ਧਰਮਕੋਟ,20 ਅਕਤੂਬਰ (ਅਕਾਲੀਆਂ ਵਾਲਾ) ( ਚਰਨਜੀਤ ਸਿੰਘ )
— ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਸਰਕਾਰੀ ਹਾਈ ਸਕੂਲ ਰਾਊਵਾਲਾ, ਮੇਲਕ ਕੰਗਾਂ ਅਤੇ ਅਕਾਲੀਆਂ ਵਾਲਾ ਨੂੰ ਬਾਰਵੀਂ ਜਮਾਤ ਤੱਕ ਅਪਗ੍ਰੇਡ ਕਰਨ ਦਾ ਉਦਘਾਟਨ ਕੀਤਾ। 19 ਅਕਤੂਬਰ ਨੂੰ ਕਰਵਾਏ ਗਏ ਇਸ ਸਮਾਗਮ ਨੂੰ ਇਲਾਕੇ ਦੀ ਸਿੱਖਿਆ ਦੇ ਖੇਤਰ ਵਿੱਚ ਇੱਕ ਅਹਿਮ ਪ੍ਰਾਪਤੀ ਵਜੋਂ ਦੇਖਿਆ ਜਾ ਰਿਹਾ ਹੈ। ਸਕੂਲਾਂ ਦੇ ਅਪਗ੍ਰੇਡ ਹੋਣ ਦੀ ਖੁਸ਼ੀ ਵਿੱਚ ਇਲਾਕਾ ਨਿਵਾਸੀਆਂ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਵਿਧਾਇਕ ਲਾਡੀ ਢੋਸ ਅਤੇ ਸਿੱਖਿਆ ਵਿਭਾਗ ਦੇ ਡਿਪਟੀ ਡੀਈਓ ਗੁਰਦਿਆਲ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਬਿਹਤਰ ਵਿੱਦਿਅਕ ਸਹੂਲਤਾਂ ਦੇਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਇਨ੍ਹਾਂ ਸਕੂਲਾਂ ਨੂੰ ਬਾਰਵੀਂ ਜਮਾਤ ਤੱਕ ਅਪਗ੍ਰੇਡ ਕੀਤਾ ਗਿਆ ਹੈ। ਇਸ ਫੈਸਲੇ ਨਾਲ ਰਾਊਵਾਲਾ, ਮੇਲਕ ਕੰਗਾਂ, ਅਕਾਲੀਆਂ ਵਾਲਾ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਵੱਡਾ ਲਾਭ ਮਿਲੇਗਾ। ਹੁਣ ਦਸਵੀਂ ਜਮਾਤ ਪਾਸ ਕਰਨ ਤੋਂ ਬਾਅਦ ਵਿਦਿਆਰਥੀਆਂ ਨੂੰ ਅਗਲੀ ਪੜ੍ਹਾਈ ਲਈ ਦੂਰ-ਦੁਰਾਡੇ ਦੇ ਸਕੂਲਾਂ ਵਿੱਚ ਜਾਣ ਦੀ ਮਜਬੂਰੀ ਤੋਂ ਰਾਹਤ ਮਿਲੇਗੀ ਅਤੇ ਮਾਪਿਆਂ ਨੂੰ ਵੀ ਆਪਣੇ ਬੱਚਿਆਂ ਦੀ ਪੜ੍ਹਾਈ ਸਬੰਧੀ ਆਉਣ ਵਾਲੀਆਂ ਮੁਸ਼ਕਲਾਂ ਤੋਂ ਕਾਫ਼ੀ ਹੱਦ ਤੱਕ ਨਿਜਾਤ ਮਿਲੇਗੀ।
ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਕਿ ਪਿੰਡਾਂ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇ ਮੌਕੇ ਆਪਣੇ ਨੇੜੇ ਮੁਹੱਈਆ ਕਰਵਾਉਣਾ ਬਹੁਤ ਜ਼ਰੂਰੀ ਹੈ। ਸਿੱਖਿਆ ਕਿਸੇ ਵੀ ਸਮਾਜ ਦੀ ਤਰੱਕੀ ਦੀ ਬੁਨਿਆਦ ਹੁੰਦੀ ਹੈ ਅਤੇ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਕੇ ਹੀ ਪੇਂਡੂ ਖੇਤਰ ਦੇ ਵਿਦਿਆਰਥੀਆਂ ਨੂੰ ਅੱਗੇ ਵਧਣ ਦੇ ਬਰਾਬਰ ਮੌਕੇ ਦਿੱਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਦੇ ਅਪਗ੍ਰੇਡ ਹੋਣ ਨਾਲ ਵਿਦਿਆਰਥੀਆਂ ਨੂੰ ਬਾਰਵੀਂ ਜਮਾਤ ਤੱਕ ਪੜ੍ਹਾਈ ਕਰਨ ਦੀ ਸਹੂਲਤ ਮਿਲੇਗੀ ਅਤੇ ਉਹ ਆਪਣੇ ਭਵਿੱਖ ਦੇ ਟੀਚਿਆਂ ਵੱਲ ਵਧੇਰੇ ਆਤਮ-ਵਿਸ਼ਵਾਸ ਨਾਲ ਅੱਗੇ ਵਧ ਸਕਣਗੇ।
ਉਨ੍ਹਾਂ ਇਸ ਮੌਕੇ ਇਲਾਕੇ ਦੇ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨਾ ਅਤੇ ਸਿੱਖਿਆ ਸਮੇਤ ਬੁਨਿਆਦੀ ਸਹੂਲਤਾਂ ਦਾ ਵਿਸਥਾਰ ਕਰਨਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਸਕੂਲਾਂ ਦੇ ਅਪਗ੍ਰੇਡ ਹੋਣ ਲਈ ਯਤਨ ਕਰਨ ਵਾਲੀਆਂ ਸ਼ਖ਼ਸੀਅਤਾਂ ਦੀ ਸ਼ਲਾਘਾ ਕਰਦਿਆਂ ਪੱਤਰਕਾਰ ਦਵਿੰਦਰ ਸਿੰਘ ਅਕਾਲੀਆਂ ਵਾਲਾ, ਅਰਸ਼ ਕੰਗ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਹਰਪ੍ਰੀਤ ਸਿੰਘ ਭੈਣੀ, ਜੱਸਾ ਕੰਗ ਅਤੇ ਸਰਪੰਚ ਜਗਤਾਰ ਸਿੰਘ ਮੇਲਕ ਕੰਗਾਂ ਦੀ ਭੂਮਿਕਾ ਦੀ ਵਿਸ਼ੇਸ਼ ਤੌਰ ’ਤੇ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਵੱਲੋਂ ਇਕਜੁੱਟ ਹੋ ਕੇ ਉਠਾਈਆਂ ਗਈਆਂ ਮੰਗਾਂ ਅਤੇ ਕੀਤੇ ਗਏ ਸਾਂਝੇ ਯਤਨ ਅਜਿਹੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
