ਨਸ਼ਾ ਤਸਕਰੀ ਅਤੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਖ਼ਿਲਾਫ਼ ਮੋਗਾ ਪ੍ਰਸ਼ਾਸਨ ਦੀ ਸਖ਼ਤ ਕਾਰਵਾਈ ਜਾਰੀ

ਅਪਰਾਧ ਸਿੱਖਿਆ ਖੇਡ ਤਾਜ਼ਾ ਖਬਰਾਂ ਤਾਜਾ ਖਬਰਾਂ ਦੇਸ਼ ਮਨੋਰੰਜਨ ਰਾਜ ਰਾਜਨੀਤੀ ਵਪਾਰ

ਮੋਗਾ, 20 ਅਕਤੂਬਰ: ( ਚਰਨਜੀਤ ਸਿੰਘ )

 

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਮੋਗਾ ਵਿੱਚ ਨਸ਼ਿਆਂ ਦੀ ਸਪਲਾਈ ਰੋਕਣ ਅਤੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ’ਤੇ ਨਕੇਲ ਕੱਸਣ ਲਈ ਡਰੱਗ ਕੰਟਰੋਲ ਵਿਭਾਗ ਵੱਲੋਂ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਭਾਗ ਵੱਲੋਂ ਦਵਾਈਆਂ ਦੀ ਵਿਕਰੀ ਨਾਲ ਸਬੰਧਤ ਅਦਾਰਿਆਂ ਦੀ ਜਾਂਚ, ਨਿਯਮਾਂ ਦੀ ਪਾਲਣਾ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

 

ਡਰੱਗ ਕੰਟਰੋਲ ਵਿਭਾਗ ਵੱਲੋਂ 1 ਮਾਰਚ 2025 ਤੋਂ 30 ਸਤੰਬਰ 2026 ਦੌਰਾਨ ਕੁੱਲ 1,734 ਨਿਰੀਖਣ ਕੀਤੇ ਗਏ। ਇਸ ਤੋਂ ਇਲਾਵਾ, 18 ਜ਼ਬਤੀ ਸਬੰਧੀ ਕਾਰਵਾਈਆਂ ਕੀਤੀਆਂ ਗਈਆਂ, ਜਿਨ੍ਹਾਂ ਵਿੱਚ 16 ਲਾਇਸੈਂਸਸ਼ੁਦਾ ਅਤੇ 2 ਬਿਨਾਂ ਲਾਇਸੈਂਸ ਵਾਲੇ ਮਾਮਲੇ ਸ਼ਾਮਲ ਸਨ। ਨਿਯਮਾਂ ਦੀ ਉਲੰਘਣਾ ਦੇ ਮਾਮਲਿਆਂ ਵਿੱਚ 40 ਦਵਾਈ ਵਿਕਰੀ ਲਾਇਸੈਂਸ ਮੁਅੱਤਲ ਅਤੇ 5 ਲਾਇਸੈਂਸ ਰੱਦ ਕੀਤੇ ਗਏ। ਵਿਭਾਗੀ ਰਿਕਾਰਡ ਅਨੁਸਾਰ 31,61,576 ਰੁਪਏ ਦੀ ਰਕਮ ਵੀ ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ, ਨਸ਼ੀਲੇ ਪਦਾਰਥਾਂ ਅਤੇ ਹੋਰ ਸਬੰਧਤ ਕਾਨੂੰਨੀ ਉਲੰਘਣਾਵਾਂ ਦੇ ਮਾਮਲਿਆਂ ਵਿੱਚ ਐਨ.ਡੀ.ਪੀ.ਐਸ. ਐਕਟ ਅਤੇ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ.) ਦੀ ਧਾਰਾ 223 ਤਹਿਤ ਕੁੱਲ 7 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ।

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

 

 

 

ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮੁੱਖ ਉਦੇਸ਼ ਨਸ਼ਿਆਂ ਦੀ ਸਪਲਾਈ ਨੂੰ ਰੋਕਣਾ, ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕਰਨਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਦਵਾਈਆਂ ਦੀ ਵਿਕਰੀ ਨਾਲ ਸਬੰਧਤ ਨਿਯਮਾਂ ਦੀ ਉਲੰਘਣਾ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸਬੰਧਤ ਵਿਭਾਗ ਨੂੰ ਨਿਗਰਾਨੀ ਅਤੇ ਜਾਂਚ ਦੀ ਪ੍ਰਕਿਰਿਆ ਲਗਾਤਾਰ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।

 

ਉਨ੍ਹਾਂ ਕਿਹਾ ਕਿ ਦਵਾਈਆਂ ਦੀ ਵਿਕਰੀ ਸਿਰਫ਼ ਨਿਰਧਾਰਤ ਕਾਨੂੰਨੀ ਨਿਯਮਾਂ ਅਨੁਸਾਰ ਹੀ ਹੋਣੀ ਚਾਹੀਦੀ ਹੈ। ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਵਿਕਰੀ ਜਾਂ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਣ ’ਤੇ ਸਬੰਧਤ ਕਾਨੂੰਨਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

 

ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਸਬੰਧਤ ਵਿਭਾਗਾਂ ਰਾਹੀਂ ਲੋੜੀਂਦੀ ਨਿਗਰਾਨੀ ਅਤੇ ਕਾਰਵਾਈ ਜਾਰੀ ਰੱਖੀ ਜਾ ਰਹੀ ਹੈ, ਤਾਂ ਜੋ ਨਸ਼ਿਆਂ ਦੀ ਗੈਰ-ਕਾਨੂੰਨੀ ਸਪਲਾਈ ਅਤੇ ਵਿਕਰੀ ’ਤੇ ਰੋਕ ਲਗਾਉਣ ਦੇ ਨਾਲ-ਨਾਲ ਨੌਜਵਾਨਾਂ ਦੇ ਸੁਰੱਖਿਅਤ ਅਤੇ ਨਸ਼ਾ-ਮੁਕਤ ਭਵਿੱਖ ਲਈ ਠੋਸ ਉਪਰਾਲੇ ਕੀਤੇ ਜਾ ਸਕਣ।

 

ਡਰੱਗ ਕੰਟਰੋਲ ਅਫ਼ਸਰ ਮੋਗਾ ਸੋਨੀਆ ਗੁਪਤਾ ਅਤੇ ਰਵੀ ਗੁਪਤਾ ਨੇ ਦੱਸਿਆ ਕਿ ਹਾਲ ਹੀ ਵਿੱਚ ਬਰਕਤ ਮੈਡੀਕੋਜ਼ ਨਿਗਾਹਾ ਰੋਡ ਮੋਗਾ, ਟੀ ਐਸ ਮੈਡੀਕਲ ਏਜੰਸੀ ਮੋਗਾ ਨੂੰ ਨਿਯਮਾਂ ਦੀ ਉਲੰਘਣਾ ਕਰਨ ਤੇ ਸੀਜ ਕਰ ਦਿੱਤਾ ਗਿਆ ਹੈ।

 

 

ਫ਼ੋਟੋ-ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਦੀਆਂ ਤਸਵੀਰਾਂ।

Fast News Punjab