ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਇਨਸਾਫ ਅਤੇ ਪੰਜਾਬ ’ਚੋਂ ਨਸ਼ਾ ਖਤਮ ਕਰਨ ਲਈ ਲੱਗੇ ਧਰਨੇ ਦੌਰਾਨ ਭਾਈ ਕਲਿਆਣਾ ਜੀ ਗੁਰਮਤਿ ਗ੍ਰੰਥੀ ਸੰਸਥਾ ਦੇ ਆਗੂ ਗ੍ਰਿਫ਼ਤਾਰ

ਅਪਰਾਧ ਸਿੱਖਿਆ ਖੇਡ ਤਾਜ਼ਾ ਖਬਰਾਂ ਤਾਜਾ ਖਬਰਾਂ ਦੇਸ਼ ਮਨੋਰੰਜਨ ਰਾਜ ਰਾਜਨੀਤੀ ਵਪਾਰ

( ਚਰਨਜੀਤ ਸਿੰਘ )

ਭਾਈ ਕਲਿਆਣਾ ਜੀ ਗੁਰਮਤਿ ਗ੍ਰੰਥੀ ਸੰਸਥਾ ਪੰਜਾਬ ਵੱਲੋਂ ਪਰਮਿੰਦਰ ਸਿੰਘ ਝੋਟਾ ਦੇ ਹੋਏ ਕਤਲ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ, ਪੀੜਤ ਪਰਿਵਾਰ ਨੂੰ ਇਨਸਾਫ ਦਵਾਉਣ ਅਤੇ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦੀ ਮੰਗ ਨੂੰ ਲੈ ਕੇ ਧਰਮਕੋਟ ਹਾਈਵੇਅ ’ਤੇ ਧਰਨਾ ਦਿੱਤਾ ਗਿਆ ਅਤੇ ਹਾਈਵੇਅ ਬੰਦ ਕੀਤਾ ਗਿਆ।

ਜਥੇਬੰਦੀ ਦੇ ਆਗੂਆਂ ਦਾ ਕਹਿਣਾ ਸੀ ਕਿ ਪੰਜਾਬ ਵਿੱਚ ਨਸ਼ਿਆਂ ਕਾਰਨ ਹੀ ਅਜਿਹੀਆਂ ਵਾਰਦਾਤਾਂ ਵੱਧ ਰਹੀਆਂ ਹਨ ਅਤੇ ਪ੍ਰਸ਼ਾਸਨ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦੇਣ ਦੀ ਜ਼ੋਰਦਾਰ ਮੰਗ ਕੀਤੀ।

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

ਇਸ ਦੌਰਾਨ ਹਾਈਵੇਅ ਬੰਦ ਹੋਣ ਕਾਰਨ ਆਵਾਜਾਈ ਪ੍ਰਭਾਵਿਤ ਹੋਈ, ਜਿਸ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਿਸ ਪ੍ਰਸ਼ਾਸਨ ਨੇ ਸਥਿਤੀ ਨੂੰ ਕਾਬੂ ਵਿੱਚ ਕਰਦਿਆਂ ਜਥੇਬੰਦੀ ਦੇ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ।

ਪੁਲਿਸ ਵੱਲੋਂ ਭਾਈ ਹਰਨੇਕ ਸਿੰਘ ਬਲਖੰਡੀ, ਪੰਜਾਬ ਪ੍ਰਧਾਨ ਲਖਵੀਰ ਸਿੰਘ ਬੱਗੇ ਅਤੇ ਦਸਮੇਸ਼ ਤਰਨਾ ਦਲ ਦੇ ਹਲਕਾ ਧਰਮਕੋਟ ਦੇ ਜਥੇਦਾਰ ਜਸਕਰਨ ਸਿੰਘ ਬੱਗੇ ਸਮੇਤ ਉਨ੍ਹਾਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Fast News Punjab