਲ ਲਿਟਰੇਸੀ ਸੈਮੀਨਾਰ ਵਿੱਚ ਮਾਣਯੋਗ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਸ਼੍ਰੀ ਅਮਰੀਸ਼ ਕੁਮਾਰ ਨੇ ਦੱਸਿਆ ਕਿ ਡੀ.ਐਲ.ਐਸ.ਏ. ਮੋਗਾ ਵੱਲੋਂ ਲੋਕਾਂ ਵਿੱਚ ਕਾਨੂੰਨ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਕੋਈ ਵੀ ਵਿਅਕਤੀ ਆਪਣੇ ਅਸਲ ਹੱਕਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ, ਔਰਤ, ਹਿਰਾਸਤ ਵਾਲੇ ਵਿਅਕਤੀ, ਬੇਗਾਰ ਦਾ ਮਾਰਿਆ ਹੋਇਆ ਵਿਅਕਤੀ ਅਤੇ ਜਿਸ ਵਿਅਕਤੀ ਦੀ ਸਲਾਨਾ ਆਮਦਨ 3 ਲੱਖ ਰੁਪਏ ਤੋਂ ਘੱਟ ਹੈ, ਉਹ ਮੁਫ਼ਤ ਕਾਨੂੰਨੀ ਸੇਵਾ ਲੈਣ ਦਾ ਹੱਕਦਾਰ ਹੈ।ਮੁਫ਼ਤ ਕਾਨੂੰਨੀ ਸੇਵਾ ਵਿੱਚ ਵਕੀਲਾਂ ਦੀਆਂ ਸੇਵਾਵਾਂ, ਕੋਰਟ ਫ਼ੀਸ, ਗਵਾਹਾਂ ਦੇ ਖਰਚੇ ਆਦਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤੇ ਜਾਂਦੇ ਹਨ।
ਇਸ ਮੌਕੇ ਸੀ.ਜੇ.ਐਮ ਅਮਰੀਸ਼ ਜੀ ਨੇ ਬੱਚਿਆਂ ਨੂੰ ਮੁਆਵਜ਼ਾ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿਕਟਿਮ ਮੁਆਵਜ਼ਾ ਸਕੀਮ-2017 ਅਧੀਨ ਤੇਜ਼ਾਬ ਪੀੜਤਾਂ, ਤੇਜ਼ਾਬ ਦੇ ਹਮਲੇ ਕਾਰਣ ਮੌਤ, ਰੇਪ ਵਿਕਟਿਮ, ਰੇਪ ਨਾਲ ਹੱਤਿਆ, ਨਾਬਾਲਗ ਦੇ ਸ਼ਰੀਰਕ ਸ਼ੋਸ਼ਣ, ਮਨੁੱਖੀ ਤਸਕਰੀ ਦੇ ਪੀੜਤ ਦੇ ਪੁਨਰਵਾਸ ਲਈ, ਅਣਪਛਾਤੇ ਵਹੀਕਲ ਰਾਹੀਂ ਮੌਤ ਜਾਂ ਸਥਾਈ ਅਪੰਗਤਾ (80 ਫ਼ੀਸਦੀ ਜਾਂ ਇਸ ਤੋਂ ਜ਼ਿਆਦਾ) ਜਾਂ ਅਸਥਾਈ ਅਪੰਗਤਾ (40 ਫ਼ੀਸਦੀ ਤੋਂ 80 ਫ਼ੀਸਦੀ ਤੱਕ), ਸਰੀਰ ਨੂੰ 25 ਫ਼ੀਸਦੀ ਤੋਂ ਜਿਆਦਾ ਪ੍ਰਭਾਵਿਤ ਕਰਨ ਵਾਲੇ ਬਰਨ ਜਾਂ ਭਰੂਣ ਦੇ ਨੁਕਸਾਨ ਜਾਂ ਜਣਨ ਸ਼ਕਤੀ ਦੇ ਨੁਕਸਾਨ ਆਦਿ ਦੇ ਕੇਸਾਂ ਵਿੱਚ ਮੁਆਵਜ਼ਾ ਦਿੱਤਾ ਜਾਂਦਾ ਹੈ।ਜਿਨ੍ਹਾਂ ਨੂੰ ਕੇਂਦਰ/ਰਾਜ ਸਰਕਾਰ, ਬੀਮਾ ਕੰਪਨੀ ਜਾਂ ਕਿਸੇ ਹੋਰ ਸੰਸਥਾ ਤੋਂ ਕਿਸੇ ਵੀ ਤਰ੍ਹਾਂ ਦਾ ਮੁਆਵਜ਼ਾ ਨਾ ਮਿਲਿਆ ਹੋਵੇ ਉਹ ਇਸ ਮੁਆਵਜ਼ੇ ਦੇ ਹੱਕਦਾਰ ਹਨ।
ਇਸ ਮੌਕੇ ਤੇ ਸ਼੍ਰੀ ਰਾਜੇਸ਼ ਸ਼ਰਮਾ ਜੀ ਨੇ ਦੱਸਿਆ ਕਿ ਸਾਨੂੰ ਆਪਣੇ ਆਲੇ ਦੁਆਲੇ ਹੋਣ ਵਾਲੀਆਂ ਘਟਨਾਵਾਂ ਬਾਰੇ ਧਿਆਨ ਰੱਖਣਾ ਚਾਹੀਦਾ ਹੈ ਅਤੇ ਔਰਤਾਂ ਖਿਲਾਫ਼ ਹੋਣ ਵਾਲੇ ਅੱਤਿਆਚਾਰ ਬਾਰੇ ਜਾਗਰੂਕ ਰਹਿਣਾ ਚਾਹੀਦਾ ਹੈ।ਸੈਮੀਨਾਰ ਵਿੱਚ ਮੌਜੂਦ ਸਮੂਹ ਬੱਚੀਆਂ ਨੇ ਪ੍ਰਣ ਲਿਆ ਕਿ ਉਹ ਆਪਣੇ ਆਲੇ-ਦੁਆਲੇ ਦੇ ਵੱਧ ਤੋਂ ਵੱਧ ਲੋਕਾਂ ਨੂੰ ਕਾਨੂੰਨੀ ਜਾਣਕਾਰੀ ਬਾਰੇ ਜਾਗਰੂਕ ਕਰਨ ਵਿੱਚ ਸਹਾਇਤਾ ਕਰਨਗੀਆਂ।
ਸੀ.ਜੇ.ਐਮ ਅਮਰੀਸ਼ ਜੀ ਨੇ ਦੱਸਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਹਰ ਤਰ੍ਹਾ ਦੀ ਕਾਨੂੰਨੀ ਸਲਾਹ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਵੀ ਪ੍ਰਦਾਨ ਕਰਦੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲੈਣ ਲਈ 1968 ਟੋਲ ਫ਼ਰੀ ਨੰਬਰ ਡਾਇਲ ਕੀਤਾ ਜਾ ਸਕਦਾ ਹੈ ਜਾਂ ਦਫ਼ਤਰ ਦੀ ਈ-ਮੇਲ dlsa.moga@punjab.gov.in ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਤੇ ਕਾਲਜ ਦੀ ਪ੍ਰਿੰਸੀਪਲ ਮੈਡਮ ਨੀਨਾ ਅਨੇਜਾ, ਆਈ.ਸੀ.ਸੀ ਕੋ-ਆਰਡੀਨੇਟਰ ਰਜਨੀ, ਆਈ.ਸੀ.ਸੀ. ਦੇ ਮੈਂਬਰ ਰਮਨਪ੍ਰੀਤ ਕੌਰ, ਮੈਡਮ ਨਮੀਤਾ ਬਰਮਨ ਅਤੇ ਮੈਡਮ ਸੁਨਇਯਾ ਆਦਿ ਮੌਜੂਦ ਸਨ।




