ਅਪਰਾਧ ਸਿੱਖਿਆ ਖੇਡ ਤਾਜ਼ਾ ਖਬਰਾਂ ਤਾਜਾ ਖਬਰਾਂ ਦੇਸ਼ ਮਨੋਰੰਜਨ ਰਾਜ ਰਾਜਨੀਤੀ ਵਪਾਰ

ਮੋਗਾ, 20 ਅਕਤੂਬਰ: ( ਚਰਨਜੀਤ ਸਿੰਘ )

 

ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਪ੍ਰਕਾਸ਼ਿਤ ਗਰੁੱਪ-ਡੀ ਦੀਆਂ ਆਸਾਮੀਆਂ ਲਈ ਲਿਖਤੀ ਪ੍ਰੀਖਿਆ ਮਿਤੀ 25 ਅਕਤੂਬਰ, 2026 (ਐਤਵਾਰ) ਨੂੰ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿੱਚ ਕਰਵਾਈ ਜਾ ਰਹੀ ਹੈ। ਇਸ ਪ੍ਰੀਖਿਆ ਲਈ ਉਮੀਦਵਾਰਾਂ ਦਾ ਰਿਪੋਰਟਿੰਗ ਸਮਾਂ ਸਵੇਰੇ 9 ਵਜੇ ਨਿਰਧਾਰਤ ਕੀਤਾ ਗਿਆ ਹੈ। ਜ਼ਿਲ੍ਹਾ ਮੋਗਾ ਵਿੱਚ ਇਸ ਪ੍ਰੀਖਿਆ ਲਈ ਕੁੱਲ 14 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ।

 

ਪ੍ਰੀਖਿਆ ਨੂੰ ਸ਼ਾਂਤੀਪੂਰਨ, ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਦੇ ਮੱਦੇਨਜ਼ਰ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੋਗਾ ਦੇ ਸਮੂਹ ਪ੍ਰੀਖਿਆ ਕੇਂਦਰਾਂ ਦੇ ਆਸ-ਪਾਸ 100 ਮੀਟਰ ਦੇ ਘੇਰੇ ਅੰਦਰ ਆਮ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

 

ਇਨ੍ਹਾਂ ਹੁਕਮਾਂ ਅਨੁਸਾਰ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਅਤੇ ਡਿਊਟੀ ’ਤੇ ਤਾਇਨਾਤ ਸਟਾਫ ਤੋਂ ਇਲਾਵਾ ਹੋਰ ਵਿਅਕਤੀਆਂ ਦੇ ਇਕੱਠੇ ਹੋਣ ਦੀ ਮਨਾਹੀ ਹੋਵੇਗੀ। ਇਹ ਹੁਕਮ ਮਿਤੀ 25 ਅਕਤੂਬਰ, 2026 ਨੂੰ ਲਾਗੂ ਰਹਿਣਗੇ।

 

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਅਤੇ ਸਬੰਧਤ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।

Fast News Punjab