ਸਮਾਗਮ ਦੌਰਾਨ ਸਿੱਖਿਆ ਵਿਭਾਗ ਦੇ ਡਿਪਟੀ ਡੀਈਓ ਗੁਰਦਿਆਲ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਦੇ ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਭੁਪਿੰਦਰ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਹਰਪ੍ਰੀਤ ਸਿੰਘ ਭੈਣੀ ਅਤੇ ਸਮੂਹ ਅਧਿਆਪਕਾਂ ਵੱਲੋਂ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਹਾਜ਼ਰ ਪਤਵੰਤਿਆਂ ਨੇ ਸਕੂਲਾਂ ਦੇ ਅਪਗ੍ਰੇਡ ਹੋਣ ਨੂੰ ਵਿਦਿਆਰਥੀਆਂ ਦੇ ਭਵਿੱਖ ਨਾਲ ਜੁੜਿਆ ਅਹਿਮ ਫੈਸਲਾ ਦੱਸਿਆ ਅਤੇ ਆਸ ਪ੍ਰਗਟਾਈ ਕਿ ਇਸ ਨਾਲ ਇਲਾਕੇ ਵਿੱਚ ਸਿੱਖਿਆ ਦਾ ਹੋਰ ਵਿਸਥਾਰ ਹੋਵੇਗਾ।
ਇਸ ਮੌਕੇ ਪੰਜਾਬੀ ਮਾਸਟਰ ਬਹਾਦਰ ਸਿੰਘ, ਮੈਥ ਮਾਸਟਰ ਗੁਰਵਿੰਦਰ ਸਿੰਘ, ਲਖਵਿੰਦਰ ਸਿੰਘ, ਅਮਰਿੰਦਰ ਸਿੰਘ, ਦਲਵੀਰ ਸਿੰਘ, ਅੰਗਰੇਜ਼ੀ ਮਾਸਟਰ ਵਰਿੰਦਰ ਸਿੰਘ, ਸਾਇੰਸ ਮਾਸਟਰ ਦਵਿੰਦਰ ਕੌਰ, ਕੁਲਦੀਪ ਕੌਰ, ਸੁਮਨ ਰਾਣੀ, ਸਮਾਨ ਪ੍ਰੀਤ ਕੌਰ, ਸਰਬਜੀਤ ਕੌਰ, ਡੀਪੀਈ ਮਾਸਟਰ ਪਰਮਜੀਤ ਸ਼ਰਮਾ, ਸੰਦੀਪ ਕੌਰ, ਕੁਲਦੀਪ ਕੌਰ, ਦਿਲਬਾਗ ਸਿੰਘ ਅਤੇ ਪਰਮਜੀਤ ਸਿੰਘ ਸਮੇਤ ਸਮੂਹ ਅਧਿਆਪਕ ਹਾਜ਼ਰ ਸਨ।
ਇਸ ਤੋਂ ਇਲਾਵਾ ਸੇਵਾਮੁਕਤ ਮੁੱਖ ਅਧਿਆਪਕ ਸੁਖਦੇਵ ਸਿੰਘ, ਮੇਵਾ ਸਿੰਘ, ਸੇਵਾਮੁਕਤ ਮੁੱਖ ਅਧਿਆਪਕ ਸੁਰਜੀਤ ਸਿੰਘ, ਗੁਰਦੇਵ ਸਿੰਘ, ਐਡਵੋਕੇਟ ਗੁਰਪ੍ਰੀਤ ਸਿੰਘ ਕੰਬੋਜ, ਚੇਅਰਮੈਨ ਸੁਖਬੀਰ ਸਿੰਘ ਮੰਦਰ ਅਤੇ ਹੋਰ ਪਤਵੰਤੇ ਵੀ ਸਮਾਗਮ ਵਿੱਚ ਸ਼ਾਮਲ ਹੋਏ।
ਇਸ ਮੌਕੇ ਸਰਪੰਚ ਰਾਜਵੀਰ ਸਿੰਘ ਕੰਗ ਕਿਲੀ ਗਾਂਧਰਾ, ਬਹਾਦਰ ਸਿੰਘ ਮਨੀਲਾ,ਸਰਪੰਚ ਪਰਮਜੀਤ ਕੌਰ ਰਾਊਵਾਲਾ, ਸਰਪੰਚ ਬਲਜੀਤ ਕੌਰ ਮੇਲਕ ਕੰਗਾਂ, ਸਰਪੰਚ ਸਰਬਜੀਤ ਕੌਰ ਅਕਾਲੀਆਂ ਵਾਲਾ, ਬਲਾਕ ਸੰਮਤੀ ਮੈਂਬਰ ਨਵਦੀਪ ਸਿੰਘ ਮੰਦਰ, ਸਰਪੰਚ ਜਸਵਿੰਦਰ ਸਿੰਘ ਤਖਤੂਵਾਲਾ, ਸਰਪੰਚ ਗੁਰਮੇਲ ਸਿੰਘ ਸੰਘੇੜਾ, ਸਰਪੰਚ ਸਰਬਜੀਤ ਸਿੰਘ ਮੁਦਾਰਪੁਰ, ਸਰਪੰਚ ਜਲਵਿੰਦਰ ਸਿੰਘ ਮੰਦਰ, ਸਰਪੰਚ ਜਗਸੀਰ ਸਿੰਘ, ਸਰਪੰਚ ਲਖਵੀਰ ਕੌਰ ਭੈਣੀ, ਸਰਪੰਚ ਦਲੇਰ ਸਿੰਘ ਬਹਾਦਰ ਵਾਲਾ, ਮੈਂਬਰ ਪ੍ਰਤਾਪ ਸਿੰਘ ਗਿੱਲ, ਗੁਰਪ੍ਰੀਤ ਸਿੰਘ ਘਾਰੂ ਮੈਂਬਰ, ਰਵਿੰਦਰ ਸਿੰਘ ਕੰਗ ਪੰਚ, ਮੈਂਬਰ ਜਗਤਾਰ ਸਿੰਘ, ਮੈਂਬਰ ਗੁਰਮੀਤ ਸਿੰਘ ਗਿੱਲ, ਸਰਪੰਚ ਸੁਖਰਾਜ ਸਿੰਘ ਸੈਦ ਮੁਹੰਮਦ, ਸਵਰਨ ਸਿੰਘ ਸੈਦ ਮੁਹੰਮਦ, ਸਰਪੰਚ ਸੁਖਵਿੰਦਰ ਸਿੰਘ ਸੰਧੂ, ਗੁਰਜੰਟ ਸਿੰਘ ਭਿੰਡਰ ਮਾਹੀਵਾਲਾ, ਕੁਲਦੀਪ ਸਿੰਘ ਸ਼ਾਹ,ਰਣਜੀਤ ਸਿੰਘ ਸ਼ਾਹ, ਨੰਬਰਦਾਰ ਬਲਵਿੰਦਰ ਸਿੰਘ, ਹਰਜਿੰਦਰ ਸਿੰਘ ਫੌਜੀ, ਸ਼ਿੰਦਰਪਾਲ ਸਿੰਘ ਰਾਊਵਾਲਾ ਅਤੇ ਸਰਪੰਚ ਸੁਖਜਿੰਦਰ ਸਿੰਘ ਢਿੱਲੋਂ ਭੈਣੀ, ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
ਸਮੂਹ ਨਗਰ ਨਿਵਾਸੀਆਂ ਨੇ ਸਕੂਲਾਂ ਦੇ ਅਪਗ੍ਰੇਡ ਹੋਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸਿੱਖਿਆ ਦੇ ਨਵੇਂ ਰਾਹ ਖੋਲ੍ਹਣ ਵਾਲਾ ਕਦਮ ਦੱਸਿਆ। ਇਲਾਕੇ ਦੇ ਲੋਕਾਂ ਨੇ ਆਸ ਪ੍ਰਗਟਾਈ ਕਿ ਇਨ੍ਹਾਂ ਸਕੂਲਾਂ ਵਿੱਚ ਬਾਰਵੀਂ ਜਮਾਤ ਤੱਕ ਪੜ੍ਹਾਈ ਸ਼ੁਰੂ ਹੋਣ ਨਾਲ ਪੇਂਡੂ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਹਾਸਲ ਕਰਨ ਲਈ ਹੋਰ ਉਤਸ਼ਾਹ ਮਿਲੇਗਾ।
ਫੋਟੋ ਕੈਪਸ਼ਨ: ਸਰਕਾਰੀ ਸਕੂਲ ਰਾਊਵਾਲਾ, ਮੇਲਕ ਕੰਗਾਂ ਅਤੇ ਅਕਾਲੀਆਂ ਵਾਲਾ ਨੂੰ ਬਾਰਵੀਂ ਜਮਾਤ ਤੱਕ ਅਪਗ੍ਰੇਡ ਕਰਨ ਦੇ ਸਮਾਗਮ ਦੌਰਾਨ ਵਿਧਾਇਕ ਲਾਡੀ ਢੋਸ, ਡਿਪਟੀ ਡੀਈਓ ਗੁਰਦਿਆਲ ਸਿੰਘ ਅਤੇ ਇਲਾਕੇ ਦੇ ਪਤਵੰਤੇ।


